21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਵਿਧਾਇਕਾ ਜੀਵਨਜੋਤ ਕੌਰ ਵਲੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ 51ਵੀਂ ਬੱਸ ਰਵਾਨਾ

ਅੰਮ੍ਰਿਤਸਰ, 20 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਜੀਵਨਜੋਤ ਕੌਰ ਨੇ ਵਾਰਡ ਨੰਬਰ 20, ਵੱਲ੍ਹਾ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ 51ਵੀਂ ਬੱਸ ਨੂੰ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤਾ। ਇਹ ਬੱਸ ਸ਼ਰਧਾਲੂਆਂ ਨੂੰ ਸ੍ਰੀ ਹਰਿਦੁਆਰ, ਵਰਿੰਦਾਵਨ ਤੇ ਖਾਟੂ ਸ਼ਿਆਮ ਜੀ ਦੇ ਪਾਵਨ ਦਰਸ਼ਨਾਂ ਲਈ ਲੈ ਕੇ ਰਵਾਨਾ ਹੋਈ।

ਅਜੀਤ ਡੈਸਕ 21-08-2026
ਅੰਮ੍ਰਿਤਸਰ, 20 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਜੀਵਨਜੋਤ ਕੌਰ ਨੇ ਵਾਰਡ ਨੰਬਰ 20, ਵੱਲ੍ਹਾ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ 51ਵੀਂ ਬੱਸ ਨੂੰ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤਾ। ਇਹ ਬੱਸ ਸ਼ਰਧਾਲੂਆਂ ਨੂੰ ਸ੍ਰੀ ਹਰਿਦੁਆਰ, ਵਰਿੰਦਾਵਨ ਤੇ ਖਾਟੂ ਸ਼ਿਆਮ ਜੀ ਦੇ ਪਾਵਨ ਦਰਸ਼ਨਾਂ ਲਈ ਲੈ ਕੇ ਰਵਾਨਾ ਹੋਈ। ਇਸ ਮੌਕੇ ਸੰਗਤ ਨੂੰ ਸੁਖਦ ਤੇ ਸੁਰੱਖਿਅਤ ਯਾਤਰਾ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਵਿਧਾਇਕਾ ਜੀਵਨਜੋਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਲੋਕਾਂ ਨੂੰ ਵੱਖ-ਵੱਖ ਧਾਰਮਿਕ ਅਤੇ ਇਤਿਹਾਸਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਇਕ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਰਾਹੀਂ ਆਮ ਪਰਿਵਾਰਾਂ ਨੂੰ ਵੀ ਪਵਿੱਤਰ ਧਾਰਮਿਕ ਅਸਥਾਨਾਂ ਦੀ ਯਾਤਰਾ ਕਰਨ ਦਾ ਸੁਭਾਗ ਪ੍ਰਾਪਤ ਹੋ ਰਿਹਾ ਹੈ। ਵਿਧਾਇਕਾ ਜੀਵਨ ਜੋਤ ਕੌਰ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਵੀ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਹੋਰ ਬੱਸਾਂ ਰਵਾਨਾ ਕੀਤੀਆਂ ਜਾਣਗੀਆਂ, ਤਾਂ ਜੋ ਵੱਧ ਤੋਂ ਵੱਧ ਸੰਗਤ ਨੂੰ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਸਕੇ।
ਪਿਛਲੀ ਖ਼ਬਰ ਚੀਫ਼ ਖ਼ਾਲਸਾ ਦੀਵਾਨ ਵਲੋਂ ਦੀਵਾਨ ਦੇ ਪ੍ਰਬੰਧ ਹੇਠਲੇ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲਾਂ ਨਾਲ ਸਾਲਾਨਾ ਇਕੱਤਰਤਾ ਪ੍ਰਧਾਨ... ਅਗਲੀ ਖ਼ਬਰ ਸਰੂਪ ਰਾਣੀ ਸਰਕਾਰੀ ਕਾਲਜ (ਇ.) ਦੇ ਐੱਨ. ਐੱਸ. ਐੱਸ. ਯੂਨਿਟ ਵਲੰਟੀਅਰਾਂ ਦੇ ਸੱਤ ਰੋਜ਼ਾ ਕੈਂਪ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।