ਪਿੰਡ ਸੁਲਤਾਨਵਿੰਡ ਅਤੇ ਭਾਈ ਗੁਰਦਾਸ ਜੀ ਨਗਰ ’ਚ ਵਿਆਪਕ ਅਸਰ ਰਿਹਾ
ਸੁਲਤਾਨਵਿੰਡ, 21 ਅਗਸਤ (ਗੁਰਨਾਮ ਸਿੰਘ ਬੁੱਟਰ)ਂਆਪਣੀਆਂ ਕਾਨੂੰਨੀ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਨਜ਼ਰਬੰਦ ‘ਬੰਦੀ ਸਿੱਖਾਂ’ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਦੀਆਂ ਪ੍ਰਮੁੱਖ ਸਿੱਖ ਜਥੇਬੰਦੀਆਂ ਵਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਦਾ ਵਿਆਪਕ ਅਤੇ ਪੂਰਨ ਅਸਰ ਦੇਖਣ ਨੂੰ ਮਿਲਿਆ। ਇਸ ਰੋਸ ਪ੍ਰਦਰਸ਼ਨ ਦੇ ਤਹਿਤ ਇਤਿਹਾਸਕ ਪਿੰਡ ਸੁਲਤਾਨਵਿੰਡ ਅਤੇ ਭਾਈ ਗੁਰਦਾਸ ਜੀ ਨਗਰ (ਨਿਊ ਅੰਮ੍ਰਿਤਸਰ) ਖੇਤਰ ਪੂਰੀ ਤਰ੍ਹਾਂ ਮੁਕੰਮਲ ਬੰਦ ਰਹੇ।
ਅਜੀਤ ਡੈਸਕ
22-08-2026