18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਆਲ ਇੰਡੀਆ ਫੈਡਰੇਸ਼ਨ ਆਫ ਆਂਗਣਵਾੜੀ ਵਰਕਰਾਂ ਵਲੋਂ ਸ਼ਹੀਦ ਮਦਨ ਲਾਲ ਢੀਂਗਰਾ ਨੂੰ ਸ਼ਰਧਾਂਜਲੀ

ਅੰਮ੍ਰਿਤਸਰ, 17 ਅਗਸਤ (ਰੇਸ਼ਮ ਸਿੰਘ)-ਆਲ ਇੰਡੀਆ ਫੈਡਰੇਸ਼ਨ ਆਫ ਆਂਗਣਵਾੜੀ ਵਰਕਰਜ਼ ਐਂਡ ਹੈਲਪਰਜ਼ ਦੀ ਅੰਮ੍ਰਿਤਸਰ ਵਿਖੇ ਚੱਲ ਰਹੀ ਦੋ ਰੋਜ਼ਾ ਮੀਟਿੰਗ ਦੌਰਾਨ ਅੱਜ ਮਹਾਨ ਸ਼ਹੀਦ ਮਦਨ ਲਾਲ ਢੀਂਗਰਾ ਦੇ ਸ਼ਹੀਦੀ ਦਿਵਸ ਮੌਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਫੈਡਰੇਸ਼ਨ ਦੇ ਆਗੂਆਂ ਅਤੇ ਵੱਖ-ਵੱਖ ਰਾਜਾਂ ਤੋਂ ਪਹੁੰਚੇ ਸਾਥੀਆਂ ਨੇ ਸ਼ਹੀਦ ਮਦਨ ਲਾਲ ਢੀਂਗਰਾ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਸੰਘਰਸ਼ਮਈ ਜੀਵਨ ਅਤੇ ਦੇਸ਼ ਦੀ ਆਜ਼ਾਦੀ ਲਈ ਦਿੱਤੀ ਸ਼ਹਾਦਤ ਨੂੰ ਸਲਾਮ ਕੀਤਾ।

ਅਜੀਤ ਡੈਸਕ 18-08-2026
ਅੰਮ੍ਰਿਤਸਰ, 17 ਅਗਸਤ (ਰੇਸ਼ਮ ਸਿੰਘ)-ਆਲ ਇੰਡੀਆ ਫੈਡਰੇਸ਼ਨ ਆਫ ਆਂਗਣਵਾੜੀ ਵਰਕਰਜ਼ ਐਂਡ ਹੈਲਪਰਜ਼ ਦੀ ਅੰਮ੍ਰਿਤਸਰ ਵਿਖੇ ਚੱਲ ਰਹੀ ਦੋ ਰੋਜ਼ਾ ਮੀਟਿੰਗ ਦੌਰਾਨ ਅੱਜ ਮਹਾਨ ਸ਼ਹੀਦ ਮਦਨ ਲਾਲ ਢੀਂਗਰਾ ਦੇ ਸ਼ਹੀਦੀ ਦਿਵਸ ਮੌਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਫੈਡਰੇਸ਼ਨ ਦੇ ਆਗੂਆਂ ਅਤੇ ਵੱਖ-ਵੱਖ ਰਾਜਾਂ ਤੋਂ ਪਹੁੰਚੇ ਸਾਥੀਆਂ ਨੇ ਸ਼ਹੀਦ ਮਦਨ ਲਾਲ ਢੀਂਗਰਾ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਸੰਘਰਸ਼ਮਈ ਜੀਵਨ ਅਤੇ ਦੇਸ਼ ਦੀ ਆਜ਼ਾਦੀ ਲਈ ਦਿੱਤੀ ਸ਼ਹਾਦਤ ਨੂੰ ਸਲਾਮ ਕੀਤਾ। ਇਸ ਮੌਕੇ ਬੋਲਦਿਆਂ ਆਲ ਇੰਡੀਆ ਫੈਡਰੇਸ਼ਨ ਆਫ ਆਂਗਣਵਾੜੀ ਵਰਕਰਜ਼ ਐਂਡ ਹੈਲਪਰਜ਼ ਦੀ ਜਨਰਲ ਸਕੱਤਰ ਸਾਥੀ ਊਸ਼ਾ ਰਾਣੀ ਨੇ ਕਿਹਾ ਕਿ ਮਦਨ ਲਾਲ ਢੀਂਗਰਾ ਵਰਗੇ ਨੌਜਵਾਨ ਸ਼ਹੀਦਾਂ ਨੇ ਆਪਣੀ ਜਵਾਨੀ ਅਤੇ ਜਿੰਦਗੀ ਦੇਸ਼ ਦੀ ਆਜ਼ਾਦੀ ਲਈ ਕੁਰਬਾਨ ਕਰ ਦਿੱਤੀ। ਉਨ੍ਹਾਂ ਦੀ ਸ਼ਹਾਦਤ ਸਾਨੂੰ ਹੱਕਾਂ, ਇਨਸਾਫ਼ ਅਤੇ ਲੋਕਤੰਤਰ ਦੀ ਰੱਖਿਆ ਲਈ ਲਗਾਤਾਰ ਸੰਘਰਸ਼ ਕਰਨ ਦੀ ਪ੍ਰੇਰਣਾ ਦਿੰਦੀ ਹੈ। ਉਨ੍ਹਾਂ ਕਿਹਾ ਕਿ ਅੱਜ ਮਜ਼ਦੂਰ, ਮੁਲਾਜ਼ਮ ਅਤੇ ਮਹਿਲਾ ਕਾਮੇ ਆਪਣੇ ਹੱਕਾਂ ਲਈ ਜੋ ਸੰਘਰਸ਼ ਕਰ ਰਹੇ ਹਨ, ਉਹ ਵੀ ਉਸੇ ਸੰਘਰਸ਼ਸ਼ੀਲ ਪਰੰਪਰਾ ਦੀ ਕੜੀ ਹੈ। ਆਂਗਣਵਾੜੀ ਵਰਕਰਜ਼ ਅਤੇ ਹੈਲਪਰਜ਼ ਦੇਸ਼ ਦੇ ਬੱਚਿਆਂ ਅਤੇ ਮਹਿਲਾਵਾਂ ਦੀ ਸੇਵਾ ਵਿਚ ਮਹੱਤਵਪੂਰਨ ਭੂਮਿਕਾ ਨਿਭਾ ਰਹੀਆਂ ਹਨ, ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਯੋਗ ਮਿਹਨਤਾਨਾ, ਸਮਾਜਿਕ ਸੁਰੱਖਿਆ ਅਤੇ ਪੱਕੇ ਰੁਜ਼ਗਾਰ ਵਰਗੇ ਬੁਨਿਆਦੀ ਹੱਕਾਂ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਸੱਚੀ ਸ਼ਰਧਾਂਜਲੀ ਇਹੀ ਹੈ ਕਿ ਮਜ਼ਦੂਰਾਂ ਅਤੇ ਮਹਿਲਾ ਕਾਮਿਆਂ ਦੇ ਹੱਕਾਂ ਦੀ ਰੱਖਿਆ ਲਈ ਸੰਘਰਸ਼ ਨੂੰ ਹੋਰ ਮਜ਼ਬੂਤ ਕੀਤਾ ਜਾਵੇ। ਫੈਡਰੇਸ਼ਨ ਦੇਸ਼ ਭਰ ਦੀਆਂ ਆਂਗਣਵਾੜੀ ਵਰਕਰਜ਼ ਅਤੇ ਹੈਲਪਰਜ਼ ਨੂੰ ਇਕਜੁੱਟ ਕਰਕੇ ਆਪਣੇ ਹੱਕਾਂ ਲਈ ਸੰਘਰਸ਼ ਨੂੰ ਹੋਰ ਤੇਜ਼ ਕਰੇਗੀ। ਇਸ ਮੀਟਿੰਗ ਵਿਚ 22 ਰਾਜਾਂ ਤੋਂ 65 ਸਾਥੀਆਂ ਨੇ ਭਾਗ ਲਿਆ। ਇਸ ਮੌਕੇ ਸੁੱਚਾ ਸਿੰਘ ਅਜਨਾਲਾ, ਮੀਤ ਪ੍ਰਧਾਨ ਵੀਨਾ ਗੁਪਤਾ, ਇੰਦਰਾਨੀ ਮੁਖਰਜੀ, ਮਨਦੀਪ ਕੁਮਾਰੀ, ਹਰਜੀਤ ਕੌਰ, ਸੁਭਾਸ਼ ਰਾਣੀ, ਅੰਮ੍ਰਿਤਪਾਲ ਕੌਰ, ਗੁਰਮਿੰਦਰ ਕੌਰ, ਜ਼ਿਲ੍ਹਾ ਪ੍ਰਧਾਨ ਬਲਜਿੰਦਰ ਕੌਰ, ਜਸਪਾਲ ਕੌਰ, ਜਸਬੀਰ ਸਿੰਘ ਝਬਾਲ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਜ਼ਿਲ੍ਹਾ ਫ਼ਾਜ਼ਿਲਕਾ ਦੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਾਕਤ ਨਾਲ ਨਿਭਾਵਾਂਗਾ : ਸਤੀਸ਼ ਅਸੀਜਾ ਅਗਲੀ ਖ਼ਬਰ ਫੂਡ ਕਾਰਪੋਰੇਸ਼ਨ ਆਫ਼ ਇੰਡੀਆ ਵਰਕਰਜ਼ ਯੂਨੀਅਨ ਵਲੋਂ ਕੇਂਦਰ ਸਰਕਾਰ ਨੂੰ ਤੁਰੰਤ ਮੰਗਾਂ ਮੰਨਣ ਦੀ ਅਪੀਲ ਸੇਵਾ ਮੁਕਤੀ ਤੋਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।