22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਖ਼ਾਲਸਾ ਯੂਨੀਵਰਸਿਟੀ ਵਲੋਂ ਵਿਸ਼ਵ ਫੋਟੋਗ੍ਰਾਫੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਭਾਸ਼ B ਕਰਵਾਇਆ

ਅੰਮ੍ਰਿਤਸਰ, 21 ਅਗਸਤ (ਜਸਵੰਤ ਸਿੰਘ ਜੱਸ )-ਖ਼ਾਲਸਾ ਯੂਨੀਵਰਸਿਟੀ ਦੇ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਵਿਭਾਗ ਵਲੋਂ ਖ਼ਾਲਸਾ ਕਾਲਜ ਦੇ ਸਹਿਯੋਗ ਨਾਲ ਵਿਸ਼ਵ ਫੋਟੋਗ੍ਰਾਫੀ ਦਿਵਸ ਦੇ ਸਬੰਧ ’ਚ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ਮੁੱਖ ਮਹਿਮਾਨ ਵਜੋਂ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ.

ਅਜੀਤ ਡੈਸਕ 22-08-2026
ਅੰਮ੍ਰਿਤਸਰ, 21 ਅਗਸਤ (ਜਸਵੰਤ ਸਿੰਘ ਜੱਸ )-ਖ਼ਾਲਸਾ ਯੂਨੀਵਰਸਿਟੀ ਦੇ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਵਿਭਾਗ ਵਲੋਂ ਖ਼ਾਲਸਾ ਕਾਲਜ ਦੇ ਸਹਿਯੋਗ ਨਾਲ ਵਿਸ਼ਵ ਫੋਟੋਗ੍ਰਾਫੀ ਦਿਵਸ ਦੇ ਸਬੰਧ ’ਚ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ਮੁੱਖ ਮਹਿਮਾਨ ਵਜੋਂ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਅਤੇ ਮੁੱਖ ਮਾਹਿਰ ਸੈਸ਼ਨ ਸੋਨੀ ਇੰਡੀਆ ਤੋਂ ਸ੍ਰੀ ਅਨਿਲ ਕੁਮਾਰ ਨੇ ਸ਼ਿਰਕਤ ਕੀਤੀ। ਇਹ ਭਾਸ਼ਣ ‘ਪਲ ਨੂੰ ਕੈਦ ਕਰੋ, ਆਪਣੀ ਕਹਾਣੀ ਸੁਣਾਓ’ ਵਿਸ਼ੇ ’ਤੇ ਅਧਾਰਿਤ ਸੀ। ਪ੍ਰਿੰ: ਡਾ. ਰੰਧਾਵਾ ਨੇ ਆਧੁਨਿਕ ਯੁੱਗ ‘ਚ ਵਿਜ਼ੂਅਲ ਕਮਿਊਨੀਕੇਸ਼ਨ ਦੀ ਮਹੱਤਤਾ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਜਿਹੇ ਅਕਾਦਮਿਕ ਅਤੇ ਉਦਯੋਗਿਕ ਖੇਤਰ ਨਾਲ ਜੁੜੇ ਸੰਵਾਦਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੇ ਪੇਸ਼ੇਵਰ ਗਿਆਨ ਤੇ ਰਚਨਾਤਮਿਕਤਾ ਨੂੰ ਨਿਖਾਰਨ ਲਈ ਉਤਸ਼ਾਹਿਤ ਕੀਤਾ।ਮਾਹਿਰ ਸ੍ਰੀ ਕੁਮਾਰ ਨੇ ਵਿਦਿਆਰਥੀਆਂ ਨੂੰ ਫੋਟੋਗ੍ਰਾਫੀ ਦੇ ਬੁਨਿਆਦੀ ਅਤੇ ਵਿਹਾਰਕ ਪੱਖਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਕੈਮਰਾ ਹੈਂਡਲਿੰਗ, ਫਰੇਮਿੰਗ, ਕੰਪੋਜ਼ੀਸ਼ਨ, ਲਾਈਟਿੰਗ ਤਕਨੀਕਾਂ ਅਤੇ ਵਿਜ਼ੂਅਲ ਸਟੋਰੀਟੈਲਿੰਗ ਵਰਗੇ ਮਹੱਤਵਪੂਰਨ ਵਿਸ਼ਿਆਂ ‘ਤੇ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਫੋਟੋਗ੍ਰਾਫੀ ਸਿਰਫ਼ ਤਸਵੀਰਾਂ ਖਿੱਚਣ ਦਾ ਨਾਮ ਨਹੀਂ, ਸਗੋਂ ਇਹ ਭਾਵਨਾਵਾਂ ਨੂੰ ਸੰਭਾਲਣ, ਪਲਾਂ ਨੂੰ ਦਸਤਾਵੇਜ਼ਬੱਧ ਕਰਨ ਅਤੇ ਤਸਵੀਰਾਂ ਰਾਹੀਂ ਪ੍ਰਭਾਵਸ਼ਾਲੀ ਕਹਾਣੀਆਂ ਲੋਕਾਂ ਤੱਕ ਪਹੁੰਚਾਉਣ ਦੀ ਕਲਾ। ઠ ਇਸ ਤੋਂ ਪਹਿਲਾਂ ਵਿਭਾਗ ਮੁੱਖੀ ਡਾ. ਸਾਨੀਆ ਮਰਵਾਹਾ ਨੇ ਆਏ ਮਹਿਮਾਨਾਂ ਦਾ ਫੁੱਲਾਂ ਦੇ ਗੁਲਦਸਤੇ ਭੇਂਟ ਕਰਕੇ ਸਵਾਗਤ ਕਰਦਿਆਂ ਪੱਤਰਕਾਰੀ ਅਤੇ ਜਨ-ਸੰਚਾਰ ਦੇ ਖੇਤਰ ‘ਚ ਫੋਟੋਗ੍ਰਾਫੀ ਦੀ ਵੱਧ ਰਹੀ ਮਹੱਤਤਾ ‘ਤੇ ਚਾਨਣਾ ਪਾਇਆ। ਇਸ ਮੌਕੇ ਵਿਭਾਗ ਦੇ ਅਧਿਆਪਕਾਂ ਤੋਂ ਇਲਾਵਾ ਵਿਦਿਆਰਥੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸੀ.ਕੇ.ਡੀ. ਵਲੋਂ ਵਿਦਿਆਰਥੀਆਂ ਨੂੰ ‘ਖੇਡ ਪਿਟਾਰੀ’ ਰਾਹੀਂ ਪੁਸਤਕਾਂ ਨਾਲ ਜੋੜਣ ਦੀ ਪਹਿਲਕਦਮੀ ਅਗਲੀ ਖ਼ਬਰ ਕੋਲਡ ਵਾਰ ਦੇ ਦੌਰ ’ਚ ਭਾਰਤ-ਮੱਧ ਏਸ਼ੀਆ ਸੰਬੰਧਾਂ ’ਤੇ ਵਿਸ਼ੇਸ਼ ਭਾਸ਼ਨ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।