28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਡੀ. ਏ. ਵੀ. ਪਬਲਿਕ ਸਕੂਲ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ

ਅੰਮ੍ਰਿਤਸਰ, 27 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ.

ਅਜੀਤ ਡੈਸਕ 28-08-2026
ਅੰਮ੍ਰਿਤਸਰ, 27 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਪਬਲਿਕ ਸਕੂਲ ਵਿਖੇ ਰੱਖੜੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਇਕ ਵਿਸ਼ੇਸ਼ ਸਭਾ ਦਾ ਆਯੋਜਨ ਕੀਤਾ ਗਿਆ, ਜਿਸ ’ਚ ਵਿਦਿਆਰਥੀਆਂ ਨੂੰ ਰੱਖੜੀ ਦੇ ਸੱਭਿਆਚਾਰਕ ਮਹੱਤਵ ਤੋਂ ਜਾਣੂੰ ਕਰਵਾਇਆ ਗਿਆ । ਵਿਦਿਆਰਥੀਆਂ ਨੇ ਮਿੱਠੀਆਂ ਕਵਿਤਾਵਾਂ ਅਤੇ ਗੀਤਾਂ ਸਮੇਤ ਰੰਗਾਰੰਗ ਸੱਭਿਆਚਾਰਕ ਪੇਸ਼ਕਾਰੀਆਂ ਦਿੱਤੀਆਂ । ਇਸ ਜਸ਼ਨ ਰਾਹੀਂ ਵਿਦਿਆਰਥੀਆਂ ਨੂੰ ਤਿਉਹਾਰ ਨਾਲ ਜੁੜੀਆਂ ਡੂੰਘੀਆਂ ਕਦਰਾਂ ਕੀਮਤਾਂ ਨੂੰ ਸਮਝਣ ਅਤੇ ਭਾਰਤ ਦੀ ਅਮੀਰ ਸੱਭਿਆਚਾਰਕ ਵਿਰਾਸਤ ਦੀ ਕਦਰ ਕਰਨ ਲਈ ਪ੍ਰੇਰਿਤ ਕੀਤਾ ਗਿਆ । ਸਕੂਲ ਦੇ ਪ੍ਰਬੰਧਕ ਸ੍ਰੀਮਤੀ ਸਵੀਨ ਪੁਰੀ ਨੇ ਇਸ ਸਮਾਗਮ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਰੱਖੜੀ ਸਾਨੂੰ ਯਾਦ ਦਿਵਾਉਂਦੀ ਹੈ ਕਿ ਸੱਚੇ ਰਿਸ਼ਤੇ ਵਿਸ਼ਵਾਸ ਸਮਝ ਅਤੇ ਨਿਸ਼ਕਾਮ ਸਹਿਯੋਗ ਨਾਲ ਮਜ਼ਬੂਤ ਹੁੰਦੇ ਹਨ । ਪ੍ਰਿੰਸੀਪਲ ਡਾ. ਪੱਲਵੀ ਸੇਠੀ ਨੇ ਵਿਦਿਆਰਥੀਆਂ ਦੀ ਉਤਸ਼ਾਹਪੂਰਨ ਭਾਗੀਦਾਰੀ ਦੀ ਸ਼ਲਾਘਾ ਕੀਤੀ ।
ਪਿਛਲੀ ਖ਼ਬਰ ਡੀ. ਏ. ਵੀ. ਕਾਲਜ ਵਿਦਿਆਰਥਣਾਂ ਦਾ ’ਵਰਸਿਟੀ ਪ੍ਰੀਖਿਆਵਾਂ ’ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਸ਼ਹਿਜ਼ਾਦਾ ਨੰਦ ਕਾਲਜ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।