ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਵਾਲੇ ਦੀਪੇਂਦਰ ਹੁੱਡਾ ਨੂੰ ਕਾਂਗਰਸ ਤੋਂ ਬਾਹਰ ਕੀਤਾ ਜਾਵੇ- ਧਾਲੀਵਾਲ
ਅੰਮ੍ਰਿਤਸਰ, 22 ਅਗਸਤ (ਰੇਸ਼ਮ ਸਿੰਘ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਾਂਗਰਸ ਸੰਸਦ ਮੈਂਬਰ ਦੀਪੇਂਦਰ ਸਿੰਘ ਹੁੱਡਾ ਵਲੋਂ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਵਾਲੇ ਬਿਆਨ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ 1984 ਦੇ ਸਿੱਖ ਵਿਰੋਧੀ ਕਤਲੇਆਮ ਦੇ ਜ਼ਖ਼ਮ ਅੱਜ ਵੀ ਸਿੱਖਾਂ ਦੇ ਦਿਲਾਂ ਵਿਚ ਜ਼ਿੰਦਾ ਹਨ ਅਤੇ ਅਜਿਹੇ ਸਮੇਂ ਵਿਚ ਸਿੱਖਾਂ ਦੇ ਕਤਲੇਆਮ ਨਾਲ ਜੁੜੇ ਵਿਅਕਤੀ ਨੂੰ ਆਦਰਸ਼ ਦੱਸਣ ਵਾਲਾ ਬਿਆਨ ਪੂਰੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਉਣ ਵਾਲਾ ਹੈ ।
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਪੱਤਰਕਾਰਾਂ ਨਾਲ ਗਲਬਾਤ ਕਰਦੇ ਹੋਏ । ਤਸਵੀਰ: ਹਰਜੀਤ ਸਿੰਘ
23-08-2026