ਭਾਈ ਗੁਰਦਾਸ ਜੀ ਨਗਰ ਵਿਖੇ ਸੀਨੀਅਰ ਸਿਟੀਜ਼ਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਬੱਲ ਵਲੋਂ ਵਿਸ਼ੇਸ਼ ਮੀਟਿੰਗ
ਸੁਲਤਾਨਵਿੰਡ, 22 ਅਗਸਤ (ਗੁਰਨਾਮ ਸਿੰਘ ਬੁੱਟਰ)- ਹਲਕਾ ਪੂਰਬੀ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜੁਗਰਾਜ ਸਿੰਘ ਬੱਲ ਵਲੋਂ ਭਾਈ ਗੁਰਦਾਸ ਜੀ ਨਗਰ (ਨਿਊ ਅੰਮ੍ਰਿਤਸਰ) ਵਿਖੇ ਇਲਾਕਾ ਵਾਸੀਆਂ ਅਤੇ ਸੀਨੀਅਰ ਸਿਟੀਜ਼ਨ ਸਾਥੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ । ਇਸ ਮੌਕੇ ਉਨ੍ਹਾਂ ਨੇ ਸੀਨੀਅਰ ਸਿਟੀਜ਼ਨਾਂ ਨਾਲ ਨਿੱਘੀ ਮੁਲਾਕਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ, ਸੁਝਾਵਾਂ ਅਤੇ ਇਲਾਕੇ ਨਾਲ ਸੰਬੰਧਿਤ ਵੱਖ-ਵੱਖ ਮੁੱਦਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਹਾਸਿਲ ਕੀਤੀ ।
ਅਜੀਤ ਡੈਸਕ
23-08-2026