29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ

ਅੰਮ੍ਰਿਤਸਰ, 28 ਅਗਸਤ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਤੇ ਉਨ੍ਹਾਂ ਦੀ ਪਤਨੀ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਬਾਬਾ ਬਕਾਲਾ ਸਾਹਿਬ ਵਿਖੇ ਮੇਲਾ ਰੱਖਣ ਪੁੰਨਿਆਂ ਮੌਕੇ ਕੀਤੀ ਜਾਣ ਵਾਲੀ ਸਿਆਸੀ ਕਾਨਫਰੰਸ ਵਿਚ ਸ਼ਾਮਿਲ ਹੋਣ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਅੰਦਰ ਉਨ੍ਹਾਂ ਨੂੰ ਕਾਰਜਕਾਰੀ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਵਲੋਂ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ।

ਅਜੀਤ ਡੈਸਕ 29-08-2026
ਅੰਮ੍ਰਿਤਸਰ, 28 ਅਗਸਤ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਤੇ ਉਨ੍ਹਾਂ ਦੀ ਪਤਨੀ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਬਾਬਾ ਬਕਾਲਾ ਸਾਹਿਬ ਵਿਖੇ ਮੇਲਾ ਰੱਖਣ ਪੁੰਨਿਆਂ ਮੌਕੇ ਕੀਤੀ ਜਾਣ ਵਾਲੀ ਸਿਆਸੀ ਕਾਨਫਰੰਸ ਵਿਚ ਸ਼ਾਮਿਲ ਹੋਣ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਅੰਦਰ ਉਨ੍ਹਾਂ ਨੂੰ ਕਾਰਜਕਾਰੀ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਵਲੋਂ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਬਾਅਦ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੈਂ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਸ਼ੁਕਰਾਨਾ ਕਰਨ ਵਾਸਤੇ ਆਇਆ ਹਾਂ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਡਾ: ਦਲਜੀਤ ਸਿੰਘ ਚੀਮਾ, ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਗੁਰਚਰਨ ਸਿੰਘ ਗਰੇਵਾਲ, ਸ਼ਰਨਜੀਤ ਸਿੰਘ ਢਿੱਲੋਂ, ਹੀਰਾ ਸਿੰਘ ਗਾਬਗੜੀਆ, ਸ਼੍ਰੋਮਣੀ ਕਮੇਟੀ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਮੁੱਖ ਮੈਨੇਜਰ ਭਾਈ ਮੇਜਰ ਸਿੰਘ ਅਰਜਨਮਾਂਗਾ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕੌਮੀ ਖੇਡ ਦਿਵਸ 2026 ਮੌਕੇ ‘ਖੇਲੋ ਇੰਡੀਆ ਸੰਵਾਦ’ ਅਗਲੀ ਖ਼ਬਰ ਕੌਮੀ ਖੇਡ ਦਿਵਸ ਮੌਕੇ 7ਵਾਂ ਸਾਲਾਨਾ ਰਾਜ ਪੱਧਰੀ ਖੇਡ ਤੇ ਸਨਮਾਨ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।