06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਸਿੱਖ ਵਿਦਵਾਨ ਡਾ. ਇੰਦਰਜੀਤ ਸਿੰਘ ਗੋਗੋਆਣੀ ‘ਜੀਵਨ ਭਰ ਦੀਆਂ ਪ੍ਰਾਪਤੀਆਂ ਪੁਰਸਕਾਰ’ ਨਾਲ ਸਨਮਾਨਿਤ

ਅੰਮ੍ਰਿਤਸਰ, 5 ਸਤੰਬਰ (ਜਸਵੰਤ ਸਿੰਘ ਜੱਸ)-ਬਾਲਾਂ ਦੇ ਹੱਕਾਂ ਦੀ ਪਹਿਰੇਦਾਰ ਸੰਸਥਾ ‘ਬਾਲ ਵਿਕਾਸ ਕਲਾ ਕੇਂਦਰ’ ਵਲੋਂ ਸਿੱਖ ਇਤਿਹਾਸ ਦੇ ਨਾਮਵਰ ਖੋਜਾਰਥੀ ਅਤੇ ਪ੍ਰਸਿੱਧ ਲੇਖਕ ਡਾ. ਇੰਦਰਜੀਤ ਸਿੰਘ ਗੋਗੋਆਣੀ ਨੂੰ ਉਨ੍ਹਾਂ ਦੀਆਂ ਅਕਾਦਮਿਕ, ਸਾਹਿਤਕ, ਧਾਰਮਿਕ ਅਤੇ ਸਮਾਜਿਕ ਖੇਤਰਾਂ ਵਿਚ ਲਾਸਾਨੀ ਸੇਵਾਵਾਂ ਲਈ ‘ ਜੀਵਨ ਭਰ ਦੀਆਂ ਪ੍ਰਾਪਤੀਆਂ ਲਈ ਪੁਰਸਕਾਰ’ ਭੇਟ ਕਰਕੇ ਸਨਮਾਨਿਤ ਕੀਤਾ ਗਿਆ।

ਅਜੀਤ ਡੈਸਕ 06-09-2026
ਅੰਮ੍ਰਿਤਸਰ, 5 ਸਤੰਬਰ (ਜਸਵੰਤ ਸਿੰਘ ਜੱਸ)-ਬਾਲਾਂ ਦੇ ਹੱਕਾਂ ਦੀ ਪਹਿਰੇਦਾਰ ਸੰਸਥਾ ‘ਬਾਲ ਵਿਕਾਸ ਕਲਾ ਕੇਂਦਰ’ ਵਲੋਂ ਸਿੱਖ ਇਤਿਹਾਸ ਦੇ ਨਾਮਵਰ ਖੋਜਾਰਥੀ ਅਤੇ ਪ੍ਰਸਿੱਧ ਲੇਖਕ ਡਾ. ਇੰਦਰਜੀਤ ਸਿੰਘ ਗੋਗੋਆਣੀ ਨੂੰ ਉਨ੍ਹਾਂ ਦੀਆਂ ਅਕਾਦਮਿਕ, ਸਾਹਿਤਕ, ਧਾਰਮਿਕ ਅਤੇ ਸਮਾਜਿਕ ਖੇਤਰਾਂ ਵਿਚ ਲਾਸਾਨੀ ਸੇਵਾਵਾਂ ਲਈ ‘ ਜੀਵਨ ਭਰ ਦੀਆਂ ਪ੍ਰਾਪਤੀਆਂ ਲਈ ਪੁਰਸਕਾਰ’ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਕੇਂਦਰ ਦੇ ਪ੍ਰਧਾਨ ਮਰਕਸ ਪਾਲ ਗੁਮਟਾਲਾ ਅਤੇ ਜਨਰਲ ਸਕੱਤਰ ਡਾ. ਆਤਮਾ ਸਿੰਘ ਗਿੱਲ ਨੇ ਕਿਹਾ ਕਿ ਡਾ. ਗੋਗੋਆਣੀ ਇਕ ਬਹੁਪੱਖੀ ਸ਼ਖ਼ਸੀਅਤ ਹਨ। ਉਨ੍ਹਾਂ ਨੇ ਉੱਚ ਪੱਧਰੀ ਡਿਗਰੀਆਂ ਪ੍ਰਾਪਤ ਕਰਕੇ ਸਿੱਖਿਆ, ਧਾਰਮਿਕ ਅਤੇ ਸਾਹਿਤ ਦੇ ਖੇਤਰ ਵਿਚ ਵੱਡਾ ਯੋਗਦਾਨ ਪਾਇਆ ਹੈ। ਅੱਜ ਕੱਲ ਉਹ ਖ਼ਾਲਸਾ ਯੂਨੀਵਰਸਿਟੀ ਵਿਖੇ ਡੀਨ ਅਤੇ ਮੁਖੀ ਧਰਮ ਅਧਿਐਨ ਵਿਭਾਗ ਵਲੋਂ ਸੇਵਾਵਾਂ ਨਿਭਾਅ ਰਹੇ ਹਨ। ਉਨ੍ਹਾਂ ਨੇ ਤਿੰਨ ਦਰਜਨ ਤੋਂ ਵੱਧ ਪੁਸਤਕਾਂ, ਡਾਕੂਮੈਂਟਰੀ ਫਿਲਮਾਂ ਅਤੇ 34 ਐਨੀਮੇਸ਼ਨ ਫ਼ਿਲਮਾਂ ਲਿਖ ਕੇ ਸਾਹਿਤ ਜਗਤ ਵਿਚ ਵਿਸ਼ੇਸ਼ ਪਛਾਣ ਬਣਾਈ ਹੈ। ਇਸ ਮੌਕੇ ਇਮੈਨੂਅਲ ਸਿੰਘ, ਬੱਬਲਜੀਤ ਸਿੰਘ, ਮਨਪ੍ਰੀਤ ਸਿੰਘ ਕਪੂਰ, ਆਲਮ ਸਿੰਘ, ਪਰਬੀਰ ਸਿੰਘ ਅਤੇ ਬਾਲ ਵਿਕਾਸ ਕਲਾ ਕੇਂਦਰ ਦੇ ਹੋਰ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਰੋਟਰੀ ਕਲੱਬ ਅੰਮ੍ਰਿਤਸਰ ਆਸਥਾ ਨੇ ਦੋ ਲੋੜਵੰਦ ਮਰੀਜ਼ਾਂ ਦੀਆਂ ਅੱਖਾਂ ਦੀ ਕਰਵਾਈ ਮੁਫ਼ਤ ਸਰਜਰੀ ਅਗਲੀ ਖ਼ਬਰ ਜਗਦੇਵ ਖ਼ੁਰਦ ਵਿਖੇ ਮਾਮੂਲੀ ਤਕਰਾਰ ਤੋਂ ਬਾਅਦ ਚੱਲੀ ਗੋਲੀ ਵਿਚ ਕਾਂਗਰਸੀ ਆਗੂ ਗੁਰਦੀਪ ਸਿੰਘ ਸਿਰਸਾ ਗੰਭੀਰ ਜ਼ਖ਼ਮੀ ਜਗਦੇਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।