21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਚੀਫ਼ ਖ਼ਾਲਸਾ ਦੀਵਾਨ ਵਲੋਂ ਦੀਵਾਨ ਦੇ ਪ੍ਰਬੰਧ ਹੇਠਲੇ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲਾਂ ਨਾਲ ਸਾਲਾਨਾ ਇਕੱਤਰਤਾ ਪ੍ਰਧਾਨ ਡਾ. ਨਿੱਜਰ ਨੇ ਪ੍ਰਿੰਸੀਪਲਾਂ ਨੂੰ ਆਪਣੀ ਜ਼ਿੰਮੇਵਾਰੀ ਪੂਰੇ ਸਮਰਪਣ, ਮਿਹਨਤ ਤੇ ਨਵੇਂ ਦ੍ਰਿਸ਼ਟੀਕੋਣ ਨਾਲ ਨਿਭਾਉਣ ਦੀ ਕੀਤੀ ਤਾਕੀਦ

ਅੰਮ੍ਰਿਤਸਰ, 20 ਅਗਸਤ (ਜਸਵੰਤ ਸਿੰਘ ਜੱਸ)-ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੇ ਸਿੱਖਿਆ ਡਾਇਰੈਕਟੋਰੇਟ ਵਲੋਂ ਦੀਵਾਨ ਅਧੀਨ ਚੱਲ ਰਹੇ ਸਮੂਹ ਸਕੂਲਾਂ ਦੇ ਪ੍ਰਿੰਸੀਪਲ ਸਾਹਿਬਾਨ ਦੀ ਸਾਲਾਨਾ ਇਕੱਤਰਤਾ ਕੀਤੀ, ਜਿਸ ਦੌਰਾਨ ਦੀਵਾਨ ਪ੍ਰਬੰਧਕਾਂ ਨੇ ਪ੍ਰਿੰਸੀਪਲਾਂ ਨਾਲ ਰੂ-ਬਰੂ ਹੁੰਦਿਆਂ ਸਕੂਲਾਂ ਦੇ ਵਿੱਦਿਅਕ ਪੱਧਰ ਨੂੰ ਹੋਰ ਉਪਰ ਚੁੱਕਣ, ਨਵੀ ਤਕਨਾਲੋਜੀ ਏ. ਆਈ.

ਚੀਫ਼ ਖ਼ਾਲਸਾ ਦੀਵਾਨ ਵਲੋਂ ਦੀਵਾਨ ਅਧੀਨ ਚੱਲ ਰਹੇ ਸਮੂਹ ਸਕੂਲਾਂ ਦੇ ਪ੍ਰਿੰਸੀਪਲ ਸਾਹਿਬਾਨ ਦੀ ਸਾਲਾਨਾ ਇਕੱਤਰਤਾ ਦੌਰਾਨ ਸੰਬੋਧਨ ਕਰਦੇ ਹੋਏ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ। ਤਸਵੀਰ : ਨਿਰਮਲ ਸਟੂਡੀਓ 21-08-2026
ਅੰਮ੍ਰਿਤਸਰ, 20 ਅਗਸਤ (ਜਸਵੰਤ ਸਿੰਘ ਜੱਸ)-ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੇ ਸਿੱਖਿਆ ਡਾਇਰੈਕਟੋਰੇਟ ਵਲੋਂ ਦੀਵਾਨ ਅਧੀਨ ਚੱਲ ਰਹੇ ਸਮੂਹ ਸਕੂਲਾਂ ਦੇ ਪ੍ਰਿੰਸੀਪਲ ਸਾਹਿਬਾਨ ਦੀ ਸਾਲਾਨਾ ਇਕੱਤਰਤਾ ਕੀਤੀ, ਜਿਸ ਦੌਰਾਨ ਦੀਵਾਨ ਪ੍ਰਬੰਧਕਾਂ ਨੇ ਪ੍ਰਿੰਸੀਪਲਾਂ ਨਾਲ ਰੂ-ਬਰੂ ਹੁੰਦਿਆਂ ਸਕੂਲਾਂ ਦੇ ਵਿੱਦਿਅਕ ਪੱਧਰ ਨੂੰ ਹੋਰ ਉਪਰ ਚੁੱਕਣ, ਨਵੀ ਤਕਨਾਲੋਜੀ ਏ. ਆਈ. ਦੀ ਵਰਤੋਂ, ਅਧਿਆਪਕਾਂ ਦੀ ਆਧੁਨਿਕ ਟਰੇਨਿੰਗ, ਸਹਿ-ਵਿੱਦਿਅਕ ਗਤੀਵਿਧੀਆਂ, ਖੇਡਾਂ, ਧਾਰਮਿਕ ਤੇ ਨੈਤਿਕ ਸਿੱਖਿਆ ਅਤੇ ਸਕੂਲਾਂ ਦੇ ਸਮੁੱਚੇ ਵਿਕਾਸ ਸਮੇਤ ਹੋਰਨਾਂ ਕਈ ਅਹਿਮ ਮੁੱਦਿਆਂ ’ਤੇ ਵਿਸਥਾਰਪੂਰਵਕ ਵਿਚਾਰ ਵਟਾਂਦਰਾ ਕੀਤਾ। ਇਕੱਤਰਤਾ ਦੌਰਾਨ ਮੁੱਖ ਦਫ਼ਤਰ ਵਲੋਂ ਸਕੂਲਾਂ ਦੇ ਵਿਕਾਸ ਲਈ ਤਿਆਰ ਕੀਤੀਆਂ ਗਈਆ ਵੱਖ-ਵੱਖ ਨੀਤੀਆਂ, ਪਲੈਨਿੰਗ ਤੇ ਹੋਰ ਪ੍ਰਬੰਧਕੀ ਉਪਰਾਲਿਆਂ ਬਾਰੇ ਪ੍ਰਿੰਸੀਪਲਾਂ ਤੋਂ ਫੀਡਬੈਕ ਲਿਆ ਤੇ ਇਨ੍ਹਾਂ ਨੀਤੀਆਂ ਨੂੰ ਸਕੂਲ ਪੱਧਰ ‘ਤੇ ਲਾਗੂ ਕਰਨ ਦੌਰਾਨ ਆ ਰਹੀਆਂ ਮੁਸ਼ਕਿਲਾਂ ਅਤੇ ਉਨ੍ਹਾਂ ਦੇ ਹੱਲ ‘ਤੇ ਵੀ ਵਿਚਾਰ ਕੀਤਾ। ਦੀਵਾਨ ਦੇ ਪ੍ਰਧਾਨ ਤੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਕਿਸੇ ਵਿਅਕਤੀ ਦੀ ਉਪਲਬੱਧਤਾ, ਯੋਗਤਾ ਤੇ ਸੁਚੱਜਾ ਵਿਹਾਰ ਸਫਲਤਾ ਦੇ ਤਿੰਨ ਅਹਿਮ ਸੂਤਰ ਹਨ। ਦੀਵਾਨ ਸਕੂਲਾਂ ਦੀ ਤਰੱਕੀ ਨਾਲ ਸਮੁੱਚੇ ਦੀਵਾਨ ਦੀ ਤਰੱਕੀ ਜੁੜੀ ਹੈ। ਉਨਾਂ ਪ੍ਰਿੰਸੀਪਲਾਂ ਨੂੰ ਆਪਣੀ ਜ਼ਿੰਮੇਵਾਰੀ ਪੂਰੇ ਸਮਰਪਣ, ਮਿਹਨਤ ਤੇ ਨਵੇਂ ਦ੍ਰਿਸ਼ਟੀਕੋਣ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਮੀਤ ਪ੍ਰਧਾਨ ਸੰਤੋਖ ਸਿੰਘ ਸੇਠੀ ਨੇ ਪ੍ਰਿੰਸੀਪਲਾਂ ਨੂੰ ਸਪੱਸ਼ਟ ਟੀਚੇ ਨਿਰਧਾਰਿਤ ਕਰਕੇ ਅਨੁਸਾਸ਼ਨ ਤੇ ਕੰਮ ਪ੍ਰਤੀ ਸਮਰਪਣ ਭਾਵ ਬਣਾਈ ਰੱਖਣ ਲਈ ਕਿਹਾ। ਆਨਰੇਰੀ ਸਕੱਤਰ ਰਮਣੀਕ ਸਿੰਘ ਫ੍ਰੀਡਮ ਨੇ ਸਕੂਲ ਪ੍ਰਬੰਧਨ ਨੂੰ ਸੁਚੱਜੇ ਢੰਗ ਨਾਲ ਚਲਾਉਣ ਲਈ ਮੈਂਬਰ ਇੰਚਾਰਜਾਂ ਦੇ ਸਹਿਯੋਗ ਨਾਲ ਆਪਣੇ ਨਵੇਂ ਤੇ ਰਚਨਾਤਮਿਕ ਸੁਝਾਅ ਸਾਹਮਣੇ ਲਿਆਉਣ ਲਈ ਉਤਸ਼ਾਹਿਤ ਕੀਤਾ। ਸਿੱਖਿਆ ਡਾਇਰੈਕਟਰ ਡਾ.ਏ.ਪੀ.ਐੱਸ. ਚਾਵਲਾ ਅਤੇ ਡਿਪਟੀ ਡਾਇਰੈਕਟਰ ਉਰਮਿੰਦਰ ਕੌਰ ਨੇ ਸਕੂਲਾਂ ਦੀ ਕਾਰਗੁਜ਼ਾਰੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸਾਂਝੇ ਯਤਨਾਂ ਦੀ ਲੋੜ੍ਹ ‘ਤੇ ਜ਼ੋਰ ਦਿੱਤਾ। ਇਸ ਦੌਰਾਨ ਬੋਰਡ ਕਲਾਸਾਂ ਦੇ ਨਤੀਜਿਆਂ ਵਿਚ ਸੁਧਾਰ, ਅਧਿਆਪਕਾਂ ਦੀ ਪ੍ਰਭਾਵਸ਼ਾਲੀ ਸਮਰਥਾ ਨੂੰ ਵਧਾਉਣ, ਸਹਿ ਵਿੱਦਿਅਕ ਗਤੀਵਿਧੀਆਂ ਨੂੰ ਹੋਰ ਉਤਸ਼ਾਹਿਤ ਕਰਨ ਲਈ ਅਤੇ ਐਬੇਕਸ ਵੈਦਿਕ ਮੈਥ, ਏ. ਆਈ. ਆਧੁਨਿਕ ਵਿੱਦਿਅਕ ਤਕਨਾਲੋਜੀ ਅਤੇ ਸਕਿਲ ਐਜੂਕੇਸ਼ਨ ਨੂੰ ਪੂਰਨ ਰੂਪ ਵਿਚ ਲਾਗੂ ਕਰਨ ਲਈ ਮਜਬੂਤ ਯੋਜਨਾਬੰਦੀ ਕੀਤੀ ਗਈ। ਦੀਵਾਨ ਪ੍ਰਬੰਧਕਾਂ ਵਲੋਂ ਵੱਖ-ਵੱਖ ਜਮਾਤਾਂ ਲਈ ਵੱਖ-ਵੱਖ ਵਿਸ਼ਿਆਂ ’ਤੇ 19 ਪੁਸਤਕਾਂ ਦੀ ਪ੍ਰਕਾਸ਼ਨਾ ਦੀ ਤਿਆਰੀ ਵਿਚ ਡਾਇਰੈਕਟਰ, ਡਿਪਟੀ ਡਾਇਰੈਕਟਰ, ਵਧੀਕ ਡਾਇਰੈਕਟਰਜ਼, ਪ੍ਰਿੰਸੀਪਲ ਤੇ ਅਧਿਆਪਕਾਂ ਦਾ ਧੰਨਵਾਦ ਕੀਤਾ ਅਤੇ ਸੈਸ਼ਨ 2027-2028 ਲਈ ਤਿਆਰ ਕੀਤੀਆਂ ਜਾ ਰਹੀਆਂ 31 ਹੋਰ ਨਵੀਆਂ ਪੁਸਤਕਾਂ ਦੀ ਪ੍ਰਕਾਸ਼ਨਾ ਦੀ ਪ੍ਰਗਤੀ ਦਾ ਵੀ ਜਾਇਜਾ ਲਿਆ। ਸ: ਫ੍ਰੀਡਮ ਨੇ ਗੁਰਪੁਰਬਾਂ ਤੇ ਹੋਰ ਧਾਰਮਿਕ ਸਮਾਗਮਾਂ ਦੌਰਾਨ ਧਾਰਮਿਕ ਮਰਿਆਦਾ ਤੇ ਸਤਿਕਾਰ ਦਾ ਪੂਰਾ ਧਿਆਨ ਰੱਖਣ ਦੀ ਤਾਕੀਦ ਕੀਤੀ। ਇਸ ਮੌਕੇ ਮੀਤ ਪ੍ਰਧਾਨ ਜਗਜੀਤ ਸਿੰਘ, ਸਥਾਨਕ ਪ੍ਰਧਾਨ ਕੁਲਜੀਤ ਸਿੰਘ ਸਾਹਨੀ, ਐਡੀ.ਆਨਰੇਰੀ ਸਕੱਤਰ ਜਸਪਾਲ ਸਿੰਘ ਢਿੱਲੋਂ ਤੇ ਹਰਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਪ੍ਰਿੰਸੀਪਲ ਹਾਜ਼ਰ ਸਨ।
ਪਿਛਲੀ ਖ਼ਬਰ ਡੀ. ਏ. ਵੀ. ਕਾਲਜ ਵਲੋਂ ਆਊਟਰੀਚ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਵਿਧਾਇਕਾ ਜੀਵਨਜੋਤ ਕੌਰ ਵਲੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ 51ਵੀਂ ਬੱਸ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।