ਸੁਲਤਾਨਵਿੰਡ ਅਪਰ ਦੁਆਬ ਨਹਿਰ ਕੰਢੇ ਪੁੱਲ ਤਾਰਾਂ ਵਾਲਾ ਤੋਂ ਕੋਟ ਮਿੱਤ ਸਿੰਘ ਤੱਕ ਸਟ੍ਰੀਟ ਲਾਈਟਾਂ ਬੰਦ
ਸੁਲਤਾਨਵਿੰਡ, 11 ਸਤੰਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ-ਤਰਨ ਤਾਰਨ ਹਾਈਵੇ ਰੋਡ ’ਤੇ ਸੁਲਤਾਨਵਿੰਡ ਅਪਰ ਦੁਆਬ ਨਹਿਰ ਦੇ ਕੰਢੇ ਪੁੱਲ ਤਾਰਾਂ ਵਾਲਾ ਤੋਂ ਕੋਟ ਮਿੱਤ ਸਿੰਘ ਤੱਕ ਲਗਾਈਆਂ ਗਈਆਂ ਸਟ੍ਰੀਟ ਲਾਈਟਾਂ ਬੰਦ ਪਈਆਂ ਹੋਣ ਕਾਰਨ ਇਲਾਕਾ ਵਾਸੀਆਂ ਅਤੇ ਰਾਹਗੀਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸ਼ਾਮ ਹੁੰਦੇ ਹੀ ਸੜਕ ਦਾ ਕਾਫ਼ੀ ਹਿੱਸਾ ਹਨ੍ਹੇਰੇ ਵਿਚ ਡੁੱਬ ਜਾਂਦਾ ਹੈ, ਜਿਸ ਕਾਰਨ ਰਾਤ ਸਮੇਂ ਇਸ ਰਸਤੇ ਤੋਂ ਲੰਘਣ ਵਾਲੇ ਲੋਕਾਂ ਵਿਚ ਡਰ ਅਤੇ ਅਸੁਰੱਖਿਆ ਦੀ ਭਾਵਨਾ ਪਾਈ ਜਾ ਰਹੀ ਹੈ।
ਸੁਲਤਾਨਵਿੰਡ, 11 ਸਤੰਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ-ਤਰਨ ਤਾਰਨ ਹਾਈਵੇ ਰੋਡ ’ਤੇ ਸੁਲਤਾਨਵਿੰਡ ਅਪਰ ਦੁਆਬ ਨਹਿਰ ਦੇ ਕੰਢੇ ਪੁੱਲ ਤਾਰਾਂ ਵਾਲਾ ਤੋਂ ਕੋਟ ਮਿੱਤ ਸਿੰਘ ਤੱਕ ਲਗਾਈਆਂ ਗਈਆਂ ਸਟ੍ਰੀਟ ਲਾਈਟਾਂ ਬੰਦ ਪਈਆਂ ਹੋਣ ਕਾਰਨ ਇਲਾਕਾ ਵਾਸੀਆਂ ਅਤੇ ਰਾਹਗੀਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸ਼ਾਮ ਹੁੰਦੇ ਹੀ ਸੜਕ ਦਾ ਕਾਫ਼ੀ ਹਿੱਸਾ ਹਨ੍ਹੇਰੇ ਵਿਚ ਡੁੱਬ ਜਾਂਦਾ ਹੈ, ਜਿਸ ਕਾਰਨ ਰਾਤ ਸਮੇਂ ਇਸ ਰਸਤੇ ਤੋਂ ਲੰਘਣ ਵਾਲੇ ਲੋਕਾਂ ਵਿਚ ਡਰ ਅਤੇ ਅਸੁਰੱਖਿਆ ਦੀ ਭਾਵਨਾ ਪਾਈ ਜਾ ਰਹੀ ਹੈ। ਇਲਾਕਾ ਵਾਸੀ ਜਰਨੈਲ ਸਿੰਘ, ਹਰਭਜਨ ਸਿੰਘ, ਸੰਤੋਖ ਸਿੰਘ, ਬਚਿੱਤਰ ਸਿੰਘ ਆਦਿ ਨੇ ਦੱਸਿਆ ਕਿ ਇਹ ਸੜਕ ਅੰਮ੍ਰਿਤਸਰ ਅਤੇ ਤਰਨ ਤਾਰਨ ਵੱਲ ਆਉਣ-ਜਾਣ ਵਾਲੇ ਲੋਕਾਂ ਲਈ ਮਹੱਤਵਪੂਰਨ ਰਸਤਾ ਹੈ ਅਤੇ ਇੱਥੋਂ ਦਿਨ-ਰਾਤ ਵੱਡੀ ਗਿਣਤੀ ਵਿਚ ਵਾਹਨ ਲੰਘਦੇ ਹਨ। ਸਟ੍ਰੀਟ ਲਾਈਟਾਂ ਬੰਦ ਹੋਣ ਕਾਰਨ ਰਾਤ ਸਮੇਂ ਵਾਹਨ ਚਾਲਕਾਂ ਨੂੰ ਸੜਕ ’ਤੇ ਆਉਣ ਵਾਲੀਆਂ ਰੁਕਾਵਟਾਂ ਅਤੇ ਹੋਰ ਖ਼ਤਰਿਆਂ ਦਾ ਸਹੀ ਅੰਦਾਜ਼ਾ ਲਗਾਉਣ ਵਿਚ ਮੁਸ਼ਕਿਲ ਆਉਂਦੀ ਹੈ। ਇਸ ਕਾਰਨ ਕਿਸੇ ਵੀ ਸਮੇਂ ਵੱਡਾ ਸੜਕ ਹਾਦਸਾ ਵਾਪਰਨ ਦਾ ਖ਼ਦਸ਼ਾ ਬਣਿਆ ਹੋਇਆ ਹੈ। ਲੋਕਾਂ ਦਾ ਕਹਿਣਾ ਹੈ ਕਿ ਹਨੇਰੇ ਦਾ ਫਾਇਦਾ ਸ਼ਰਾਰਤੀ ਅਨਸਰ ਵੀ ਚੁੱਕ ਸਕਦੇ ਹਨ। ਇਲਾਕਾ ਵਾਸੀਆਂ ਨੇ ਦੱਸਿਆ ਕਿ ਸਟ੍ਰੀਟ ਲਾਈਟਾਂ ਲਗਾਉਣ ਦਾ ਮੁੱਖ ਮਕਸਦ ਰਾਤ ਸਮੇਂ ਰਾਹਗੀਰਾਂ ਨੂੰ ਸਹੂਲਤ ਅਤੇ ਸੁਰੱਖਿਆ ਪ੍ਰਦਾਨ ਕਰਨਾ ਸੀ, ਪਰ ਲਾਈਟਾਂ ਬੰਦ ਹੋਣ ਕਾਰਨ ਇਹ ਸਹੂਲਤ ਲੋਕਾਂ ਲਈ ਕਿਸੇ ਕੰਮ ਦੀ ਨਹੀਂ ਰਹੀ। ਲੋਕਾਂ ਨੇ ਸੰਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਮੌਕੇ ਦਾ ਜਾਇਜ਼ਾ ਲੈ ਕੇ ਬੰਦ ਪਈਆਂ ਸਟ੍ਰੀਟ ਲਾਈਟਾਂ ਦੀ ਤੁਰੰਤ ਮੁਰੰਮਤ ਕਰਵਾਈ ਜਾਵੇ ਅਤੇ ਜਿਹੜੀਆਂ ਲਾਈਟਾਂ ਖ਼ਰਾਬ ਹੋ ਚੁੱਕੀਆਂ ਹਨ, ਉਨ੍ਹਾਂ ਨੂੰ ਬਦਲਿਆ ਜਾਵੇ। ਇਲਾਕਾ ਵਾਸੀਆਂ ਨੇ ਸੰਬੰਧਿਤ ਵਿਭਾਗ ਅਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪੁੱਲ ਤਾਰਾਂ ਵਾਲਾ ਤੋਂ ਕੋਟ ਮਿੱਤ ਸਿੰਘ ਤੱਕ ਸਾਰੀਆਂ ਸਟ੍ਰੀਟ ਲਾਈਟਾਂ ਨੂੰ ਜਲਦ ਤੋਂ ਜਲਦ ਚਾਲੂ ਕਰਵਾਇਆ ਜਾਵੇ ਅਤੇ ਰਾਤ ਸਮੇਂ ਇਲਾਕੇ ਵਿਚ ਗਸ਼ਤ ਵੀ ਵਧਾਈ ਜਾਵੇ, ਤਾਂ ਜੋ ਲੋਕਾਂ ਨੂੰ ਲੁੱਟ-ਖੋਹ ਅਤੇ ਹੋਰ ਅਣਸੁਖਾਵੀਆਂ ਘਟਨਾਵਾਂ ਦੇ ਡਰ ਤੋਂ ਰਾਹਤ ਮਿਲ ਸਕੇ।