19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਵਧੀਕ ਡੀ.ਸੀ. ਵਲੋਂ ਜ਼ਿਲ੍ਹੇ ਦੇ 430 ਪਿੰਡਾਂ ’ਚ ਠੋਸ ਕੂੜਾ ਪ੍ਰਬੰਧਨ ਦਾ ਕੰਮ ਸ਼ੁਰੂ ਲਈ ਕਰਨ ਯਤਨ ਸ਼ੁਰੂ

ਅੰਮ੍ਰਿਤਸਰ, 18 ਅਗਸਤ (ਰੇਸ਼ਮ ਸਿੰਘ)- ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੁਰਿੰਦਰ ਸਿੰਘ ਵਲੋਂ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡਾਂ ਵਿਚ ਚੱਲ ਰਹੇ ਠੋਸ ਕੂੜਾ ਪ੍ਰਬੰਧਨ ਦੇ ਕੰਮਾਂ ਸੰਬੰਧੀ ਸੰਬੰਧਿਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ । ਮੀਟਿੰਗ ਦੌਰਾਨ ਉਨ੍ਹਾਂ ਠੋਸ ਕੂੜਾ ਪ੍ਰਬੰਧਨ ਦੇ ਕੰਮਾਂ ’ਚ ਹੋਰ ਤੇਜ਼ੀ ਲਿਆਉਣ ਲਈ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ।

ਅਜੀਤ ਡੈਸਕ 19-08-2026
ਅੰਮ੍ਰਿਤਸਰ, 18 ਅਗਸਤ (ਰੇਸ਼ਮ ਸਿੰਘ)- ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੁਰਿੰਦਰ ਸਿੰਘ ਵਲੋਂ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡਾਂ ਵਿਚ ਚੱਲ ਰਹੇ ਠੋਸ ਕੂੜਾ ਪ੍ਰਬੰਧਨ ਦੇ ਕੰਮਾਂ ਸੰਬੰਧੀ ਸੰਬੰਧਿਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ । ਮੀਟਿੰਗ ਦੌਰਾਨ ਉਨ੍ਹਾਂ ਠੋਸ ਕੂੜਾ ਪ੍ਰਬੰਧਨ ਦੇ ਕੰਮਾਂ ’ਚ ਹੋਰ ਤੇਜ਼ੀ ਲਿਆਉਣ ਲਈ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ । ਵਧੀਕ ਡੀ.ਸੀ. ਸ੍ਰੀ ਸਿੰਘ ਦੱਸਿਆ ਕਿ ਜ਼ਿਲ੍ਹੇ ਦੇ 21 ਪਿੰਡਾਂ ਵਿਚ ਠੋਸ ਕੂੜਾ ਪ੍ਰਬੰਧਨ ਦਾ ਕੰਮ ਪਹਿਲਾਂ ਹੀ ਵੱਖ-ਵੱਖ ਤਰੀਕਿਆਂ ਨਾਲ ਚੱਲ ਰਿਹਾ ਹੈ । ਇਨ੍ਹਾਂ ਪਿੰਡਾਂ ’ਚ ਘਰੇਲੂ ਪੱਧਰ ’ਤੇ ਗਿੱਲੇ ਅਤੇ ਸੁੱਕੇ ਕੂੜੇ ਦੀ ਵੱਖ-ਵੱਖ ਢੰਗ ਨਾਲ ਸੰਭਾਲ ਕੀਤੀ ਜਾ ਰਹੀ ਹੈ ਅਤੇ ਘਰ-ਘਰ ਤੋਂ ਵੇਸਟ ਕੁਲੈਕਟਰਾਂ ਰਾਹੀਂ ਕੂੜਾ ਇਕੱਠਾ ਕੀਤਾ ਜਾ ਰਿਹਾ ਹੈ । ਉਨ੍ਹਾਂ ਸਰਪੰਚਾਂ ਅਤੇ ਪੰਚਾਇਤ ਸਕੱਤਰਾਂ ਨੂੰ ਕਿਹਾ ਕਿ ਪਿੰਡਾਂ ਵਿਚ ਕੰਪੋਸਟ ਪਿੱਟਾਂ ਬਣਾਈਆਂ ਜਾਣ ਅਤੇ ਠੋਸ ਕੂੜਾ ਪ੍ਰਬੰਧਨ ਪ੍ਰੋਜੈਕਟਾਂ ਤਹਿਤ ਸੈਗਰੀਗੇਸ਼ਨ ਸ਼ੈੱਡ ਵੀ ਬਣਾਏ ਜਾਣ। ਉਨ੍ਹਾਂ ਕਿਹਾ ਕਿ ਇਨ੍ਹਾਂ ਕੰਮਾਂ ਲਈ 15ਵੇਂ ਵਿੱਤ ਕਮਿਸ਼ਨ ਦੇ ਫੰਡਾਂ ਦੀ ਵਰਤੋਂ ਕੀਤੀ ਜਾਵੇ । ਉਨ੍ਹਾਂ ਪਿੰਡਾਂ ਵਿਚ ਠੋਸ ਕੂੜਾ ਪ੍ਰਬੰਧਨ ਦੀ ਨਿਗਰਾਨੀ ਲਈ ਕਮੇਟੀਆਂ ਬਣਾਉਣ ਦੀ ਹਦਾਇਤ ਵੀ ਕੀਤੀ। ਉਨ੍ਹਾਂ ਕਿਹਾ ਕਿ ਇਹ ਕਮੇਟੀਆਂ ਪਿੰਡਾਂ ਵਿਚ ਠੋਸ ਕੂੜਾ ਪ੍ਰਬੰਧਨ ਨਾਲ ਸੰਬੰਧਿਤ ਕੰਮਾਂ ਦੀ ਨਿਗਰਾਨੀ ਕਰਨਗੀਆਂ ਅਤੇ ਲੋਕਾਂ ਨੂੰ ਗਿੱਲੇ ਅਤੇ ਸੁੱਕੇ ਕੂੜੇ ਦੀ ਸਹੀ ਸੰਭਾਲ ਬਾਰੇ ਜਾਗਰੂਕ ਕਰਨਗੀਆਂ। ਉਨ੍ਹਾਂ ਕਿਹਾ ਕਿ 31 ਅਕਤੂਬਰ 2026 ਤੱਕ ਜ਼ਿਲ੍ਹੇ ਦੇ 430 ਪਿੰਡਾਂ ਵਿਚੋਂ ਘੱਟੋ-ਘੱਟ 50 ਫੀਸਦੀ ਪਿੰਡਾਂ ਵਿਚ ਠੋਸ ਕੂੜਾ ਪ੍ਰਬੰਧਨ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇ। ਇਸ ਮੀਟਿੰਗ ਵਿਚ ਪ੍ਰੀਤ ਮਹਿੰਦਰ ਸਿੰਘ ਸਹੋਤਾ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ, ਮਨੋਜ ਕੁਮਾਰ ਡੀ.ਪੀ.ਐੱਮ, ਸੁਲੱਖਣ ਸਿੰਘ ਉਪ ਮੰਡਲ ਇੰਜੀਨੀਅਰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਕਿਰਨਦੀਪ ਕੌਰ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਹਰਸ਼ਾ ਛੀਨਾ, ਮਲਕੀਤ ਸਿੰਘ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਅਜਨਾਲਾ, ਸਰਬਜੀਤ ਸਿੰਘ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਰਈਆ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਖੱਡਿਆਂ ’ਚ ਤਬਦੀਲ ਹੋਈ ਵੇਰਕਾ-ਮੁੱਧਲ ਮੁੱਖ ਸੜਕ ਅਗਲੀ ਖ਼ਬਰ ਦਿਹਾੜੀ ਲਾਉਣ ਲਈ ਮਜ਼ਦੂਰਾਂ ਨਾਲ ਚੌਕ ’ਚ ਖੜ੍ਹਾ ਪ੍ਰਵਾਸੀ ਮਜ਼ਦੂਰ ਕੰਮ ਦੇ ਬਹਾਨੇ ਕੀਤਾ ਅਗਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।