27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਐਡਵੋਕੇਟ ਜਸਮੀਤ ਸਿੰਘ ਵਾਲੀਆ ਵਲੋਂ ਰਾਜ ਸਭਾ ਮੈਂਬਰ ਤਰੁਣ ਚੁੱਘ ਨਾਲ ਮੁਲਾਕਾਤ

ਤਰਨ ਤਾਰਨ, 26 ਅਗਸਤ (ਹਰਿੰਦਰ ਸਿੰਘ)—ਭਾਰਤੀ ਜਨਤਾ ਪਾਰਟੀ ਦਫ਼ਤਰ ਦੇ ਰਾਸ਼ਟਰੀ ਇੰਚਾਰਜ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਨਾਲ ਭਾਰਤੀ ਜਨਤਾ ਪਾਰਟੀ ਲੀਗਲ ਸੈੱਲ ਪੰਜਾਬ ਦੇ ਸੂਬਾ ਆਗੂ ਐਡਵੋਕੇਟ ਜਸਮੀਤ ਸਿੰਘ ਵਾਲੀਆ ਨੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਗੁਲਦਸਤਾ ਭੇਟ ਕੀਤਾ। ਇਸ ਮੌਕੇ ਤਰੁਣ ਚੁੱਘ ਨਾਲ ਉਨ੍ਹਾਂ ਵਲੋਂ ਕਈ ਅਹਿਮ ਮੁੱਦਿਆਂ ’ਤੇ ਵਿਚਾਰ ਚਰਚਾ ਕੀਤੀ ਗਈ ਅਤੇ ਪੰਜਾਬ ਵਿਚ ਭਾਜਪਾ ਦੀਆਂ ਚੱਲ ਰਹੀਆਂ ਗਤੀਵਿਧੀਆਂ ਤੋਂ ਜਾਣੂ ਕਰਵਾਇਆ ਗਿਆ।

ਅਜੀਤ ਡੈਸਕ 27-08-2026
ਤਰਨ ਤਾਰਨ, 26 ਅਗਸਤ (ਹਰਿੰਦਰ ਸਿੰਘ)—ਭਾਰਤੀ ਜਨਤਾ ਪਾਰਟੀ ਦਫ਼ਤਰ ਦੇ ਰਾਸ਼ਟਰੀ ਇੰਚਾਰਜ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਨਾਲ ਭਾਰਤੀ ਜਨਤਾ ਪਾਰਟੀ ਲੀਗਲ ਸੈੱਲ ਪੰਜਾਬ ਦੇ ਸੂਬਾ ਆਗੂ ਐਡਵੋਕੇਟ ਜਸਮੀਤ ਸਿੰਘ ਵਾਲੀਆ ਨੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਗੁਲਦਸਤਾ ਭੇਟ ਕੀਤਾ। ਇਸ ਮੌਕੇ ਤਰੁਣ ਚੁੱਘ ਨਾਲ ਉਨ੍ਹਾਂ ਵਲੋਂ ਕਈ ਅਹਿਮ ਮੁੱਦਿਆਂ ’ਤੇ ਵਿਚਾਰ ਚਰਚਾ ਕੀਤੀ ਗਈ ਅਤੇ ਪੰਜਾਬ ਵਿਚ ਭਾਜਪਾ ਦੀਆਂ ਚੱਲ ਰਹੀਆਂ ਗਤੀਵਿਧੀਆਂ ਤੋਂ ਜਾਣੂ ਕਰਵਾਇਆ ਗਿਆ। ਗੱਲਬਾਤ ਦੌਰਾਨ ਐਡਵੋਕੇਟ ਜਸਮੀਤ ਸਿੰਘ ਵਾਲੀਆ ਨੇ ਦੱਸਿਆ ਕਿ ਬੜੇ ਹੀ ਵਧੀਆ ਮਾਹੌਲ ਵਿਚ ਉਨ੍ਹਾਂ ਦੀ ਮੁਲਾਕਾਤ ਤਰੁਣ ਚੁੱਘ ਨਾਲ ਹੋਈ ਹੈ, ਜਿਨ੍ਹਾਂ ਵਲੋਂ ਉਨ੍ਹਾਂ ਦੀ ਗੱਲਬਾਤ ਨੂੰ ਬੜੇ ਧਿਆਨ ਨਾਲ ਸੁਣਿਆ ਗਿਆ ਹੈ। ਵਾਲੀਆ ਨੇ ਕਿਹਾ ਕਿ ਭਾਜਪਾ ਹੀ ਇਕ ਐਸੀ ਪਾਰਟੀ ਹੈ, ਜੋ ਕਿ ਆਪਣੇ ਵਰਕਰਾਂ ਅਤੇ ਆਹੁਦੇਦਾਰਾਂ ਦੀ ਗੱਲ ਸੁਣਦੀ ਹੈ ਅਤੇ ਸਮੇਂ ਸਮੇਂ ’ਤੇ ਉਨ੍ਹਾਂ ਨੂੰ ਆਹੁਦੇ ਦੇ ਕੇ ਨਿਵਾਜਦੀ ਹੈ। ਉਨ੍ਹਾਂ ਕਿਹਾ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣੇਗੀ ਕਿਉਂਕਿ ਭਾਜਪਾ ਦਾ ਗ੍ਰਾਫ ਦਿਨੋਂ ਦਿਨ ਲਗਾਤਾਰ ਵਧਦਾ ਜਾ ਰਿਹਾ ਹੈ ਅਤੇ ਵੱਡੀ ਗਿਣਤੀ ਵਿਚ ਖਾਸਕਰਕੇ ਨੌਜਵਾਨ ਅਤੇ ਲੋਕ ਪਾਰਟੀ ਨਾਲ ਜੁੜ ਰਹੇ ਹਨ।
ਪਿਛਲੀ ਖ਼ਬਰ ਜੀ.ਐੱਨ.ਡੀ.ਯੂ. ਕਾਲਜ ਵੇਰਕਾ ਵਿਖੇ ‘ਠੋਸ ਕੂੜਾ ਪ੍ਰਬੰਧਨ ਨਿਯਮ’ ਵਿਸ਼ੇ ’ਤੇ ਮੁਕਾਬਲੇ ਕਰਵਾਏ ਅਗਲੀ ਖ਼ਬਰ ਅਸ਼ੋਕ ਵਾਟਿਕਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।