25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਪਿੰਡਾਂ ’ਚ ਮੀਟਿੰਗਾਂ ਦਾ ਦੌਰ ਜਾਰੀ

ਅਟਾਰੀ ਸਰਹੱਦ, ਅੰਮ੍ਰਿਤਸਰ 24 ਅਗਸਤ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਜ਼ਿਲ੍ਹਾ ਅੰਮ੍ਰਿਤਸਰ ਦੇ ਜ਼ੋਨ ਬਾਉਲੀ ਸਾਹਿਬ ਦੇ ਵੱਖ-ਵੱਖ ਪਿੰਡਾਂ ’ਚ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੀਟਿੰਗਾਂ ਦਾ ਦੌਰ ਦੂਜੇ ਦਿਨ ਵੀ ਜਾਰੀ ਰਿਹਾ । ਮੀਟਿੰਗਾਂ ਦੌਰਾਨ ਕਿਸਾਨੀ ਅਤੇ ਮਜ਼ਦੂਰ ਵਰਗ ਨਾਲ ਜੁੜੇ ਗੰਭੀਰ ਮਸਲਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਆਉਣ ਵਾਲੇ ਸੰਘਰਸ਼ ਦੀਆਂ ਤਿਆਰੀਆਂ ਸੰਬੰਧੀ ਪਿੰਡ ਪੱਧਰ ’ਤੇ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ।

ਅਜੀਤ ਡੈਸਕ 25-08-2026
ਅਟਾਰੀ ਸਰਹੱਦ, ਅੰਮ੍ਰਿਤਸਰ 24 ਅਗਸਤ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਜ਼ਿਲ੍ਹਾ ਅੰਮ੍ਰਿਤਸਰ ਦੇ ਜ਼ੋਨ ਬਾਉਲੀ ਸਾਹਿਬ ਦੇ ਵੱਖ-ਵੱਖ ਪਿੰਡਾਂ ’ਚ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੀਟਿੰਗਾਂ ਦਾ ਦੌਰ ਦੂਜੇ ਦਿਨ ਵੀ ਜਾਰੀ ਰਿਹਾ । ਮੀਟਿੰਗਾਂ ਦੌਰਾਨ ਕਿਸਾਨੀ ਅਤੇ ਮਜ਼ਦੂਰ ਵਰਗ ਨਾਲ ਜੁੜੇ ਗੰਭੀਰ ਮਸਲਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਆਉਣ ਵਾਲੇ ਸੰਘਰਸ਼ ਦੀਆਂ ਤਿਆਰੀਆਂ ਸੰਬੰਧੀ ਪਿੰਡ ਪੱਧਰ ’ਤੇ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ । ਇਸ ਮੌਕੇ ਜਥੇਬੰਦੀ ਦੇ ਸੀਨੀਅਰ ਆਗੂ ਸਰਵਣ ਸਿੰਘ ਪੰਧੇਰ, ਸੂਬਾ ਆਗੂ ਜਰਮਨਜੀਤ ਸਿੰਘ ਬੰਡਾਲਾ ਅਤੇ ਜ਼ਿਲ੍ਹਾ ਆਗੂ ਲਖਵਿੰਦਰ ਸਿੰਘ ਡਾਲਾ ਨੇ ਮੀਟਿੰਗਾਂ ਨੂੰ ਸਾਂਝੇ ਤੌਰ ’ਤੇ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨਾਂ ਦੀਆਂ ਮੁੱਖ ਸਮੱਸਿਆਵਾਂ ਦਾ ਹੱਲ ਸਿਰਫ਼ ਐਲਾਨਾਂ ਨਾਲ ਨਹੀਂ, ਸਗੋਂ ਜ਼ਮੀਨੀ ਪੱਧਰ ’ਤੇ ਠੋਸ ਨੀਤੀਆਂ ਅਤੇ ਕਿਸਾਨ-ਮਜ਼ਦੂਰ ਪੱਖੀ ਫ਼ੈਸਲਿਆਂ ਨਾਲ ਹੀ ਹੋ ਸਕਦਾ ਹੈ । ਆਗੂਆਂ ਨੇ ਕਿਹਾ ਕਿ ਫ਼ਸਲਾਂ ਦੇ ਵਾਜਬ ਭਾਅ ਅਤੇ ਐੱਮ.ਐੱਸ.ਪੀ. ਦੀ ਕਾਨੂੰਨੀ ਗਰੰਟੀ, ਕਿਸਾਨਾਂ-ਮਜ਼ਦੂਰਾਂ ਦੇ ਕਰਜ਼ੇ ਦਾ ਹੱਲ, ਖੇਤੀ ਲਾਗਤਾਂ ਵਿਚ ਲਗਾਤਾਰ ਵਾਧੇ ਨੂੰ ਰੋਕਣਾ, ਨਹਿਰੀ ਪਾਣੀ ਦੀ ਯੋਗ ਸਪਲਾਈ, ਬਿਜਲੀ ਅਤੇ ਪਾਣੀ ਨਾਲ ਸੰਬੰਧਿਤ ਸਮੱਸਿਆਵਾਂ, ਕਿਸਾਨਾਂ ਦੀਆਂ ਜ਼ਮੀਨਾਂ ਦੀ ਰਾਖੀ, ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨਾ ਅਤੇ ਖੇਤੀ ਨੂੰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਦੀਆਂ ਨੀਤੀਆਂ ਨੂੰ ਰੋਕਣਾ ਅੱਜ ਕਿਸਾਨੀ ਸਾਹਮਣੇ ਵੱਡੇ ਮੁੱਦੇ ਹਨ । ਇਸ ਦੇ ਵਿਰੋਧ ’ਚ ਜਥੇਬੰਦੀ ਵਲੋਂ 31 ਅਗਸਤ ਨੂੰ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਇਕ ਰੋਜ਼ਾ ਧਰਨੇ ਅਤੇ 14 ਸਤੰਬਰ ਤੋਂ ਮੰਤਰੀਆਂ ਦੇ ਘਰਾਂ ਅੱਗੇ ਪੰਜ ਰੋਜ਼ਾ ਧਰਨਿਆਂ ਦੀਆਂ ਤਿਆਰੀਆਂ ਪਿੰਡ ਪੱਧਰ ’ਤੇ ਕਰਵਾਈਆਂ ਜਾ ਰਹੀਆਂ ਹਨ । ਇਸ ਮੌਕੇ ਜ਼ੋਨ ਆਗੂ ਬਲਜਿੰਦਰ ਸਿੰਘ ਸਭਰਾ, ਚਰਨਜੀਤ ਸਿੰਘ ਸਫੀਪੁਰ, ਹਰਜੀਤ ਸਿੰਘ ਸ਼ਹੂਰਾ, ਦਿਲਬਾਗ ਸਿੰਘ ਭਕਨਾ, ਦਲਬੀਰ ਸਿੰਘ ਬਾਸਰਕੇ, ਕੁਲਵੰਤ ਸਿੰਘ ਰਾਜਾਤਾਲ, ਜੋਗਾ ਸਿੰਘ ਖਾਰੈ,ਗੁਰਬਿੰਦਰ ਸਿੰਘ ਭਰੋਭਾਲ, ਕਾਬਲ ਸਿੰਘ ਮੁਹਾਵਾ, ਸੁਖਦੇਵ ਸਿੰਘ ਹਵੇਲੀਆ ਸਮੇਤ ਵੱਡੀ ਗਿਣਤੀ ’ਚ ਕਿਸਾਨ-ਮਜ਼ਦੂਰ ਅਤੇ ਜਥੇਬੰਦੀ ਦੇ ਆਗੂ ਹਾਜ਼ਰ ਸਨ ।
ਪਿਛਲੀ ਖ਼ਬਰ ਪੂਰਬੀ ਹਲਕੇ ਦੇ ਗੁਰੂ ਤੇਗ ਬਹਾਦਰ ਨਗਰ ਦੇ ਪਾਰਕਾਂ ਦੀ ਤਰਸਯੋਗ ਹਾਲਤ ਤੋਂ ਲੋਕ ਪ੍ਰੇਸ਼ਾਨ- ਛੀਨਾ ਅਗਲੀ ਖ਼ਬਰ 7 ਵਾਂ ਸਾਲਾਨਾ ਰਾਜ ਪੱਧਰੀ ਖੇਡ ਤੇ ਸਨਮਾਨ ਸਮਾਗਮ 27 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।