04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਪਿੰਡ ਸੁਲਤਾਨਵਿੰਡ ਦੀ ਪੱਤੀ ਮਲਕੋ ਦਾ ਨੌਜਵਾਨ ਪੰਜ ਮਹੀਨਿਆਂ ਤੋਂ ਲਾਪਤਾ ਪਰਿਵਾਰਕ ਮੈਂਬਰਾਂ ਵਲੋਂ ਪੁਲਿਸ ਪ੍ਰਸ਼ਾਸਨ ਅਤੇ ਸਮਾਜ ਸੇਵੀ ਸੰਸਥਾਵਾਂ ਤੋਂ ਮਦਦ ਦੀ ਗੁਹਾਰ

ਸੁਲਤਾਨਵਿੰਡ, 3 ਸਤੰਬਰ (ਗੁਰਨਾਮ ਸਿੰਘ ਬੁੱਟਰ)-ਪਿੰਡ ਸੁਲਤਾਨਵਿੰਡ ਦੀ ਪੱਤੀ ਮਲਕੋ ਦੇ ਵਸਨੀਕ ਤਰਸੇਮ ਸਿੰਘ ਪੁੱਤਰ ਬਲਦੇਵ ਸਿੰਘ ਨੇ ਆਪਣੇ ਲਾਪਤਾ ਹੋਏ ਲੜਕੇ ਅਜੇਪਾਲ ਸਿੰਘ ਦੀ ਭਾਲ ਲਈ ਪੁਲਿਸ ਪ੍ਰਸ਼ਾਸਨ ਦੇ ਨਾਲ-ਨਾਲ ਸਮਾਜ ਸੇਵੀ ਸੰਸਥਾਵਾਂ ਤੋਂ ਵੀ ਮਦਦ ਦੀ ਗੁਹਾਰ ਲਗਾਈ ਹੈ। ਇਸ ਸੰਬੰਧੀ ਗੱਲਬਾਤ ਕਰਦਿਆਂ ਤਰਸੇਮ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਅਜੇਪਾਲ ਸਿੰਘ ਪਿਛਲੇ ਕਰੀਬ ਪੰਜ ਮਹੀਨਿਆਂ ਤੋਂ ਲਾਪਤਾ ਹੈ।

ਅਜੀਤ ਡੈਸਕ 04-09-2026
ਸੁਲਤਾਨਵਿੰਡ, 3 ਸਤੰਬਰ (ਗੁਰਨਾਮ ਸਿੰਘ ਬੁੱਟਰ)-ਪਿੰਡ ਸੁਲਤਾਨਵਿੰਡ ਦੀ ਪੱਤੀ ਮਲਕੋ ਦੇ ਵਸਨੀਕ ਤਰਸੇਮ ਸਿੰਘ ਪੁੱਤਰ ਬਲਦੇਵ ਸਿੰਘ ਨੇ ਆਪਣੇ ਲਾਪਤਾ ਹੋਏ ਲੜਕੇ ਅਜੇਪਾਲ ਸਿੰਘ ਦੀ ਭਾਲ ਲਈ ਪੁਲਿਸ ਪ੍ਰਸ਼ਾਸਨ ਦੇ ਨਾਲ-ਨਾਲ ਸਮਾਜ ਸੇਵੀ ਸੰਸਥਾਵਾਂ ਤੋਂ ਵੀ ਮਦਦ ਦੀ ਗੁਹਾਰ ਲਗਾਈ ਹੈ। ਇਸ ਸੰਬੰਧੀ ਗੱਲਬਾਤ ਕਰਦਿਆਂ ਤਰਸੇਮ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਅਜੇਪਾਲ ਸਿੰਘ ਪਿਛਲੇ ਕਰੀਬ ਪੰਜ ਮਹੀਨਿਆਂ ਤੋਂ ਲਾਪਤਾ ਹੈ। ਉਨ੍ਹਾਂ ਦੱਸਿਆ ਕਿ ਅਜੇਪਾਲ ਸਿੰਘ ਘਰੋਂ ਦੁੱਧ ਲੈਣ ਲਈ ਗਿਆ ਸੀ, ਪਰ ਮੁੜ ਘਰ ਵਾਪਸ ਨਹੀਂ ਆਇਆ। ਉਨ੍ਹਾਂ ਦੱਸਿਆ ਕਿ ਅਜੇਪਾਲ ਸਿੰਘ ਦੀ ਭਾਲ ਲਈ ਥਾਣਾ ਸੁਲਤਾਨਵਿੰਡ ਵਿਖੇ ਦਰਖਾਸਤ ਵੀ ਦਿੱਤੀ ਗਈ ਹੈ। ਪਰਿਵਾਰ ਨੇ ਪੁਲਿਸ ਕਮਿਸ਼ਨਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਲਾਪਤਾ ਨੌਜਵਾਨ ਦੀ ਭਾਲ ਲਈ ਹਰ ਸੰਭਵ ਯਤਨ ਕੀਤੇ ਜਾਣ। ਇਸ ਦੇ ਨਾਲ ਹੀ ਉਨ੍ਹਾਂ ਸਮਾਜ ਸੇਵੀ ਸੰਸਥਾਵਾਂ, ਸਮਾਜ ਸੇਵੀਆਂ ਅਤੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਅਜੇਪਾਲ ਸਿੰਘ ਸਬੰਧੀ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਹ ਪਰਿਵਾਰ ਜਾਂ ਪੁਲਿਸ ਪ੍ਰਸ਼ਾਸਨ ਨਾਲ ਤੁਰੰਤ ਸੰਪਰਕ ਕਰਨ ਅਤੇ ਨੌਜਵਾਨ ਨੂੰ ਲੱਭਣ ਵਿੱਚ ਸਹਿਯੋਗ ਦੇਣ। ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਪਿਛਲੇ ਪੰਜ ਮਹੀਨਿਆਂ ਤੋਂ ਆਪਣੇ ਪੁੱਤਰ ਦੀ ਉਡੀਕ ਕਰਦਿਆਂ ਉਹ ਗਹਿਰੇ ਸਦਮੇ ਵਿਚ ਹਨ । ਜਦੋਂ ਇਸ ਸਬੰਧੀ ਥਾਣਾ ਸੁਲਤਾਨਵਿੰਡ ਦੇ ਏ.ਐੱਸ.ਆਈ. ਬਿਕਰਮਜੀਤ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਅਜੇਪਾਲ ਸਿੰਘ ਨੂੰ ਲੱਭਣ ਲਈ ਪੁਲਿਸ ਵਲੋਂ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਵਿੱਕ ਰਹੇ ਨਕਲੀ ਦੁੱਧ ਪਨੀਰ ਖ਼ਿਲਾਫ਼ ਦੂਜੇ ਦਿਨ ਵੀ ਸਿਹਤ ਵਿਭਾਗ ਨੇ ਕੀਤੀ ਕਾਰਵਾਈ ਇਕ ਕੁਇੰਟਲ ਨਕਲੀ ਦੁੱਧ ਰੋੜਿਆ ਤੇ... ਅਗਲੀ ਖ਼ਬਰ ਫਰੈਂਡਸ਼ਿਪ ਹੋਣ ਕਾਰਨ ਲੜਕੀ ਦੇ ਮਾਤਾ ਪਿਤਾ ਤੋਂ ਸਤਾਏ ਜਾਣ ’ਤੇ ਦਰਜ਼ੀ ਨੇ ਕੀਤੀ ਖੁਦਕੁਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।