27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਜੀ.ਐੱਨ.ਡੀ.ਯੂ. ਕਾਲਜ ਵੇਰਕਾ ਵਿਖੇ ‘ਠੋਸ ਕੂੜਾ ਪ੍ਰਬੰਧਨ ਨਿਯਮ’ ਵਿਸ਼ੇ ’ਤੇ ਮੁਕਾਬਲੇ ਕਰਵਾਏ

ਵੇਰਕਾ, 26 ਅਗਸਤ (ਲਖਵਿੰਦਰ ਸਿੰਘ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪ੍ਰਬੰਧ ਹੇਠ ਚੱਲ ਰਹੇ ਜੀ. ਐੱਨ.

ਅਜੀਤ ਡੈਸਕ 27-08-2026
ਵੇਰਕਾ, 26 ਅਗਸਤ (ਲਖਵਿੰਦਰ ਸਿੰਘ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪ੍ਰਬੰਧ ਹੇਠ ਚੱਲ ਰਹੇ ਜੀ.ਐੱਨ.ਡੀ.ਯੂ. ਕਾਲਜ ਵੇਰਕਾ ਵਿਖੇ ਵਾਤਾਵਰਨ ਜਾਗਰੂਕਤਾ ਅਤੇ ਠੋਸ ਕੂੜਾ ਪ੍ਰਬੰਧਨ ਦੀ ਮਹੱਤਤਾ ਨੂੰ ਦਰਸਾਉਂਦਾ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਉਪ ਕੁਲਪਤੀ ਪ੍ਰੋ. ਕਰਮਜੀਤ ਸਿੰਘ ਦੀ ਰਹਿਨੁਮਾਈ ਅਤੇ ਡੀਨ ਕਾਲਜ ਵਿਕਾਸ ਕੌਂਸਲ ਪ੍ਰੋ. ਸਰੋਜ ਅਰੋੜਾ ਦੀ ਅਗਵਾਈ ਹੇਠ ਆਯੋਜਿਤ ਇਸ ਸਮਾਗਮ ਵਿਚ ‘ਠੋਸ ਕੂੜਾ ਪ੍ਰਬੰਧਨ ਨਿਯਮ’ ਵਿਸ਼ੇ ’ਤੇ ਲੇਖ ਲਿਖਣ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ। ਸਮਾਗਮ ਦੀ ਸ਼ੁਰੂਆਤ ਪ੍ਰਿੰਸੀਪਲ ਡਾ. ਸੁਖਪ੍ਰੀਤ ਸਿੰਘ ਦੇ ਪ੍ਰੇਰਣਾਦਾਇਕ ਸੰਬੋਧਨ ਨਾਲ ਹੋਈ। ਉਨ੍ਹਾਂ ਵਿਦਿਆਰਥੀਆਂ ਨੂੰ ਵਾਤਾਵਰਨ ਸੰਭਾਲ ਅਤੇ ਕੂੜੇ ਦੇ ਵਿਗਿਆਨਕ ਨਿਪਟਾਰੇ ਲਈ ਅੱਗੇ ਆਉਣ ਦਾ ਸੱਦਾ ਦਿੱਤਾ। ਆਯੋਜਕ ਡਾ. ਸੋਨਿਕਾ ਠਾਕੁਰ ਅਤੇ ਡਾ. ਜਸਮਿੰਦਰਪਾਲ ਸਿੰਘ ਨੇ ਦੱਸਿਆ ਕਿ ਲੇਖ ਮੁਕਾਬਲੇ ਵਿਚ 13 ਅਤੇ ਭਾਸ਼ਣ ਮੁਕਾਬਲੇ ਵਿਚ 7 ਵਿਦਿਆਰਥੀਆਂ ਨੇ ਆਪਣੇ ਵਿਚਾਰ ਪੇਸ਼ ਕੀਤੇ, ਜਿੱਥੇ ‘ਘਟਾਓ, ਮੁੜ ਵਰਤੋਂ ਅਤੇ ਰੀਸਾਈਕਲ ਕਰੋ’ ਦੇ ਸਿਧਾਂਤ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਭਾਸ਼ਣ ਮੁਕਾਬਲੇ ਲਈ ਪ੍ਰੋ. ਸੁਖਮਨਿੰਦਰ ਪਾਲ ਸਿੰਘ ਅਤੇ ਲੇਖ ਲਿਖਣ ਲਈ ਡਾ. ਨਿਸ਼ਾ ਨੇ ਜੱਜ ਦੀ ਭੂਮਿਕਾ ਨਿਭਾਈ। ਉਨ੍ਹਾਂ ਨੇ ਵਿਚਾਰਾਂ ਦੀ ਸਪਸ਼ਟਤਾ ਅਤੇ ਰਚਨਾਤਮਕਤਾ ਦੇ ਆਧਾਰ ’ਤੇ ਨਤੀਜੇ ਐਲਾਨੇ। ਅੰਤ ਵਿਚ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ।
ਪਿਛਲੀ ਖ਼ਬਰ ਤਾਲਮੇਲ ਕਮੇਟੀ ਪੈਰਾ-ਮੈਡੀਕਲ ਤੇ ਸਿਹਤ ਕਰਮਚਾਰੀਆਂ ਨੇ ਵੀ ਲਈ ਸਮੂਹਿਕ ਛੁੱਟੀ ਅਗਲੀ ਖ਼ਬਰ ਐਡਵੋਕੇਟ ਜਸਮੀਤ ਸਿੰਘ ਵਾਲੀਆ ਵਲੋਂ ਰਾਜ ਸਭਾ ਮੈਂਬਰ ਤਰੁਣ ਚੁੱਘ ਨਾਲ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।