20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਡੀ.ਏ.ਵੀ. ਇੰਟਰਨੈਸ਼ਨਲ ਸਕੂਲ ਵਿਖੇ ‘ਨਸ਼ਾ ਮੁਕਤ ਮੁਹਿੰਮ’ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਅੰਮ੍ਰਿਤਸਰ, 19 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ.

ਅਜੀਤ ਡੈਸਕ 20-08-2026
ਅੰਮ੍ਰਿਤਸਰ, 19 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਡੀ.ਏ.ਵੀ. ਇੰਟਰਨੈਸ਼ਨਲ ਸਕੂਲ ਵਿਖੇ ਪ੍ਰਿੰਸੀਪਲ ਡਾ. ਅੰਜਨਾ ਗੁਪਤਾ ਦੀ ਯੋਗ ਅਗਵਾਈ ਹੇਠ ਜਮਾਤ ਨੌਵੀਂ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਲਈ ‘ਨਸ਼ਾ ਮੁਕਤ ਭਾਰਤ ਮੁਹਿੰਮ’ ਅਤੇ ‘ਮਿਸ਼ਨ ਸਪੰਦਨ’ ਤਹਿਤ ਇਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਵੱਧ ਰਹੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਸਿਹਤਮੰਦ, ਸਕਾਰਾਤਮਕ ਅਤੇ ਨਸ਼ਾ-ਮੁਕਤ ਜੀਵਨਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨਾ ਸੀ। ਇਸ ਪ੍ਰੋਗਰਾਮ ‘ਚ ਸੁਨੀਤਾ ਆਨੰਦ ਅਤੇ ਵਿੰਮੀ ਸੇਠੀ ਮੁੱਖ ਬੁਲਾਰਿਆਂ ਵਜੋਂ ਸ਼ਾਮਿਲ ਹੋਈਆਂ। ਜਮਾਤ ਬਾਰ੍ਹਵੀਂ ਦੇ ਵਿਦਿਆਰਥੀਆਂ ਨੇ ਦੋਵਾਂ ਬੁਲਾਰਿਆਂ ਦਾ ਨੰਨ੍ਹਾ ਪੌਦਾ ਭੇਟ ਕਰ ਕੇ ਸੁਆਗਤ ਕੀਤਾ। ਇਸ ਮੌਕੇ ਦੋਵਾਂ ਬੁਲਾਰਿਆਂ ਨੇ ਵਿਦਿਆਰਥੀਆਂ ਨਾਲ ਸੰਵਾਦ ਕਰਦਿਆਂ ਨਸ਼ੇ ਦੀ ਲਤ ਕਾਰਨ ਹੋਣ ਵਾਲੇ ਸਰੀਰਕ, ਮਾਨਸਿਕ, ਭਾਵਨਾਤਮਕ ਅਤੇ ਸਮਾਜਿਕ ਮਾੜੇ ਪ੍ਰਭਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਮਝਾਇਆ ਕਿ ਨਸ਼ੇ ਦੀ ਆਦਤ ਨਾ ਸਿਰਫ਼ ਵਿਅਕਤੀ ਦੀ ਸਿਹਤ ਨੂੰ ਪ੍ਰਭਾਵਿਤ ਕਰਦੀ ਹੈ ਸਗੋਂ ਇਸ ਦਾ ਪਰਿਵਾਰ, ਸਿੱਖਿਆ ਅਤੇ ਸਮਾਜਿਕ ਜੀਵਨ ‘ਤੇ ਵੀ ਗੰਭੀਰ ਪ੍ਰਭਾਵ ਪੈਂਦਾ ਹੈ। ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਆਪਣੀ ਜ਼ਿੰਦਗੀ ਨੂੰ ਸਿਹਤਮੰਦ ਅਤੇ ਸਕਾਰਾਤਮਕ ਦਿਸ਼ਾ ਦੇਣ ਅਤੇ ਨਕਾਰਾਤਮਕ ਦਬਾਅ ਦਾ ਦ੍ਰਿੜਤਾ ਨਾਲ ਸਾਹਮਣਾ ਕਰਨ ਲਈ ਪ੍ਰੇਰਿਤ ਕੀਤਾ ਗਿਆ। ਪ੍ਰਿੰਸੀਪਲ ਡਾ. ਅੰਜਨਾ ਗੁਪਤਾ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨਾ ਸਮੇਂ ਦੀ ਮਹੱਤਵਪੂਰਨ ਲੋੜ ਹੈ । ਉਨ੍ਹਾਂ ਨੇ ਵਿਦਿਆਰਥੀਆਂ ਨੂੰ ਜੀਵਨ ‘ਚ ਸਕਾਰਾਤਮਕ ਟੀਚਾ ਨਿਰਧਾਰਤ ਕਰਨ ਅਤੇ ਚੁਣੌਤੀਆਂ ਦਾ ਸਾਹਮਣਾ ਆਤਮ-ਵਿਸ਼ਵਾਸ ਅਤੇ ਸਹੀ ਸੋਚ ਨਾਲ ਕਰਨ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਅੰਮ੍ਰਿਤਸਰ ਵੇਰਕਾ ਬਾਈਪਾਸ ’ਤੇ ਰੋਇਲ ਐਗਰੋ ਟਰੈਕਟਰਜ਼ ਵਲੋਂ ਮਹਿੰਦਰਾ ਟਰੈਕਟਰਜ਼ ਏਜੰਸੀ ਦਾ ਸ਼ਾਨਦਾਰ ਉਦਘਾਟਨ ਅਗਲੀ ਖ਼ਬਰ ਮਨੁੱਖੀ ਵਿਸ਼ਿਆਂ, ਉਦਾਰ ਕਲਾਵਾਂ ਅਤੇ ਅਧਿਆਪਕ ਸਿੱਖਿਅਕਾਂ ਲਈ ਰਿਫਰੈਸ਼ਰ ਕੋਰਸ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।