26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਕਰਮਜੀਤ ਸਿੰਘ ਰਿੰਟੂ ਵਲੋਂ ਲਾਰੈਂਸ ਰੋਡ ’ਤੇ ਨਵੀਂ ਸੜਕ ਦੇ ਨਿਰਮਾਣ ਦਾ ਉਦਘਾਟਨ

ਅੰਮ੍ਰਿਤਸਰ, 25 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਦੇ ਉੱਤਰੀ ਵਿਧਾਨ ਸਭਾ ਹਲਕੇ ਦੇ ਇੰਚਾਰਜ ਕਰਮਜੀਤ ਸਿੰਘ ਰਿੰਟੂ ਨੇ ਲਾਰੈਂਸ ਰੋਡ ’ਤੇ ਬੀ. ਬੀ.

ਅਜੀਤ ਡੈਸਕ 26-08-2026
ਅੰਮ੍ਰਿਤਸਰ, 25 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਦੇ ਉੱਤਰੀ ਵਿਧਾਨ ਸਭਾ ਹਲਕੇ ਦੇ ਇੰਚਾਰਜ ਕਰਮਜੀਤ ਸਿੰਘ ਰਿੰਟੂ ਨੇ ਲਾਰੈਂਸ ਰੋਡ ’ਤੇ ਬੀ. ਬੀ. ਕੇ. ਡੀ. ਏ. ਵੀ. ਕਾਲਜ ਦੇ ਸਾਹਮਣੇ ਨਵੀਂ ਸੜਕ ਦੇ ਨਿਰਮਾਣ ਦਾ ਉਦਘਾਟਨ ਕੀਤਾ । ਰਿੰਟੂ ਨੇ ਕਿਹਾ ਕਿ ਇਹ ਸੜਕ ਲੰਬੇ ਸਮੇਂ ਤੋਂ ਟੁੱਟੀ ਹੋਈ ਸੀ, ਜਿਸ ਕਾਰਨ ਪਾਣੀ ਭਰ ਜਾਂਦਾ ਸੀ, ਖਾਸ ਕਰਕੇ ਬਰਸਾਤ ਦੇ ਮੌਸਮ ਦੌਰਾਨ ਲੋਕਾਂ ਅਤੇ ਵਿਦਿਆਰਥੀਆਂ ਨੂੰ ਕਾਫ਼ੀ ਅਸੁਵਿਧਾ ਹੁੰਦੀ ਸੀ। ਉਨ੍ਹਾਂ ਕਿਹਾ ਕਿ ਨਵੀਂ ਸੜਕ ਦੇ ਨਿਰਮਾਣ ਨਾਲ ਇਲਾਕੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਪ੍ਰਿਯੰਕਾ ਸ਼ਰਮਾ, ਸ਼ਿਵਾਨੀ, ਪ੍ਰਿਯੰਕਾ ਅਗਰਵਾਲ, ਰਾਜਨ ਬਿੱਟਾ, ਰਾਜੇਸ਼ ਦੁੱਗਲ, ਸੁਮਿਤ ਚੋਪੜਾ, ਵਿਸ਼ਾਲ ਕਪੂਰ, ਸੰਨੀ ਵੋਹਰਾ ਅਤੇ ਸਥਾਨਕ ਨਿਵਾਸੀ ਮੌਜੂਦ ਸਨ। ਇਸ ਤੋਂ ਇਲਾਵਾ ਕਰਮਜੀਤ ਸਿੰਘ ਰਿੰਟੂ ਨੇ ਗੁਰੂ ਗੋਬਿੰਦ ਸਿੰਘ ਨਗਰ, ਵਾਰਡ ਨੰਬਰ 9 ਦੇ ਨਿਵਾਸੀਆਂ ਨਾਲ ‘ਲੋਕ ਮਿਲਣੀ’ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ। ਇਸ ਤੋਂ ਇਲਾਵਾ ਰਿੰਟੂ ਨੇ ਡੇਰਾ ਬਾਬਾ ਭਾਨੇ ਸ਼ਾਹ ਦੇ ਸਥਾਨ ’ਤੇ ਇਕ ਨਵੇਂ ਓਪਨ ਜਿਮ ਦਾ ਉਦਘਾਟਨ ਕੀਤਾ। ਇਸ ਮੌਕੇ ਅਮਰਿੰਦਰ ਸਿੰਘ ਸੋਹਲ, ਬਲਵਿੰਦਰ ਸੇਖੋਂ, ਵਿਸ਼ਾਖਾ ਸਿੰਘ, ਨਰਿੰਦਰ ਦੱਤਾ, ਤਰੁਣ ਕਪੂਰ, ਸਾਵਨ ਕੁਮਾਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ : ਗੁਰਦੁਆਰਾ ਕਲਗੀਧਰ ਸਾਹਿਬ ਜਥਾ ਬੀਬੀਆਂ ਕਿਲ੍ਹਾ ਭੰਗੀਆਂ ਵਿਖੇ ਸਜੇ 18ਵੇਂ ਜੀਵਨ ਜੁ... ਅਗਲੀ ਖ਼ਬਰ . ਆਈ.ਆਰ. ਦੇ ਪਹਿਲੇ ਪੜਾਅ ’ਚ ਸ਼ਾਨਦਾਰ ਸੇਵਾਵਾਂ ਦੇਣ ਬਦਲੇ 37 ਬੀ.ਐੱਲ.ਓ. ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।