06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਸਪਰਿੰਗ ਫੀਲਡਜ਼ ਪਬਲਿਕ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ

ਅੰਮ੍ਰਿਤਸਰ, 5 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸਪਰਿੰਗ ਫੀਲਡਜ਼ ਪਬਲਿਕ ਸਕੂਲ ਵਿਖੇ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਤੇਜਿੰਦਰ ਮਲਹੋਤਰਾ ਅਤੇ ਮੈਨੇਜਿੰਗ ਡਾਇਰੈਕਟਰ ਡਾ.

ਸਪਰਿੰਗ ਫੀਲਡਜ਼ ਪਬਲਿਕ ਸਕੂਲ ਵਿਖੇ ਮਨਾਏ ਗਏ ਅਧਿਆਪਕ ਦਿਵਸ ਮੌਕੇ ਕੇਕ ਕੱਟਦੇ ਹੋਏ ਅਧਿਆਪਕ ਤੇ ਵਿਦਿਆਰਥੀ। ਤਸਵੀਰ ਹਰਜੀਤ ਸਿੰਘ 06-09-2026
ਅੰਮ੍ਰਿਤਸਰ, 5 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸਪਰਿੰਗ ਫੀਲਡਜ਼ ਪਬਲਿਕ ਸਕੂਲ ਵਿਖੇ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਤੇਜਿੰਦਰ ਮਲਹੋਤਰਾ ਅਤੇ ਮੈਨੇਜਿੰਗ ਡਾਇਰੈਕਟਰ ਡਾ. ਅਰਵਿੰਦਰ ਸਿੰਘ ਚਮਕ ਨੇ ਸਵੇਰ ਦੀ ਸਭਾ ਵਿਚ ਵਿਦਿਆਰਥੀਆਂ ਨੂੰ ਭਾਰਤ ਦੇ ਮਹਾਨ ਦਾਰਸ਼ਨਿਕ, ਅਧਿਆਪਕ ਅਤੇ ਸਾਬਕਾ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਦੇ ਜੀਵਨ ਅਤੇ ਉਨ੍ਹਾਂ ਦੇ ਯੋਗਦਾਨ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਦੇ ਜਨਮ ਦਿਨ 5 ਸਤੰਬਰ ਨੂੰ ਹਰ ਸਾਲ ਭਾਰਤ ਵਿਚ ਅਧਿਆਪਕ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਸ ਮੌਕੇ ਉਨ੍ਹਾਂ ਨੇ ਸਮੂਹ ਅਧਿਆਪਕ ਸਾਹਿਬਾਨ ਨੂੰ ਅਧਿਆਪਕ ਦਿਵਸ ਦੀਆਂ ਹਾਰਦਿਕ ਵਧਾਈਆਂ ਦਿੱਤੀਆਂ ਅਤੇ ਭਾਵੁਕਤਾ ਭਰੇ ਸ਼ਬਦਾਂ ਰਾਹੀਂ ਡਾ. ਰਾਧਾਕ੍ਰਿਸ਼ਨਨ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਵਾਈਸ ਪ੍ਰਿੰਸੀਪਲ ਰੁਪਿੰਦਰਜੀਤ ਕੌਰ ਤੋਂ ਇਲਾਵਾ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਪੱਕੇ ਮੋਰਚੇ ਦੇ ਸੱਤਵੇਂ ਦਿਨ ਭਾਕਿਯੂ ਏਕਤਾ ਉਗਰਾਹਾਂ ਵਲੋਂ ਡੀ. ਸੀ. ਦਫ਼ਤਰ ਦਾ ਘਿਰਾਓ ਅਗਲੀ ਖ਼ਬਰ ਅਸ਼ੋਕ ਵਾਟਿਕਾ ਪਬਲਿਕ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।