26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਬੰਦੀ ਸਿੰਘਾਂ ਦੀ ਰਿਹਾਈ ਲਈ ਸਰਕਾਰਾਂ ਨੂੰ ਹੁਣ ਠੋਸ ਫੈਸਲਾ ਲੈਣਾ ਚਾਹੀਦਾ- ਵਿਰਕ, ਮੀਰਾਂਕੋਟ

ਮਾਨਾਂਵਾਲਾ, 25 ਅਗਸਤ (ਗੁਰਦੀਪ ਸਿੰਘ ਨਾਗੀ) ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਅੰਮ੍ਰਿਤਸਰ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਦਲਜਿੰਦਰਬੀਰ ਸਿੰਘ ਵਿਰਕ ਅਤੇ ਮੈਂਬਰ ਪੀ. ਦੇ.

ਗੱਲਬਾਤ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਅੰਮ੍ਰਿਤਸਰ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਦਲਜਿੰਦਰਬੀਰ ਸਿੰਘ ਵਿਰਕ ਅਤੇ ਮੈਂਬਰ ਪੀ.ਦੇ.ਸੀ. ਤੇ ਸਾਬਕਾ ਵਿਧਾਇਕ ਅਜੈਪਾਲ ਸਿੰਘ ਮੀਰਾਂਕੋਟ। ਤਸਵੀਰ : ਗੁਰਦੀਪ ਸਿੰਘ ਨਾਗੀ 26-08-2026
ਮਾਨਾਂਵਾਲਾ, 25 ਅਗਸਤ (ਗੁਰਦੀਪ ਸਿੰਘ ਨਾਗੀ) ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਅੰਮ੍ਰਿਤਸਰ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਦਲਜਿੰਦਰਬੀਰ ਸਿੰਘ ਵਿਰਕ ਅਤੇ ਮੈਂਬਰ ਪੀ.ਦੇ.ਸੀ. ਤੇ ਸਾਬਕਾ ਵਿਧਾਇਕ ਅਜੈਪਾਲ ਸਿੰਘ ਮੀਰਾਂਕੋਟ ਨੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ’ਤੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਆਪਣੀ ਸੰਵਿਧਾਨਕ ਤੇ ਕਾਨੂੰਨੀ ਜ਼ਿੰਮੇਵਾਰੀ ਨਿਭਾਉਣ ਦੀ ਅਪੀਲ ਕਰਦਿਆਂ ਆਖਿਆ ਕਿ ਇਹ ਮਾਮਲਾ ਦਹਾਕਿਆਂ ਤੋਂ ਲਟਕ ਰਿਹਾ ਹੈ ਅਤੇ ਹੁਣ ਬਿਆਨਬਾਜ਼ੀ ਜਾਂ ਸਿਆਸੀ ਐਲਾਨਾਂ ਦੀ ਬਜਾਏ ਸਰਕਾਰਾਂ ਵਲੋਂ ਠੋਸ ਕਦਮ ਚੁੱਕਣ ਦੀ ਲੋੜ ਹੈ। ਸ. ਵਿਰਕ ਅਤੇ ਸ. ਮੀਰਾਂਕੋਟ ਨੇ ਕਿਹਾ ਕਿ ਜਿਹੜੇ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਉਨ੍ਹਾਂ ਦੇ ਮਾਮਲਿਆਂ ਦੀ ਕਾਨੂੰਨ ਅਤੇ ਸੰਬੰਧਿਤ ਨਿਯਮਾਂ ਅਨੁਸਾਰ ਤੁਰੰਤ ਸਮੀਖਿਆ ਹੋਣੀ ਚਾਹੀਦੀ ਹੈ ਅਤੇ ਹਰ ਕੇਸ ਦੇ ਤੱਥ, ਅਦਾਲਤੀ ਹੁਕਮ, ਸਜ਼ਾ ਅਤੇ ਲਾਗੂ ਰਿਮਿਸ਼ਨ ਨੀਤੀ ਨੂੰ ਧਿਆਨ ਵਿਚ ਰੱਖ ਕੇ ਸਰਕਾਰਾਂ ਨੂੰ ਆਪਣੀ ਕਾਰਵਾਈ ਸਪਸ਼ਟ ਕਰਨੀ ਚਾਹੀਦੀ ਹੈ।
ਪਿਛਲੀ ਖ਼ਬਰ ਪੁਰਾਣੀ ਰੰਜਿਸ਼ ਕਾਰਨ ਹੋਇਆ ਈ . ਰਿਕਸ਼ਾ ਚਾਲਕ ਦਾ ਕਤਲ ਅਗਲੀ ਖ਼ਬਰ ਦਿੱਲੀ ਇੰਟਰਸਿਟੀ ਐਕਸਪ੍ਰੈੱਸ ਸਮੇਤ ਦਰਜ਼ਨ ਭਰ ਰੇਲਗੱਡੀਆਂ ਦੀ ਰਵਾਨਗੀ ’ਚ ਦੇਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।