26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਭਾਰਤੀ ਕਿਸਾਨ ਯੂਨੀਅਨ (ਭਾਨੂੰ) ਵਲੋਂ 27 ਨੂੰ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ

ਅੰਮ੍ਰਿਤਸਰ, 24 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)- ਸਾਂਝਾ ਮੁਲਾਜ਼ਮ ਮੰਚ ਅਤੇ ਪੈਨਸ਼ਨਰਾਂ ਦੀ ਸਾਂਝੀ ਸੰਘਰਸ਼ ਕਮੇਟੀ ਵਲੋਂ 27 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਤਹਿਤ ਬਲਬੀਰ ਸਿੰਘ ਗਰਚਾ ਸਾਬਕਾ ਪ੍ਰਧਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ ਟੀਚਿੰਗ (ਅਫਸਰ) ਐਸੋਸੀਏਸ਼ਨ ਦੀ ਮੀਟਿੰਗ ਭਾਰਤੀ ਕਿਸਾਨ ਯੂਨੀਅਨ ਭਾਨੂੰ ਦੇ ਪੰਜਾਬ ਪ੍ਰਧਾਨ ਲਖਵਿੰਦਰ ਬਚਨ ਅਤੇ ਪੰਜਾਬ ਦੇ ਜਨਰਲ ਸਕੱਤਰ ਤਰਸੇਮ ਸਿੰਘ ਚੰਗਿਆੜਾ ਨਾਲ ਹੋਈ। ਇਸ ਮੀਟਿੰਗ ਵਿਚ ਪੰਜਾਬ ਪ੍ਰਧਾਨ ਲਖਵਿੰਦਰ ਬਚਨ ਨੇ ਕਿਹਾ ਕਿ ਮੁਲਾਜ਼ਮ ਜਥੇਬੰਦੀ ਤੇ ਪੈਨਸ਼ਨਰਾਂ ਵਲੋਂ ਪੰਜਾਬ ਵਿਚ ਸਰਕਾਰੀ ਦਫ਼ਤਰਾਂ ਦੇ ਕੰਮ ਕਾਜ ਠੱਪ ਕਰਨ ਲਈ ਦਿੱਤੇ ਗਏ ਬੰਦ ਦੇ ਸੱਦੇ ਦਾ ਭਾਰਤੀ ਕਿਸਾਨ ਯੂਨੀਅਨ ਭਾਨੂੰ ਪੂਰਨ ਸਮਰਥਨ ਕਰਦੀ ਹੈ ਅਤੇ ਮੁਲਾਜ਼ਮ/ਪੈਨਸ਼ਨਰ ਸਾਥੀਆ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ।

ਅਜੀਤ ਡੈਸਕ 25-08-2026
ਅੰਮ੍ਰਿਤਸਰ, 24 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)- ਸਾਂਝਾ ਮੁਲਾਜ਼ਮ ਮੰਚ ਅਤੇ ਪੈਨਸ਼ਨਰਾਂ ਦੀ ਸਾਂਝੀ ਸੰਘਰਸ਼ ਕਮੇਟੀ ਵਲੋਂ 27 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਤਹਿਤ ਬਲਬੀਰ ਸਿੰਘ ਗਰਚਾ ਸਾਬਕਾ ਪ੍ਰਧਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ ਟੀਚਿੰਗ (ਅਫਸਰ) ਐਸੋਸੀਏਸ਼ਨ ਦੀ ਮੀਟਿੰਗ ਭਾਰਤੀ ਕਿਸਾਨ ਯੂਨੀਅਨ ਭਾਨੂੰ ਦੇ ਪੰਜਾਬ ਪ੍ਰਧਾਨ ਲਖਵਿੰਦਰ ਬਚਨ ਅਤੇ ਪੰਜਾਬ ਦੇ ਜਨਰਲ ਸਕੱਤਰ ਤਰਸੇਮ ਸਿੰਘ ਚੰਗਿਆੜਾ ਨਾਲ ਹੋਈ। ਇਸ ਮੀਟਿੰਗ ਵਿਚ ਪੰਜਾਬ ਪ੍ਰਧਾਨ ਲਖਵਿੰਦਰ ਬਚਨ ਨੇ ਕਿਹਾ ਕਿ ਮੁਲਾਜ਼ਮ ਜਥੇਬੰਦੀ ਤੇ ਪੈਨਸ਼ਨਰਾਂ ਵਲੋਂ ਪੰਜਾਬ ਵਿਚ ਸਰਕਾਰੀ ਦਫ਼ਤਰਾਂ ਦੇ ਕੰਮ ਕਾਜ ਠੱਪ ਕਰਨ ਲਈ ਦਿੱਤੇ ਗਏ ਬੰਦ ਦੇ ਸੱਦੇ ਦਾ ਭਾਰਤੀ ਕਿਸਾਨ ਯੂਨੀਅਨ ਭਾਨੂੰ ਪੂਰਨ ਸਮਰਥਨ ਕਰਦੀ ਹੈ ਅਤੇ ਮੁਲਾਜ਼ਮ/ਪੈਨਸ਼ਨਰ ਸਾਥੀਆ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਉਚੇਚਾ ਧਿਆਨ ਦੇਣਾ ਚਾਹੀਦਾ ਹੈ। ਪ੍ਰਧਾਨ ਨੇ ਕਿਹਾ ਕਿ ਸਾਡੀ ਯੂਨੀਅਨ ਪੰਜਾਬ ਦੇ ਹਰ ਵਰਗ ਭਾਵੇਂ ਉਹ ਮਜ਼ਦੂਰ, ਕਿਸਾਨ, ਮੁਲਾਜ਼ਮ, ਵਪਾਰੀਆਂ ਤੇ ਗ਼ਰੀਬਾਂ ਦੇ ਹੱਕਾਂ ਲਈ ਤਿਆਰ ਰਹੇਗਾ। ਇਸ ਮੌਕੇ ਮੁਲਾਜ਼ਮ ਅਤੇ ਪੈਨਸ਼ਨਰ ਦੇ ਆਗੂ ਬਲਬੀਰ ਸਿੰਘ ਗਰਚਾ ਨੂੰ ਸਨਮਾਨਿਤ ਕੀਤਾ ਗਿਆ।
ਪਿਛਲੀ ਖ਼ਬਰ ਸਪਰਿੰਗ ਫੀਲਡਜ਼ ਪਬਲਿਕ ਸਕੂਲ ਦਾ ਜ਼ਿਲ੍ਹਾ ਪੱਧਰੀ ਗਤਕਾ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਫਿੱਕੀ ਫਲੋ ਅੰਮ੍ਰਿਤਸਰ ਨੇ ‘ਔਨ ਦ ਰੂਮ’ ਮਾਸਟਰ ਕਲਾਸ ਸਮਾਗਮ ਕਰਵਾਇਆ - ਅਦਾਕਾਰ ਅਤੇ ਫਿਲਮ ਮੇਕਰ ਤਕੇਸ਼ ਸਿੰਘ ਨੇ ਕੀਤੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।