30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਜੰਡਿਆਲਾ ਗੁਰੂ ਦੇ ਖੇਡ ਸਟੇਡੀਅਮ ਦਾ ਨਗਰ ਕੌਂਸਲ ਪ੍ਰਧਾਨ ਸਤਿੰਦਰ ਸਿੰਘ ਵਲੋਂ ਜਾਇਜ਼ਾ

ਜੰਡਿਆਲਾ ਗੁਰੂ, 29 ਅਗਸਤ (ਅੰਮ੍ਰਿਤ ਪਾਲ ਸਿੰਘ)- ਜੰਡਿਆਲਾ ਗੁਰੂ ਦੀ ਖੇਡ ਗਰਾਊਂਡ ਵਿਖੇ ਬਣ ਰਹੇ ਆਧੁਨਿਕ ਸਟੇਡੀਅਮ ਦੇ ਨਿਰਮਾਣ ਕਾਰਜਾਂ ਦਾ ਅੱਜ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ ਸਤਿੰਦਰ ਸਿੰਘ ਨੇ ਸਮੁੱਚੇ ਕੌਂਸਲਰਾਂ ਅਤੇ ਸਾਥੀਆਂ ਸਮੇਤ ਜਾਇਜ਼ਾ ਲਿਆ। ਇਸ ਮੌਕੇ ਨਗਰ ਕੌਂਸਲ ਦੇ ਮੀਤ ਪ੍ਰਧਾਨ ਅਮਨ ਵਿਰਕ ਅਤੇ ਸਾਬਕਾ ਪ੍ਰਧਾਨ ਐਡਵੋਕੇਟ ਰਾਜ ਕੁਮਾਰ ਮਲਹੋਤਰਾ ਸਮੇਤ ਹੋਰ ਕੌਂਸਲਰ ਵੀ ਮੌਜੂਦ ਸਨ।

ਅਜੀਤ ਡੈਸਕ 30-08-2026
ਜੰਡਿਆਲਾ ਗੁਰੂ, 29 ਅਗਸਤ (ਅੰਮ੍ਰਿਤ ਪਾਲ ਸਿੰਘ)- ਜੰਡਿਆਲਾ ਗੁਰੂ ਦੀ ਖੇਡ ਗਰਾਊਂਡ ਵਿਖੇ ਬਣ ਰਹੇ ਆਧੁਨਿਕ ਸਟੇਡੀਅਮ ਦੇ ਨਿਰਮਾਣ ਕਾਰਜਾਂ ਦਾ ਅੱਜ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ ਸਤਿੰਦਰ ਸਿੰਘ ਨੇ ਸਮੁੱਚੇ ਕੌਂਸਲਰਾਂ ਅਤੇ ਸਾਥੀਆਂ ਸਮੇਤ ਜਾਇਜ਼ਾ ਲਿਆ। ਇਸ ਮੌਕੇ ਨਗਰ ਕੌਂਸਲ ਦੇ ਮੀਤ ਪ੍ਰਧਾਨ ਅਮਨ ਵਿਰਕ ਅਤੇ ਸਾਬਕਾ ਪ੍ਰਧਾਨ ਐਡਵੋਕੇਟ ਰਾਜ ਕੁਮਾਰ ਮਲਹੋਤਰਾ ਸਮੇਤ ਹੋਰ ਕੌਂਸਲਰ ਵੀ ਮੌਜੂਦ ਸਨ। ਇਸ ਮੌਕੇ ਸਾਬਕਾ ਪ੍ਰਧਾਨ ਐਡਵੋਕੇਟ ਰਾਜ ਕੁਮਾਰ ਮਲਹੋਤਰਾ ਨੇ ਦੱਸਿਆ ਕਿ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਟੇਡੀਅਮ ਦਾ ਨਿਰਮਾਣ ਕਾਰਜ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਇਸ ਦਾ ਕਾਫ਼ੀ ਹਿੱਸਾ ਮੁਕੰਮਲ ਹੋ ਚੁੱਕਾ ਹੈ । ਉਨ੍ਹਾਂ ਦੱਸਿਆ ਕਿ ਕੈਬਨਿਟ ਮੰਤਰੀ ਵਲੋਂ ਇਸ ਪ੍ਰਾਜੈਕਟ ਲਈ 3 ਕਰੋੜ 30 ਲੱਖ ਰੁਪਏ ਦੀ ਗਰਾਂਟ ਦਿੱਤੀ ਗਈ ਹੈ, ਜਿਸ ਦੀ ਵਰਤੋਂ ਸੁਚੱਜੇ ਢੰਗ ਨਾਲ ਕੀਤੀ ਜਾ ਰਹੀ ਹੈ। ਐਡਵੋਕੇਟ ਮਲਹੋਤਰਾ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਨਸ਼ਿਆਂ ਤੋਂ ਦੂਰ ਰੱਖਣ ਲਈ ਬਹੁਤ ਜ਼ਰੂਰੀ ਹੈ । ਇਸ ਸਟੇਡੀਅਮ ਨਾਲ ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡਾਂ ਲਈ ਢੁਕਵਾਂ ਮਾਹੌਲ ਮਿਲੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੌਂਸਲਰ ਭੁਪਿੰਦਰ ਸਿੰਘ ਹੈਪੀ, ਨਰਿੰਦਰ ਸਿੰਘ ਔਲਖ, ਲੱਡਾ ਧਾੜਲਾ, ਰਾਜਦੀਪ ਸਿੰਘ ਅਤੇ ਰੇਸ਼ਮ ਸਿੰਘ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਦਿੱਲੀ ਦੇ ਰੰਗਕਰਮੀਆਂ ਵਲੋਂ ‘ਦਾਸਤਾਨ-ਏ-ਗੁਰੂ ਨਾਨਕ ਨਾਟਕ’ ਦੀ ਪੇਸ਼ਕਾਰੀ ਅਗਲੀ ਖ਼ਬਰ ਗੁਰਦੁਆਰਾ ਭਗਤ ਨਾਮਦੇਵ ਮਰੜ੍ਹੀਕਲਾਂ ਵਿਖੇ ਅਰਦਾਸ ਉਪਰੰਤ ਭਾਈ ਪੱਪਲਪ੍ਰੀਤ ਸਿੰਘ ਲਈ ਹਲਕਾ ਮਜੀਠਾ ’ਚ ਚੋਣ ਮੁਹਿੰਮ ਦੀ ਸ਼ੁ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।