25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਆਮ ਆਦਮੀ ਪਾਰਟੀ ਵਲੋਂ ਨਿਵਨਿਯੁਕਤ ਡਾਇਰੈਕਟਰ ਅਤੇ ਮੈਂਬਰ। ਆਮ ਆਦਮੀ ਪਾਰਟੀ ਵਲੋਂ ਅੰਮ੍ਰਿਤਸਰ ਤੋਂ 01 ਡਾਇਰੈਕਟਰ ਤੇ 07 ਮੈਂਬਰ ਨਿਯੁਕਤ

ਅੰਮ੍ਰਿਤਸਰ, 24 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਵਲੋਂ ਵੱਖ-ਵੱਖ ਸਰਕਾਰੀ ਬੋਰਡਾਂ, ਕਾਰਪੋਰੇਸ਼ਨਾਂ ਅਤੇ ਸੰਸਥਾਵਾਂ ’ਚ ਚੇਅਰਮੈਨ, ਵਾਈਸ ਚੇਅਰਮੈਨ, ਡਾਇਰੈਕਟਰ ਅਤੇ ਮੈਂਬਰ ਨਿਯੁਕਤ ਕੀਤੇ ਗਏ ਹਨ। ਇਸ ਲੜੀ ਤਹਿਤ ਅੰਮ੍ਰਿਤਸਰ ਜ਼ਿਲ੍ਹੇ ਨਾਲ ਸੰਬੰਧਿਤ 01 ਡਾਇਰੈਕਟਰ ਅਤੇ 07 ਮੈਂਬਰਾਂ ਨੂੰ ਵੀ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ ।

ਅਜੀਤ ਡੈਸਕ 25-08-2026
ਅੰਮ੍ਰਿਤਸਰ, 24 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਵਲੋਂ ਵੱਖ-ਵੱਖ ਸਰਕਾਰੀ ਬੋਰਡਾਂ, ਕਾਰਪੋਰੇਸ਼ਨਾਂ ਅਤੇ ਸੰਸਥਾਵਾਂ ’ਚ ਚੇਅਰਮੈਨ, ਵਾਈਸ ਚੇਅਰਮੈਨ, ਡਾਇਰੈਕਟਰ ਅਤੇ ਮੈਂਬਰ ਨਿਯੁਕਤ ਕੀਤੇ ਗਏ ਹਨ। ਇਸ ਲੜੀ ਤਹਿਤ ਅੰਮ੍ਰਿਤਸਰ ਜ਼ਿਲ੍ਹੇ ਨਾਲ ਸੰਬੰਧਿਤ 01 ਡਾਇਰੈਕਟਰ ਅਤੇ 07 ਮੈਂਬਰਾਂ ਨੂੰ ਵੀ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ । ਇਨ੍ਹਾਂ ਨਵੀਆਂ ਨਿਯੁਕਤੀਆਂ ਤਹਿਤ ਗੌਰਵ ਅਗਰਵਾਲ ਨੂੰ ਡਾਇਰੈਕਟਰ ਇਨਫੋਟੈਕ, ਹਰਿੰਦਰ ਸਿੰਘ ਨੂੰ ਪੁੱਡਾ ਪੰਜਾਬ ਦਾ ਮੈਂਬਰ, ਐਡਵੋਕੇਟ ਰਮਨ ਕੁਮਾਰ ਨੂੰ ਏ. ਡੀ. ਏ. ਦਾ ਮੈਂਬਰ, ਅਰਵਿੰਦਰ ਸਿੰਘ ਭੱਟੀ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਮੈਂਬਰ, ਵਿਸ਼ਵ ਸਹਿਜਪਾਲ ਨੂੰ ਲੇਬਰ ਬੋਰਡ ਦਾ ਮੈਂਬਰ, ਵਿੱਕੀ ਦੱਤਾ ਨੂੰ ਪਸ਼ੂ ਪਾਲਣ ਬੋਰਡ ਦਾ ਮੈਂਬਰ, ਸੁਨੀਲ ਕੁਮਾਰ ਨੂੰ ਪੰਜਾਬ ਪ੍ਰੋਹਿਬੀਸ਼ਨ ਅਤੇ ਇੰਪਲਾਇਮੈਂਟ ਰਿਹੈਬਲੀਟੇਸ਼ਨ ਵਿਭਾਗ ਦਾ ਮੈਂਬਰ ਅਤੇ ਗੁਰਪ੍ਰੀਤ ਸਿੰਘ ਚਾਹਤ ਨੂੰ ਤੀਰਥ ਯਾਤਰਾ ਸਮਿਤੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਨਵ-ਨਿਯੁਕਤ ਅਹੁਦੇਦਾਰਾਂ ਨੇ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ’ਤੇ ਜੋ ਭਰੋਸਾ ਪ੍ਰਗਟਾਇਆ ਗਿਆ ਹੈ, ਉਹ ਉਸ ’ਤੇ ਖਰ੍ਹਾ ਉਤਰਣ ਲਈ ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਆਗੂਆਂ ਅਤੇ ਵਰਕਰਾਂ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਮੁਬਾਰਕਬਾਦ ਦਿੰਦੇ ਹੋਏ ਸ਼ੁੱਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਐੱਮ.ਟੀ.ਬੀ. ਸਾਈਕਲਿੰਗ ਮੁਕਾਬਲੇ ਰਾਜ ਭਰ ਵਿਚ 26 ਤੇ 29 ਨੂੰ : ਐਸੋਸੀਏਸ਼ਨ ਸੀਨੀਅਰ, ਜੂਨੀਅਰ, ਸਬ-ਜੂਨੀ... ਅਗਲੀ ਖ਼ਬਰ 35 ਪਰਿਵਾਰ ਵੱਖ-ਵੱਖ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਅਕਾਲੀ ਦਲ (ਵਾਰਿਸ ਪੰਜਾਬ) ’ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।