ਅਮਰੀਕਾ ਨਿਵਾਸੀ ਸ਼ਰਧਾਲੂ ਵਲੋਂ ਸ੍ਰੀ ਦਰਬਾਰ ਸਾਹਿਬ ਦੀ ਲੰਗਰ ਸੇਵਾ ਲਈ ਗੱਡੀ ਅਤੇ ਰਾਸ਼ੀ ਭੇਟ
ਅੰਮ੍ਰਿਤਸਰ, 22 ਅਗਸਤ (ਜੱਸ)- ਅਮਰੀਕਾ ਨਿਵਾਸੀ ਸ਼ਰਧਾਲੂ ਬਲਵੰਤ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਵਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ ਸਰਾਂ ਲਈ ਚਾਦਰਾਂ ਅਤੇ ਸਿਰਹਾਣੇ ਆਦਿ ਲਈ 4 ਲੱਖ ਰੁਪਏ ਦੀ ਰਾਸ਼ੀ ਅਤੇ ਸ਼੍ਰੋਮਣੀ ਕਮੇਟੀ ਵਲੋਂ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਮਰੀਜ਼ਾਂ ਲਈ ਚੱਲ ਰਹੀਆਂ ਲੰਗਰ ਸੇਵਾਵਾਂ ਲਈ ਇਕ ਗੱਡੀ ਭੇਟ ਕਰਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ । ਗੱਡੀ ਦੀਆਂ ਚਾਬੀਆਂ ਪ੍ਰਾਪਤ ਕਰਨ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬਲਵੰਤ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਵਲੋਂ ਸਮੇਂ-ਸਮੇਂ ਗੁਰੂ ਘਰ ਦੀਆਂ ਸੇਵਾਵਾਂ ਲਈ ਸ਼ਰਧਾ ਸਹਿਤ ਯੋਗਦਾਨ ਪਾਇਆ ਜਾਂਦਾ ਹੈ ।
ਅਜੀਤ ਡੈਸਕ
23-08-2026