06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਸੁਲਤਾਨਵਿੰਡ ਵਿਖੇ ਅਧਿਆਪਕ ਦਿਵਸ ਮੌਕੇ ਵਿਸ਼ੇਸ਼ ਸਮਾਗਮ

ਸੁਲਤਾਨਵਿੰਡ, 5 ਸਤੰਬਰ (ਗੁਰਨਾਮ ਸਿੰਘ ਬੁੱਟਰ): ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ,ਪਿੰਡ ਸੁਲਤਾਨਵਿੰਡ ਵਿਖੇ ਅਧਿਆਪਕ ਦਿਵਸ ਬੜੇ ਹੀ ਉਤਸ਼ਾਹ, ਖੁਸ਼ੀ ਅਤੇ ਉਤਸ਼ਾਹਹਪੂਰਨ ਮਾਹੌਲ ਵਿਚ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਮੈਂਬਰ ਇੰਚਾਰਜ ਇਕਬਾਲ ਸਿੰਘ ਸ਼ੈਰੀ, ਸ਼੍ਰੀਮਤੀ ਹਰਸੋਹਿਨ ਕੌਰ ਸਰਕਾਰੀਆ, ਸਵਰਾਜ ਸਿੰਘ ਸ਼ਾਮ ਅਤੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਗੁਰਪ੍ਰੀਤ ਕੌਰ ਵੱਲੋਂ ਸਕੂਲ ਦੇ ਸਮੂਹ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਲਈ ਇਕ ਵਿਸ਼ੇਸ਼ ਸਰਪ੍ਰਾਈਜ਼ ਸਮਾਰੋਹ ਦਾ ਆਯੋਜਨ ਕੀਤਾ ਗਿਆ।

ਅਜੀਤ ਡੈਸਕ 06-09-2026
ਸੁਲਤਾਨਵਿੰਡ, 5 ਸਤੰਬਰ (ਗੁਰਨਾਮ ਸਿੰਘ ਬੁੱਟਰ): ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ,ਪਿੰਡ ਸੁਲਤਾਨਵਿੰਡ ਵਿਖੇ ਅਧਿਆਪਕ ਦਿਵਸ ਬੜੇ ਹੀ ਉਤਸ਼ਾਹ, ਖੁਸ਼ੀ ਅਤੇ ਉਤਸ਼ਾਹਹਪੂਰਨ ਮਾਹੌਲ ਵਿਚ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਮੈਂਬਰ ਇੰਚਾਰਜ ਇਕਬਾਲ ਸਿੰਘ ਸ਼ੈਰੀ, ਸ਼੍ਰੀਮਤੀ ਹਰਸੋਹਿਨ ਕੌਰ ਸਰਕਾਰੀਆ, ਸਵਰਾਜ ਸਿੰਘ ਸ਼ਾਮ ਅਤੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਗੁਰਪ੍ਰੀਤ ਕੌਰ ਵੱਲੋਂ ਸਕੂਲ ਦੇ ਸਮੂਹ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਲਈ ਇਕ ਵਿਸ਼ੇਸ਼ ਸਰਪ੍ਰਾਈਜ਼ ਸਮਾਰੋਹ ਦਾ ਆਯੋਜਨ ਕੀਤਾ ਗਿਆ। ਅਧਿਆਪਕਾਂ ਦੀ ਮਿਹਨਤ, ਲਗਨ, ਸਮਰਪਣ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਪਾਏ ਜਾ ਰਹੇ ਮਹੱਤਵਪੂਰਨ ਯੋਗਦਾਨ ਨੂੰ ਮੁੱਖ ਰੱਖਦਿਆਂ ਅਰਵਿੰਦਰ ਕੌਰ, ਮਨਿੰਦਰ ਕੌਰ, ਹਰਮੀਤ ਕੌਰ, ਨਵਨੀਤ ਕੌਰ ਅਤੇ ਤੇਜਿੰਦਰਬੀਰ ਸਿੰਘ ਨੂੰ ‘ਬੈਸਟ ਟੀਚਰ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਆਪਣੀ ਮਿਹਨਤ, ਜ਼ਿੰਮੇਵਾਰੀ ਅਤੇ ਸਮਰਪਣ ਨਾਲ ਸਕੂਲ ਦੀਆਂ ਸੇਵਾਵਾਂ ਵਿਚ ਯੋਗਦਾਨ ਪਾਉਣ ਲਈ ਸੁਖਵੰਤ ਕੌਰ ਨੂੰ ‘ਬੈਸਟ ਨਾਨ-ਟੀਚਿੰਗ ਸਟਾਫ਼ ਐਵਾਰਡ’ ਪ੍ਰਦਾਨ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਅਧਿਆਪਕਾਂ ਲਈ ਵਿਸ਼ੇਸ਼ ਸੱਭਿਆਚਾਰਕ ਪ੍ਰੋਗਰਾਮ ਅਤੇ ਵੱਖ-ਵੱਖ ਮਨੋਰੰਜਕ ਗਤੀਵਿਧੀਆਂ ਵੀ ਕਰਵਾਈਆਂ ਗਈਆਂ। ਸਕੂਲ ਮੈਂਬਰ ਇੰਚਾਰਜਾਂ ਅਤੇ ਪ੍ਰਿੰਸੀਪਲ ਵਲੋਂ ਸਮੂਹ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਸਮਾਗਮ ਨੇ ਸਕੂਲ ਦੇ ਸਮੂਹ ਸਟਾਫ਼ ਵਿਚ ਨਵਾਂ ਜੋਸ਼, ਉਤਸ਼ਾਹ, ਆਪਸੀ ਸਾਂਝ ਅਤੇ ਏਕਤਾ ਦੀ ਭਾਵਨਾ ਪੈਦਾ ਕੀਤੀ।
ਪਿਛਲੀ ਖ਼ਬਰ ‘ ਇਤਿਹਾਸ, ਸਾਹਿਤ, ਲੋਕਧਾਰਾ ਅਤੇ ਜਲ੍ਹਿਆਂਵਾਲਾ ਬਾਗ਼ ਦਾ ਸਾਕਾ’ ਪੁਸਤਕ ਲੋਕ ਅਰਪਣ ਅਤੇ ਵਿਚਾਰ-ਚਰਚਾ ਅਗਲੀ ਖ਼ਬਰ ਜਨਮ-ਅਸ਼ਟਮੀ ਮੌਕੇ ਅਕਸ਼ੈ ਸ਼ਰਮਾ ਨੇ ਹਲਕਾ ਉੱਤਰੀ ਸਮੇਤ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦੇ ਮੰਦਰਾਂ ’ਚ ਟੇਕਿਆ ਮੱਥਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।