18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਪੈਨਸ਼ਨਰਜ਼ ਐਸੋਸੀਏਸ਼ਨ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ

ਵੇਰਕਾ, 17 ਅਗਸਤ (ਲਖਵਿੰਦਰ ਸਿੰਘ)- ਪੀ. ਐੱਸ.

ਪੈਨਸ਼ਨਰਜ਼ ਐਸੋਸੀਏਸ਼ਨ ਦੇ ਪ੍ਰਧਾਨ ਮਹਿੰਦਰ ਸਿੰਘ ਖਹਿਰਾ ਸਮੇਤ ਹੋਰ ਆਗੂ ਪੰਜਾਬ ਸਰਕਾਰ ਦਾ ਪੁਤਲਾ ਸਾੜਨ ਸਮੇਂ ਨਾਅਰੇਬਾਜ਼ੀ ਕਰਦੇ ਹੋਏ। ਤਸਵੀਰ: ਲਖਵਿੰਦਰ ਸਿੰਘ 18-08-2026
ਵੇਰਕਾ, 17 ਅਗਸਤ (ਲਖਵਿੰਦਰ ਸਿੰਘ)- ਪੀ.ਐੱਸ.ਪੀ.ਸੀ.ਐੱਲ/ਪੀ.ਐੱਸ.ਟੀ.ਸੀ.ਐੱਲ. ਸਬਅਰਬਨ ਮੰਡਲ ਅੰਮ੍ਰਿਤਸਰ ਪੈਨਸ਼ਨਰਜ ਐਸੋਸੀਏਸ਼ਨ ਵਲੋਂ ਮੰਡਲ ਪ੍ਰਧਾਨ ਮਹਿੰਦਰ ਸਿੰਘ ਖਹਿਰਾ ਦੀ ਅਗਵਾਈ ਹੇਠ ਪਿੰਡ ਪੰਡੋਰੀ ਵੜੈਚ ਵਿਖੇ ਵਿਸ਼ਾਲ ਇਕੱਤਰਤਾ ਕੀਤੀ ਗਈ। ‘ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ ਸਾਂਝਾ ਫਰੰਟ’ ਦੇ ਸੱਦੇ ‘ਤੇ ਪੰਜਾਬ ਸਰਕਾਰ ਦੀਆਂ ਲੋਕ-ਮਾਰੂ ਨੀਤੀਆਂ ਖ਼ਿਲਾਫ਼ ਰੋਸ ਪ੍ਰਗਟਾਉਂਦਿਆਂ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਕੱਠ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਆਖਿਆ ਕਿ ਸਰਕਾਰ ਨਾਲ ਕਈ ਲਿਖਤੀ ਮੀਟਿੰਗਾਂ ਤੈਅ ਹੋਣ ਦੇ ਬਾਵਜੂਦ ਮੰਗਾਂ ਦਾ ਹੱਲ ਨਹੀਂ ਕੀਤਾ ਗਿਆ, ਜਿਸ ਕਰਕੇ ਸਰਕਾਰ ਆਪਣੀ ਭਰੋਸੇਯੋਗਤਾ ਗੁਆ ਚੁੱਕੀ ਹੈ । ਉਨ੍ਹਾਂ ਚੇਤਾਵਨੀ ਦਿੱਤੀ ਕਿ ਲਾਠੀਆਂ ਨਾਲ ਮੁਲਾਜ਼ਮਾਂ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ, ਜੇਕਰ ਸਰਕਾਰ ਨੇ ਅੜੀਅਲ ਵਤੀਰਾ ਛੱਡ ਕੇ ਮਸਲੇ ਨਾ ਹੱਲ ਕੀਤੇ, ਤਾਂ 27 ਅਗਸਤ ਨੂੰ ਸਮੂਹ ਸਰਕਾਰੀ ਅਦਾਰਿਆਂ ਦਾ ਕੰਮਕਾਜ ਮੁਕੰਮਲ ਠੱਪ ਕੀਤਾ ਜਾਵੇਗਾ। ਇਸ ਮੌਕੇ ਆਗੂਆਂ ਨੇ ਕਿਹਾ ਕਿ ਹਾਈਕੋਰਟ ਦੇ ਫੈਸਲੇ ਅਨੁਸਾਰ 18% ਡੀ.ਏ. ਦਾ ਬਕਾਇਆ ਤੁਰੰਤ ਜਾਰੀ ਕੀਤਾ ਜਾਵੇ, 200 ਰੁਪਏ ਵਿਕਾਸ ਫੰਡ ਕਟੌਤੀ ਬੰਦ ਹੋਵੇ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ। ਪਿੱਛਲਾ ਨੋਟੀਫਿਕੇਸ਼ਨ ਰੱਦ ਕਰਕੇ ਛੇਵੇਂ ਤਨਖਾਹ ਕਮਿਸ਼ਨ ਅਨੁਸਾਰ 35,400 ਦਾ ਸਕੇਲ ਦਿੱਤਾ ਜਾਵੇ ਅਤੇ ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣ। ਇਸ ਮੌਕੇ ਪ੍ਰਧਾਨ ਕਰਮ ਸਿੰਘ, ਰਾਮ ਲੁਭਾਇਆ, ਜੋਗਿੰਦਰ ਸੋਹੀ, ਰਵੇਲ ਸਿੰਘ ਅਤੇ ਸੁਭਾਸ਼ ਚੰਦਰ ਆਦਿ ਆਗੂ ਹਾਜਰ ਸਨ।
ਪਿਛਲੀ ਖ਼ਬਰ ਭੰਡਾਰੀ ਪੁਲ ’ਤੇ ਜੋੜੇ ਵਲੋਂ ਪੈਟਰੋਲ ਪਾ ਕੇ ਆਤਮ ਹੱਤਿਆ ਦੀ ਕੋਸ਼ਿਸ਼ ਪੁਲਿਸ ਨੇ ਮੌਕੇ ‘ਤੇ ਪੁੱਜ ਕੇ ਦੋਵਾਂ ਜੀਆਂ ਨੂੰ ਕ... ਅਗਲੀ ਖ਼ਬਰ ਬੀ.ਐੱਲ. ਸੰਤੋਸ਼ ਦੀ ਪੰਜਾਬ ਫੇਰੀ ਨੂੰ ਲੈ ਕੇ ਭਾਜਪਾ ਦੀ ਬੈਠਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।