27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਲਈ ਗੁਰਦੁਆਰਿਆਂ ’ਚ ਅੱਜ ਆਰੰਭ ਹੋਣਗੇ ਸ੍ਰੀ ਅਖੰਡ ਪਾਠ ਸਾਹਿਬ- ਕਾਹਲਵਾਂ

ਅੰਮ੍ਰਿਤਸਰ, 26 ਅਗਸਤ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਲੰਮੇ ਸਮੇਂ ਤੋਂ ਜੇਲ੍ਹਾਂ ਵਿਚ ਨਜ਼ਰਬੰਦ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਅਤੇ ਰਿਹਾਈ ਲਈ ਅੱਜ 27 ਅਗਸਤ ਨੂੰ ਸਮੂਹ ਗੁਰਦੁਆਰਾ ਸਾਹਿਬਾਨ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ। ਉਕਤ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ 22 ਅਗਸਤ ਨੂੰ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਲਏ ਗਏ ਫੈਸਲੇ ਅਨੁਸਾਰ ਭਲਕੇ 27 ਅਗਸਤ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਚ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ, ਜਿਨ੍ਹਾਂ ਦੇ ਭੋਗ 29 ਅਗਸਤ ਨੂੰ ਪੈਣਗੇ।

ਅਜੀਤ ਡੈਸਕ 27-08-2026
ਅੰਮ੍ਰਿਤਸਰ, 26 ਅਗਸਤ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਲੰਮੇ ਸਮੇਂ ਤੋਂ ਜੇਲ੍ਹਾਂ ਵਿਚ ਨਜ਼ਰਬੰਦ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਅਤੇ ਰਿਹਾਈ ਲਈ ਅੱਜ 27 ਅਗਸਤ ਨੂੰ ਸਮੂਹ ਗੁਰਦੁਆਰਾ ਸਾਹਿਬਾਨ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ। ਉਕਤ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ 22 ਅਗਸਤ ਨੂੰ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਲਏ ਗਏ ਫੈਸਲੇ ਅਨੁਸਾਰ ਭਲਕੇ 27 ਅਗਸਤ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਚ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ, ਜਿਨ੍ਹਾਂ ਦੇ ਭੋਗ 29 ਅਗਸਤ ਨੂੰ ਪੈਣਗੇ। ਇਸ ਦੇ ਨਾਲ ਹੀ 29 ਅਗਸਤ ਨੂੰ ਸ਼੍ਰੋਮਣੀ ਕਮੇਟੀ ਦੇ ਸਮੂਹ ਵਿੱਦਿਅਕ ਅਦਾਰਿਆਂ ਵਿਚ ਵੀ ਸਵੇਰੇ 10 ਵਜੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਕੇ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਜਾਵੇਗੀ।
ਪਿਛਲੀ ਖ਼ਬਰ ਕੁੱਤਿਆਂ ਦੀ ਨਸਬੰਦੀ ਕੇਂਦਰ ਦਾ ਕੀਤਾ ਉਦਘਾਟਨ ਦੋ ਸਾਲ ’ਚ 20 ਹਜ਼ਾਰ ਲਾਵਾਰਿਸ ਕੁੱਤਿਆਂ ਦੀ ਕੀਤੀ ਜਾਵੇਗੀ ਨਸਬੰਦੀ-ਮੇਅ... ਅਗਲੀ ਖ਼ਬਰ ਡੀ. ਏ. ਵੀ. ਇੰਟਰਨੈਸ਼ਨਲ ਸਕੂਲ ਵਿਖੇ ਇੰਟਰ-ਹਾਊਸ ਰੇਡੀਓ ਜੌਕੀ ਮੁਕਾਬਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।