25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਸ਼ਹਿਜ਼ਾਦਾ ਨੰਦ ਕਾਲਜ ਵਿਖੇ ਵਿਸ਼ੇਸ਼ ਭਾਸ਼ਣ ਕਰਵਾਇਆ

ਅੰਮ੍ਰਿਤਸਰ, 24 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਸ਼ਹਿਜ਼ਾਦਾ ਨੰਦ ਕਾਲਜ ਗ੍ਰੀਨ ਐਵੀਨਿਊ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ੍ਰੀਮਤੀ ਸੁਸ਼ਮਾ ਮਹਿਰਾ ਅਤੇ ਪ੍ਰਿੰਸੀਪਲ ਡਾ. ਰੀਨਾ ਤਲਵਾੜ ਦੀ ਅਗਵਾਈ ਹੇਠ ਇੰਟਰਨਲ ਕੁਆਲਿਟੀ ਐਸ਼ੋਰੈਂਸ ਸੈੱਲ ਵਲੋਂ ਅਧਿਆਪਕਾਂ ਦੇ ਮਾਨਸਿਕ ਅਤੇ ਭਾਵਨਾਤਮਕ ਸੁਖ-ਸਹੂਲਤ ਨੂੰ ਮੁੱਖ ਰੱਖਦਿਆਂ ‘ ਡਿਜ਼ੀਟਲ ਸੰਸਾਰ ਤੋਂ ਦੂਰੀ ਬਣਾਉਣ ਦਾ ਮਨੋਵਿਗਿਆਨ : ਸਵੈ-ਸੰਭਾਲ ਅਤੇ ਭਲਾਈ’ ਵਿਸ਼ੇ ’ਤੇ ਇਕ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ।

ਅਜੀਤ ਡੈਸਕ 25-08-2026
ਅੰਮ੍ਰਿਤਸਰ, 24 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਸ਼ਹਿਜ਼ਾਦਾ ਨੰਦ ਕਾਲਜ ਗ੍ਰੀਨ ਐਵੀਨਿਊ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ੍ਰੀਮਤੀ ਸੁਸ਼ਮਾ ਮਹਿਰਾ ਅਤੇ ਪ੍ਰਿੰਸੀਪਲ ਡਾ. ਰੀਨਾ ਤਲਵਾੜ ਦੀ ਅਗਵਾਈ ਹੇਠ ਇੰਟਰਨਲ ਕੁਆਲਿਟੀ ਐਸ਼ੋਰੈਂਸ ਸੈੱਲ ਵਲੋਂ ਅਧਿਆਪਕਾਂ ਦੇ ਮਾਨਸਿਕ ਅਤੇ ਭਾਵਨਾਤਮਕ ਸੁਖ-ਸਹੂਲਤ ਨੂੰ ਮੁੱਖ ਰੱਖਦਿਆਂ ‘ ਡਿਜ਼ੀਟਲ ਸੰਸਾਰ ਤੋਂ ਦੂਰੀ ਬਣਾਉਣ ਦਾ ਮਨੋਵਿਗਿਆਨ : ਸਵੈ-ਸੰਭਾਲ ਅਤੇ ਭਲਾਈ’ ਵਿਸ਼ੇ ’ਤੇ ਇਕ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ਇਸ ਪ੍ਰੋਗਰਾਮ ਦੇ ਆਯੋਜਨ ’ਚ ਆਈ.ਕਿਊ.ਏ.ਸੀ. ਇੰਚਾਰਜ ਮਿਸਿਜ਼ ਨਵਨੀਤ ਕੌਰ ਦਿਓਲ ਅਤੇ ਡਾ. ਕਵਲਜੀਤ ਕੌਰ ਦਾ ਵਿਸ਼ੇਸ਼ ਯੋਗਦਾਨ ਰਿਹਾ। ਇਸ ਮੌਕੇ ਮਨੋਵਿਗਿਆਨ ਦੀ ਸਿੱਖਿਆਕਾਰ, ਖੋਜਕਰਤਾ ਅਤੇ ਪ੍ਰਸਿੱਧ ਪ੍ਰੇਰਣਾਦਾਇਕ ਬੁਲਾਰਾ ਡਾ. ਦੀਪਤੀ ਰੰਧਾਵਾ ਨੇ ਵਿਸ਼ੇਸ਼ ਵਕਤਾ ਵਜੋਂ ਸ਼ਿਰਕਤ ਕੀਤੀ। ਡਾ. ਰੰਧਾਵਾ ਨੇ ਅਧਿਆਪਕਾਂ ਨਾਲ ਮਾਨਸਿਕ ਤਣਾਅ ਨੂੰ ਘਟਾਉਣ, ਆਪਣੇ ਆਪ ਦੀ ਸੰਭਾਲ ਕਰਨ, ਡਿਜ਼ੀਟਲ ਦੁਨੀਆਂ ਤੋਂ ਕੁਝ ਸਮੇਂ ਲਈ ਦੂਰ ਰਹਿਣ ਅਤੇ ਜੀਵਨ ’ਚ ਮਾਨਸਿਕ ਤੇ ਭਾਵਨਾਤਮਕ ਸੰਤੁਲਨ ਕਾਇਮ ਰੱਖਣ ਸੰਬੰਧੀ ਮਹੱਤਵਪੂਰਨ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਆਪਣੇ ਸੰਬੋਧਨ ’ਚ ਕਿਹਾ ਕਿ ਇਕ ਅਧਿਆਪਕ ਦੀ ਨਿੱਜੀ ਤੰਦਰੁਸਤੀ ਉਸ ਦੀ ਪੇਸ਼ੇਵਰ ਕਾਰਗੁਜ਼ਾਰੀ ਨਾਲ ਡੂੰਘੇ ਤੌਰ ’ਤੇ ਜੁੜੀ ਹੁੰਦੀ ਹੈ। ਆਪਣੇ ਲਈ ਸਮਾਂ ਕੱਢਣਾ, ਸਕਾਰਾਤਮਕ ਸੋਚ ਵਿਕਸਿਤ ਕਰਨਾ ਅਤੇ ਮਾਨਸਿਕ ਸਿਹਤ ਨੂੰ ਤਰਜੀਹ ਦੇਣਾ ਅੱਜ ਦੇ ਤੇਜ਼ ਰਫ਼ਤਾਰ ਜੀਵਨ ’ਚ ਬਹੁਤ ਜ਼ਰੂਰੀ ਹੈ। ਉਨ੍ਹਾਂ ਦਾ ਸੰਵਾਦਾਤਮਕ ਅਤੇ ਪ੍ਰੇਰਣਾਦਾਇਕ ਅੰਦਾਜ਼ ਅਧਿਆਪਕਾਂ ਲਈ ਬਹੁਤ ਪ੍ਰਭਾਵਸ਼ਾਲੀ ਰਿਹਾ। ਪ੍ਰਿੰਸੀਪਲ ਡਾ. ਰੀਨਾ ਤਲਵਾੜ ਨੇ ਡਾ. ਦੀਪਤੀ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਅਜਿਹੇ ਪ੍ਰੋਗਰਾਮ ਅਧਿਆਪਕਾਂ ਦੇ ਪੇਸ਼ੇਵਰ ਵਿਕਾਸ ਦੇ ਨਾਲ-ਨਾਲ ਉਨ੍ਹਾਂ ਦੀ ਮਾਨਸਿਕ ਅਤੇ ਭਾਵਨਾਤਮਕ ਤੰਦਰੁਸਤੀ ਲਈ ਵੀ ਬੇਹੱਦ ਲਾਹੇਵੰਦ ਹਨ। ਇਸ ਪ੍ਰੋਗਰਾਮ ’ਚ ਮੰਚ ਸੰਚਾਲਨ ਦੀ ਭੂਮਿਕਾ ਪ੍ਰੋ. ਪ੍ਰਦੀਸ਼ਾ ਸ਼ਰਮਾ ਨੇ ਨਿਭਾਈ। ਪ੍ਰੋਗਰਾਮ ਦੇ ਅਖ਼ੀਰ ’ਚ ਡਾ. ਦੀਪਤੀ ਰੰਧਾਵਾ ਨੂੰ ਯਾਦਗਿਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।
ਪਿਛਲੀ ਖ਼ਬਰ ਵਿਧਾਇਕਾ ਜੀਵਨਜੋਤ ਕੌਰ ਵਲੋਂ ਹਾਈ-ਵੋਲਟੇਜ ਤਾਰਾਂ ਹਟਾ ਕੇ ਸਿੰਗਲ ਕੇਬਲ ਵਾਇਰਿੰਗ ਪ੍ਰੋਜੈਕਟ ਦਾ ਉਦਘਾਟਨ ਅਗਲੀ ਖ਼ਬਰ ਸਟਰੋਕ ਦੀ ਰੋਕਥਾਮ ਅਤੇ ਪ੍ਰਬੰਧਨ ‘ਚ ਫਿਜ਼ਿਓਥੈਰੇਪੀ ਦੀ ਭੂਮਿਕਾ ਵਿਸ਼ੇ ’ਤੇ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।