08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਜਥੇਦਾਰ ਗੜਗੱਜ ਵਲੋਂ ਹਿਮਾਚਲ ਪ੍ਰਦੇਸ਼ ਦੇ ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਦੀ ਨਿੰਦਾ

ਅੰਮ੍ਰਿਤਸਰ, 7 ਸਤੰਬਰ (ਜਸਵੰਤ ਸਿੰਘ ਜੱਸ)-ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਦੇ ਇਕ ਬੋਰਡਿੰਗ ਸਕੂਲ ’ਚ ਇਕ ਸਿੱਖ ਬੱਚੇ ਨਾਲ ਕੀਤੀ ਗਈ ਰੈਗਿੰਗ ਦੀ ਘਟਨਾ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਰੜੇ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਹੈ ਕਿ ਇਹ ਬਹੁਤ ਹੀ ਮੰਦਭਾਗੀ ਘਟਨਾ ਹੈ ਕਿ ਇਕ ਸਿੱਖ ਬੱਚੇ ਨਾਲ ਸਕੂਲ ਦੇ ਹੀ ਦੂਜੇ ਬੱਚਿਆਂ ਨੇ ਇਹੋ ਜਿਹੀ ਹਰਕਤ ਕੀਤੀ, ਜਿਸ ਨੂੰ ਰੋਕਣ ਦੀ ਪੂਰੀ ਜ਼ਿੰਮੇਵਾਰੀ ਸਕੂਲ ਪ੍ਰਸ਼ਾਸਨ ਦੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਬੱਚੇ ਨਾਲ ਇਹੋ ਜਿਹੀ ਹਰਕਤ ਨਹੀਂ ਹੋਣੀ ਚਾਹੀਦੀ।

ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ 08-09-2026
ਅੰਮ੍ਰਿਤਸਰ, 7 ਸਤੰਬਰ (ਜਸਵੰਤ ਸਿੰਘ ਜੱਸ)-ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਦੇ ਇਕ ਬੋਰਡਿੰਗ ਸਕੂਲ ’ਚ ਇਕ ਸਿੱਖ ਬੱਚੇ ਨਾਲ ਕੀਤੀ ਗਈ ਰੈਗਿੰਗ ਦੀ ਘਟਨਾ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਰੜੇ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਹੈ ਕਿ ਇਹ ਬਹੁਤ ਹੀ ਮੰਦਭਾਗੀ ਘਟਨਾ ਹੈ ਕਿ ਇਕ ਸਿੱਖ ਬੱਚੇ ਨਾਲ ਸਕੂਲ ਦੇ ਹੀ ਦੂਜੇ ਬੱਚਿਆਂ ਨੇ ਇਹੋ ਜਿਹੀ ਹਰਕਤ ਕੀਤੀ, ਜਿਸ ਨੂੰ ਰੋਕਣ ਦੀ ਪੂਰੀ ਜ਼ਿੰਮੇਵਾਰੀ ਸਕੂਲ ਪ੍ਰਸ਼ਾਸਨ ਦੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਬੱਚੇ ਨਾਲ ਇਹੋ ਜਿਹੀ ਹਰਕਤ ਨਹੀਂ ਹੋਣੀ ਚਾਹੀਦੀ। ਜਥੇਦਾਰ ਨੇ ਕਿਹਾ ਕਿ ਉਨ੍ਹਾਂ ਨੇ ਪੀੜ੍ਹਤ ਸਿੱਖ ਬੱਚੇ ਦੇ ਪਰਿਵਾਰ ਅਤੇ ਬੱਚੇ ਨਾਲ ਗੱਲਬਾਤ ਕੀਤੀ ਹੈ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਸ੍ਰੀ ਅਕਾਲ ਤਖ਼ਤ ਸਾਹਿਬ ਪਰਿਵਾਰ ਦੇ ਨਾਲ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਇਕ ਵੀਡੀਓ ਸੋਸ਼ਲ ਮੀਡੀਆ ’ਤੇ ਸਾਹਮਣੇ ਆਈ ਹੈ, ਇਸ ਲਈ ਸਮੂਹ ਮੀਡੀਆ ਅਤੇ ਵੈੱਬ ਚੈਨਲਾਂ ਨੂੰ ਪਰਿਵਾਰ ਦੀ ਭਾਵਨਾ ਅਨੁਸਾਰ ਵਾਇਰਲ ਵੀਡੀਓ ਨੂੰ ਆਪਣੇ ਚੈਨਲਾਂ ਉੱਤੇ ਪ੍ਰਸਾਰਤ ਨਾ ਕੀਤਾ ਜਾਵੇ ਅਤੇ ਨਾ ਹੀ ਬੱਚੇ ਦੀ ਪਛਾਣ ਜਨਤਕ ਕੀਤੀ ਜਾਵੇ । ਉਨ੍ਹਾਂ ਕਿਹਾ ਕਿ ਬੱਚਿਆਂ ਦੇ ਮਾਪਿਆਂ ਵਲੋਂ ਸਕੂਲ ਪ੍ਰਿੰਸੀਪਲ ਵਿਰੁੱਧ ਸ਼ਿਕਾਇਤਾਂ ਕੀਤੀਆਂ ਜਾ ਰਹੀਆਂ ਹਨ ਤੇ ਸਕੂਲ ਪ੍ਰਸ਼ਾਸਨ ਨੇ ਭਰੋਸਾ ਦਿੱਤਾ ਹੈ ਕਿ ਉਹ ਇੱਕ ਹਫ਼ਤੇ ਵਿਚ ਪ੍ਰਿੰਸੀਪਲ ਬਦਲ ਦੇਣਗੇ।
ਪਿਛਲੀ ਖ਼ਬਰ ਵੇਰਕਾ ਦੀ ਗੁਰੂ ਨਗਰ ਕਾਲੋਨੀ ਵਿਖੇ ਖ਼ਸਤਾਹਾਲ ਟ੍ਰਾਂਸਫਾਰਮਰ ਕਾਰਨ ਖੱਜਲ-ਖੁਆਰ ਹੋ ਰਹੇ ਲੋਕ ਅਗਲੀ ਖ਼ਬਰ ਗ੍ਰੈਂਡ ਐਵੀਨਿਊ ਸੁਲਤਾਨਵਿੰਡ ਵਿਖੇ 200 ਕਿਲੋਵਾਟ ਦਾ ਟਰਾਂਸਫਾਰਮਰ ਚਾਲੂ ਨਾ ਹੋਣ ਕਾਰਨ ਇਲਾਕਾ ਵਾਸੀਆਂ ਵਲੋਂ ਬਿਜਲੀ ਵਿਭ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।