13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਪੰਜਾਬ ਦੀ ਜਨਤਾ ਅਕਾਲੀ ਦਲ-ਭਾਜਪਾ ਗੱਠਜੋੜ ਚਾਹੁੰਦੀ ਹੈ ਤੇ ਜੇਕਰ ਹੁੰਦਾ ਹੈ ਤਾਂ ਪੰਜਾਬ ਲਈ ਬਿਹਤਰ ਹੋਵੇਗਾ – ਬਲਵਿੰਦਰ ਸਿੰਘ ਭੂੰਦੜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸੀਨੀਅਰ ਅਕਾਲੀ ਆਗੂ

ਅੰਮ੍ਰਿਤਸਰ, 12 ਸਤੰਬਰ (ਜਸਵੰਤ ਸਿੰਘ ਜੱਸ)-ਸੀਨੀਅਰ ਅਕਾਲੀ ਆਗੂ ਸ: ਬਲਵਿੰਦਰ ਸਿੰਘ ਭੂੰਦੜ ਅੱਜ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਰਿਵਾਰ ਸਮੇਤ ਨਤਮਸਤਕ ਹੋਣ ਪੁੱਜੇ। ਇਸ ਦੌਰਾਨ ਘੰਟਾ ਘਰ ਪਲਾਜ਼ਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ: ਭੂੰਦੜ ਨੇ ਕਿਹਾ ਕਿ ਮੈਂ ਅੱਜ ਪ੍ਰਕਾਸ਼ ਪੁਰਬ ਮੌਕੇ ਗੁਰੂ ਸਾਹਿਬ ਸਨਮੁੱਖ ਪੰਜਾਬ ਦੇ ਭਲੇ ਅਤੇ ਦੁਨੀਆਂ ਵਿਚ ਅਮਨ ਸ਼ਾਂਤੀ ਲਈ ਅਰਦਾਸ ਕੀਤੀ ਹੈ।

ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਆਏ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ ਘੰਟਾ ਘਰ ਪਲਾਜ਼ਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ। ਤਸਵੀਰ : ਨਿਰਮਲ ਸਟੂਡੀਓ 13-09-2026
ਅੰਮ੍ਰਿਤਸਰ, 12 ਸਤੰਬਰ (ਜਸਵੰਤ ਸਿੰਘ ਜੱਸ)-ਸੀਨੀਅਰ ਅਕਾਲੀ ਆਗੂ ਸ: ਬਲਵਿੰਦਰ ਸਿੰਘ ਭੂੰਦੜ ਅੱਜ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਰਿਵਾਰ ਸਮੇਤ ਨਤਮਸਤਕ ਹੋਣ ਪੁੱਜੇ। ਇਸ ਦੌਰਾਨ ਘੰਟਾ ਘਰ ਪਲਾਜ਼ਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ: ਭੂੰਦੜ ਨੇ ਕਿਹਾ ਕਿ ਮੈਂ ਅੱਜ ਪ੍ਰਕਾਸ਼ ਪੁਰਬ ਮੌਕੇ ਗੁਰੂ ਸਾਹਿਬ ਸਨਮੁੱਖ ਪੰਜਾਬ ਦੇ ਭਲੇ ਅਤੇ ਦੁਨੀਆਂ ਵਿਚ ਅਮਨ ਸ਼ਾਂਤੀ ਲਈ ਅਰਦਾਸ ਕੀਤੀ ਹੈ। ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੂੰ ਬੇਅਦਬੀ ਦੇ ਮਾਮਲੇ ਵਿਚ ਜਾਰੀ ਕੀਤੇ ਗਏ ਸੰਮਨਾਂ ਬਾਰੇ ਉਨ੍ਹਾਂ ਕਿਹਾ ਕਿ ਸਰਕਾਰ ਸਿਰਫ਼ ਡਰਾਮਾ ਕਰ ਰਹੀ ਹੈ ਕਿਉਂਕਿ ਉਹ ਮੋਹਨਜੀਤ ਸਿੰਘ ਅਤੇ ਹਰਪਾਲ ਸਿੰਘ ਚੀਮਾ ਵਰਗੇ ਕਈ ਮਾਮਲਿਆਂ ਵਿਚ ਉਲਝੀ ਹੋਈ ਹੈ। ਭਾਰਤੀ ਜਨਤਾ ਪਾਰਟੀ ਨਾਲ ਸੰਭਾਵੀ ਚੋਣ ਗੱਠਜੋੜ ਬਾਰੇ ਪੁੱਛੇ ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਕਿਸੇ ਪਾਰਟੀ ਨਾਲ ਗੱਠਜੋੜ ਕਰਨ ਦਾ ਅਧਿਕਾਰ ਸਿਰਫ਼ ਪਾਰਟੀ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਕੋਲ ਹੈ, ਉਨ੍ਹਾਂ ਨਾਲ ਹੀ ਕਿਹਾ ਕਿ ਪੰਜਾਬ ਦੀ ਜਨਤਾ ਗੱਠਜੋੜ ਚਾਹੁੰਦੀ ਹੈ ਅਤੇ ਜੇਕਰ ਇਹ ਗੱਠਜੋੜ ਹੁੰਦਾ ਹੈ ਤਾਂ ਇਹ ਪੰਜਾਬ ਲਈ ਬਿਹਤਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਪ੍ਰਧਾਨ ਨੂੰ ਸਲਾਹ ਤਾਂ ਦਿੱਤੀ ਜਾ ਸਕਦੀ ਹੈਠ, ਪਰ ਕਿਸੇ ਵੀ ਅਹਿਮ ਕਾਰਜ ਲਈ ਫੈਸਲੇ ਦਾ ਅਧਿਕਾਰ ਪ੍ਰਧਾਨ ਸਾਹਿਬ ਕੋਲ ਹੁੰਦਾ। ਉਨ੍ਹਾਂ ਪੰਥਕ ਏਕਤਾ ਦਾ ਜ਼ਿਕਰ ਕਰਦਿਆਂ ਪਾਰਟੀ ਦੀ ਮਜ਼ਬੂਤੀ ਅਤੇ ਸਿੱਖ ਕੌਮ ਦੀ ਭਲਾਈ ਤੇ ਚੜ੍ਹਦੀ ਕਲਾ ਲਈ ਸਾਰਿਆਂ ਨੂੰ ਇਕੱਠੇ ਹੋਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਛੱਡ ਕੇ ਗਏ ਅਕਾਲੀ ਆਗੂਆਂ ਨੂੰ ਵੀ ਅਪੀਲ ਕੀਤੀ ਕਿ ਉਹ ਅਜਿਹੇ ਬਿਆਨ ਨਾ ਦੇਣ ਜਿਸ ਨਾਲ ਪਾਰਟੀ ਅਤੇ ਸਿੱਖਾਂ ਦਾ ਅਕਸ ਖਰਾਬ ਹੋਵੇ। ਭਾਜਪਾ ਵਲੋਂ ਪੰਜਾਬ ਵਿਚ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਜਾ ਰਹੀ ਯਾਤਰਾ ਮੁਹਿੰਮ ਬਾਰੇ ਉਨ੍ਹਾਂ ਕਿਹਾ ਕਿ ਇਹ ਬਹੁਤ ਵਧੀਆ ਕਦਮ ਹੈ।
ਪਿਛਲੀ ਖ਼ਬਰ ਏ.ਡੀ.ਜੀ.ਪੀ. ਫਾਰੂਖ਼ੀ ਦੀ ਅਗਵਾਈ ਹੇਠ ਚਲਾਇਆ ਪੁਲਿਸ ਨੇ ਕਾਸੋ ਆਪ੍ਰੇਸ਼ਨ ਮਕਬੂਲਪੁਰਾ ਖੇਤਰ ’ਚ ਘੇਰਾਬੰਦੀ ਕਰ ਕੇ ਪੁਲਿਸ ਨ... ਅਗਲੀ ਖ਼ਬਰ ਜਨਤਕ ਜਥੇਬੰਦੀਆਂ ਵਲੋਂ ਸੰਯੁਕਤ ਸੰਘਰਸ਼ ਮੋਰਚਾ ਦਾ ਗਠਨ— 26 ਦੀ ਮੋਗਾ ਰੈਲੀ ’ਚ ਵੱਡੀ ਸ਼ਮੂਲੀਅਤ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।