22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਡੀ. ਸੀ. ਪੀ. ਜਸਕਰਨ ਸਿੰਘ ਤੇਜਾ ਨੇ ਅਹੁਦਾ ਸੰਭਾਲਿਆ

ਅੰਮ੍ਰਿਤਸਰ, 21 ਅਗਸਤ (ਰੇਸ਼ਮ ਸਿੰਘ)-ਜਸਕਰਨਜੀਤ ਸਿੰਘ ਤੇਜਾ ਨੇ ਡਿਪਟੀ ਕਮਿਸ਼ਨਰ ਆਫ਼ ਪੁਲਿਸ (ਸ਼ਹਿਰੀ) ਪੁਲਿਸ ਕਮਿਸ਼ਨਰਰੇਟ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਇਸ ਤੋਂ ਪਹਿਲਾਂ ਉਹ ਡੀ.

ਡੀ.ਸੀ.ਪੀ (ਸਿਟੀ) ਜਸਕਰਨ ਸਿਘ ਤੇਜਾ ਆਪਣੇ ਅਹੁਦੇ ਦਾ ਕਾਰਜ਼ਭਾਰ ਸੰਭਾਲਣ ਮੌਕੇ। ਤਸਵੀਰ : ਹਰਜੀਤ ਸਿੰਘ 22-08-2026
ਅੰਮ੍ਰਿਤਸਰ, 21 ਅਗਸਤ (ਰੇਸ਼ਮ ਸਿੰਘ)-ਜਸਕਰਨਜੀਤ ਸਿੰਘ ਤੇਜਾ ਨੇ ਡਿਪਟੀ ਕਮਿਸ਼ਨਰ ਆਫ਼ ਪੁਲਿਸ (ਸ਼ਹਿਰੀ) ਪੁਲਿਸ ਕਮਿਸ਼ਨਰਰੇਟ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਇਸ ਤੋਂ ਪਹਿਲਾਂ ਉਹ ਡੀ. ਸੀ. ਪੀ. ਰੂਰਲ ਲੁਧਿਆਣਾ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ। ਅਹੁਦਾ ਸੰਭਾਲਣ ਉਪਰੰਤ ਡੀ. ਸੀ. ਪੀ. ਸ: ਤੇਜਾ ਨੇ ਕਿਹਾ ਕਿ ਗੁਰੂ ਨਗਰੀ ਵਿਖੇ ਸੇਵਾ ਕਰਨ ਦਾ ਮੌਕਾ ਮਿਲਣਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਉਹ ਪਵਿੱਤਰ ਸ਼ਹਿਰ ਵਿਚ ਆਪਣੀ ਡਿਊਟੀ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਹੋਰ ਮਜ਼ਬੂਤ ਕਰਨਾ, ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਤੇ ਆਮ ਲੋਕਾਂ ਨੂੰ ਪੁਲਿਸ ਵਿਭਾਗ ਵਲੋਂ ਬਿਹਤਰ ਸੇਵਾਵਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ। ਉਨ੍ਹਾਂ ਇਹ ਵੀ ਕਿਹਾ ਕਿ ਪੁਲਿਸ ਤੇ ਲੋਕਾਂ ਦਰਮਿਆਨ ਬਿਹਤਰ ਤਾਲਮੇਲ ਅਤੇ ਭਰੋਸੇ ਨੂੰ ਹੋਰ ਮਜ਼ਬੂਤ ਕਰਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਗੁਰੂ ਨਗਰੀ ਵਿਚ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸ਼ਰਧਾਲੂ ਤੇ ਸੈਲਾਨੀ ਪਹੁੰਚਦੇ ਹਨ, ਇਸ ਲਈ ਸ਼ਹਿਰ ਵਿਚ ਸੁਰੱਖਿਅਤ ਅਤੇ ਸੁਚਾਰੂ ਮਾਹੌਲ ਬਣਾਈ ਰੱਖਣ ਲਈ ਪੁਲਿਸ ਵਲੋਂ ਪੂਰੀ ਮੁਸਤੈਦੀ ਨਾਲ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਟ੍ਰੈਫਿਕ ਵਿਵਸਥਾ, ਅਪਰਾਧਾਂ ਦੀ ਰੋਕਥਾਮ ਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।ਸੀ. ਪੀ. (ਸਿਟੀ) ਜਸਕਰਨ ਸਿਘ ਤੇਜਾ ਆਪਣੇ ਅਹੁਦੇ ਦਾ ਕਾਰਜ਼ਭਾਰ ਸੰਭਾਲਣ ਮੌਕੇ। ਤਸਵੀਰ : ਹਰਜੀਤ ਸਿੰਘ
ਪਿਛਲੀ ਖ਼ਬਰ ਬਾਬਾ ਦਰਗਾਹੀ ਸ਼ਾਹ ਵਿਖੇ 46ਵਾਂ ਮੇਲਾ ਮੁਬਾਰਕ ਧੂਮਧਾਮ ਨਾਲ ਮਨਾਇਆ ਅਗਲੀ ਖ਼ਬਰ ਡੇਂਗੂ ਤੋਂ ਬਚਾਅ ਲਈ ਦਵਾਈਆਂ ਦਾ ਛਿੜਕਾਅ, ਫੋਗਿੰਗ ਟੀਮਾਂ ਕੀਤੀਆਂ ਰਵਾਨਾ : ਸਿਵਲ ਸਰਜ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।