09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

5 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਦੇ ਮਾਮਲੇ ’ਚ ਬੀ.ਐੱਸ.ਐੱਫ. ਦੇ ਸਾਬਕਾ ਕਮਾਂਡੈਂਟ ਸਮੇਤ ਤਿੰਨ ਬਰੀ

ਅੰਮ੍ਰਿਤਸਰ, 8 ਸਤੰਬਰ (ਰੇਸ਼ਮ ਸਿੰਘ)- 5 ਕਿਲੋਗ੍ਰਾਮ ਹੈਰੋਇਨ ਦੀ ਬਰਾਮਦਗੀ ਦੇ ਮਾਮਲੇ ’ਚ ਪੁਲਿਸ ਵਲੋਂ ਗ੍ਰਿਫਤਾਰ ਕੀਤੇ ਬੀ. ਐੱਸ.

ਅਜੀਤ ਡੈਸਕ 09-09-2026
ਅੰਮ੍ਰਿਤਸਰ, 8 ਸਤੰਬਰ (ਰੇਸ਼ਮ ਸਿੰਘ)- 5 ਕਿਲੋਗ੍ਰਾਮ ਹੈਰੋਇਨ ਦੀ ਬਰਾਮਦਗੀ ਦੇ ਮਾਮਲੇ ’ਚ ਪੁਲਿਸ ਵਲੋਂ ਗ੍ਰਿਫਤਾਰ ਕੀਤੇ ਬੀ.ਐੱਸ.ਐੱਫ. ਦੇ ਸਾਬਕਾ ਅਸਿਸਟੈਂਟ ਕਮਾਂਡੈਂਟ ਸਮੇਤ ਤਿੰਨ ਵਿਅਕਤੀਆਂ ਨੂੰ ਇਥੇ ਵਿਸੇਸ਼ ਅਦਾਲਤ ਦੇ ਜੱਜ ਸ੍ਰੀ ਸ਼ਤਿਨ ਗੋਇਲ ਦੀ ਅਦਾਲਤ ਵਲੋਂ ਪੁਖਤਾ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਗਿਆ ਹੈ। ਇਹ ਖੁਲਾਸਾ ਅੱਜ ਇਥੇ ਜਿਲ੍ਹਾ ਕਚਿਹਰੀਆਂ ਵਿਖੇ ਬਚਾਅ ਪੱਖ ਦੇ ਵਕੀਲ ਸ੍ਰੀ ਰਵੀਰਾਜ ਬਰਿੰਦਰ ਸਿੰਘ ਭੁੱਲਰ ਨੇ ਕਰਦਿਆਂ ਦੱਸਿਆ ਕਿ ਇਹ ਮਾਮਲਾ ਐੱਸ.ਐੱਸ.ਓ.ਸੀ. ਥਾਣਾ ਦੀ ਪੁਲਿਸ ਵਲੋਂ 2 ਜਨਵਰੀ 2017 ਨੂੰ ਦਰਜ ਕੀਤਾ ਗਿਆ ਸੀ ਜਿਸ ’ਚ 5 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਦੇ ਮਾਮਲੇ ’ਚ ਪੁਲਿਸ ਵਲੋਂ ਟਵਿੰਕਲਜੀਤ ਸਿੰਘ ਉਰਫ ਰਿੰਕੂ ਵਾਸੀ ਛੋਟਾ ਹਰੀਪੁਰਾ ਅੰਮ੍ਰਿਤਸਰ, ਸੁਖਵਿੰਦਰ ਸਿੰਘ ਉਰਫ ਬਿੱਟੂ ਵਾਸੀ ਲਖਨਾ ਵਲਟੋਹਾ ਜਿਲ੍ਹਾ ਤਰਨ ਤਾਰਨ ਤੇ ਕੋਮਲ ਸਿੰਘ ਵਾਸੀ ਹਿੰਮਤਪੁਰਾ ਦਸੂਹਾ ਜ਼ਿਲ੍ਹਾ ਹੁਸ਼ਿਆਰਪੁਰ ਨੂੰ ਨਾਮਜਦ ਕਰਕੇ ਗ੍ਰਿਫਤਾਰ ਕੀਤਾ ਗਿਆ ਸੀ। ਇੰਸ: ਵਿਸ਼ਾਲ ਰਾਜਪੂਤ ਵਲੋਂ ਦਰਜ ਕੀਤੇ ਮਾਮਲੇ ਅਨੁਸਾਰ ਖੁਫੀਆ ਸੂਚਨਾ ਦੇ ਆਧਾਰ ’ਤੇ ਗਰੋਹ ਖਿਲਾਫ਼ ਕਾਰਵਾਈ ਕਰਦਿਆਂ ਪੁਲਿਸ ਟੀਮ ਦੇ ਨਾਲ ਬੀ.ਐੱਸ.ਐੱਫ. ਟੀਮ ਵਧਾਈ ਚੀਮਾ ਦੀ ਚੌਕੀ ’ਤੇ ਪਹੁੰਚੇ ਤੇ ਬੀ.ਐੱਸ.ਐੱਫ. ਵਲੋਂ ਤਲਾਸ਼ੀ ਮੁਹਿੰਮ ਚਲਾਈ ਗਈ। ਤਲਾਸ਼ੀ ਦੌਰਾਨ ਇਕ ਪਲਾਸਟਿਕ ਦੀ ਬੋਰੀ ਮਿਲੀ ਜਿਸ ਵਿਚ ਪੰਜ ਪੈਕੇਟ ਹੈਰੋਇਨ ਬਰਾਮਦ ਕੀਤੇ ਗਏ ਸਨ। ਸਇਸ ਮਾਮਲੇ ’ਚ ਅਦਾਲਤ ਵਲੋਂ ਬਚਾਅ ਪੱਖ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਉਨ੍ਹਾਂ ਵਿਰੁਧ ਲਗਾਏ ਗਏ ਇਲਜ਼ਾਮਾਂ ਤੋਂ ਬਰੀ ਕਰਦਿਆਂ ਰਿਹਾਈ ਦੇ ਹੁਕਮ ਦਿੱਤੇ। ਇਸ ਮੌਕੇ ਸੀਨੀ: ਵਕੀਲ ਸ੍ਰੀ ਵਿਪੁਲ ਜਿੰਦਲ, ਮਿਲਨਦੀਪ ਸਿੰਘ, ਸ਼ਿਵ ਗੋਪਾਲ ਸ਼ਰਮਾ, ਲਵਦੀਪ ਸਿੰਘ ਆਦਿ ਵਕੀਲ ਹਾਜ਼ਰ ਸਨ।
ਪਿਛਲੀ ਖ਼ਬਰ ਸਰਕਾਰੀ ਮੁਲਾਜ਼ਮ ਜਥੇਬੰਦੀਆਂ ਦੀ ਹੜਤਾਲ ਕਾਰਨ ਡੀ . ਸੀ . ਦਫਤਰ ਦਾ ਕੰਮ - ਕਾਜ ਹੋਇਆ ਪ੍ਰਭਾਵਿਤ ਅਗਲੀ ਖ਼ਬਰ ਅੰਮ੍ਰਿਤਸਰ ਸ਼ਹਿਰ ’ ਚ ਸੁਰਖਿਆ ਪ੍ਰਬੰਧ ਕੀਤੇ ਹੋਰ ਸਖਤ ਹੁਣ ਰਾਤ ਸਮੇਂ ਵਿਸੇਸ਼ ਚੈਕਿੰਗ ਅਤੇ ਦਿਨ - ਰਾਤ ਦਾ ਡੋਮੀਨੇਸ਼ਨ ਪ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।