14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਮਨੁੱਖਤਾ ਦੀ ਸੇਵਾ ਹਿੱਤ ਸੰਤ ਨਿਰੰਕਾਰੀ ਮਿਸ਼ਨ ਕੋਟ ਖਾਲਸਾ ਬ੍ਰਾਂਚ ਵਿਖੇ ਵਿਸ਼ਾਲ ਖੂਨਦਾਨ ਕੈਂਪ

ਅੰਮ੍ਰਿਤਸਰ, 13 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)- ਸੰਤ ਨਿਰੰਕਾਰੀ ਸਤਸੰਗ ਭਵਨ ਕੋਟ ਖਾਲਸਾ ਬ੍ਰਾਂਚ ਵਿਖੇ ਮਾਤਾ ਸੁਦੀਕਸ਼ਾ ਮਹਾਰਾਜ ਦੇ ਪਾਵਨ ਆਸ਼ੀਰਵਾਦ ਸਦਕਾ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ। ਇਸ ਮੌਕੇ ਸੰਤ ਨਿਰੰਕਾਰੀ ਮੰਡਲ ਅੰਮ੍ਰਿਤਸਰ ਬ੍ਰਾਂਚ ਦੇ ਸੰਯੋਜਕ ਸੂਰਜ ਪ੍ਰਕਾਸ਼ ਨੇ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰਦਿਆਂ ਖੂਨਦਾਨੀਆਂ ਦਾ ਹੌਸਲਾ ਵਧਾਇਆ।

ਅਜੀਤ ਡੈਸਕ 14-09-2026
ਅੰਮ੍ਰਿਤਸਰ, 13 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)- ਸੰਤ ਨਿਰੰਕਾਰੀ ਸਤਸੰਗ ਭਵਨ ਕੋਟ ਖਾਲਸਾ ਬ੍ਰਾਂਚ ਵਿਖੇ ਮਾਤਾ ਸੁਦੀਕਸ਼ਾ ਮਹਾਰਾਜ ਦੇ ਪਾਵਨ ਆਸ਼ੀਰਵਾਦ ਸਦਕਾ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ। ਇਸ ਮੌਕੇ ਸੰਤ ਨਿਰੰਕਾਰੀ ਮੰਡਲ ਅੰਮ੍ਰਿਤਸਰ ਬ੍ਰਾਂਚ ਦੇ ਸੰਯੋਜਕ ਸੂਰਜ ਪ੍ਰਕਾਸ਼ ਨੇ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰਦਿਆਂ ਖੂਨਦਾਨੀਆਂ ਦਾ ਹੌਸਲਾ ਵਧਾਇਆ। ਖੂਨ ਇਕੱਠਾ ਕਰਨ ਲਈ ਗੁਰੂ ਨਾਨਕ ਦੇਵ ਹਸਪਤਾਲ ਦੇ ਬਲੱਡ ਬੈਂਕ ਦੀ ਵਿਸ਼ੇਸ਼ ਟੀਮ ਅਤੇ ਸਿਵਲ ਹਸਪਤਾਲ ਦੇ ਬਲੱਡ ਬੈਂਕ ਦੀ ਟੀਮ ਨੇ ਆਪਣੀਆਂ ਸੇਵਾਵਾਂ ਪ੍ਰਦਾਨ ਕੀਤੀਆਂ। ਸ਼ਰਧਾਲੂਆਂ ਅਤੇ ਸਥਾਨਕ ਵਸਨੀਕਾਂ ਨੇ ਪੂਰੇ ਉਤਸ਼ਾਹ ਨਾਲ ਖੂਨਦਾਨ ਕਰਕੇ ਮਨੁੱਖਤਾ ਦੀ ਸੇਵਾ ‘ਚ ਆਪਣਾ ਯੋਗਦਾਨ ਪਾਇਆ। ਕੈਂਪ ਦੌਰਾਨ ਕੁੱਲ 200 ਯੂਨਿਟ ਖੂਨ ਇਕੱਠਾ ਕੀਤਾ ਗਿਆ। ਸੂਰਜ ਪ੍ਰਕਾਸ਼ ਨੇ ਕਿਹਾ ਕਿ ਮਨੁੱਖਤਾ ਦੀ ਸੇਵਾ ਹੀ ਸੱਚੇ ਅਰਥਾਂ ‘ਚ ਸਭ ਤੋਂ ਵੱਡਾ ਧਰਮ ਹੈ। ਸਾਡੇ ਵਲੋਂ ਕੀਤਾ ਗਿਆ ਖੂਨਦਾਨ ਕਿਸੇ ਲੋੜਵੰਦ ਦੀ ਜ਼ਿੰਦਗੀ ਬਚਾਉਣ ‘ਚ ਸਹਾਇਕ ਹੋ ਸਕਦਾ ਹੈ। ਸੰਤ ਨਿਰੰਕਾਰੀ ਮਿਸ਼ਨ ਵਲੋਂ ਲਗਾਤਾਰ ਅਜਿਹੇ ਸਮਾਜ ਭਲਾਈ ਦੇ ਕਾਰਜਾਂ ਰਾਹੀਂ ਸੇਵਾ, ਪਿਆਰ, ਭਾਈਚਾਰੇ ਅਤੇ ਸਮਰਪਣ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਅਖ਼ੀਰ ‘ਚ ਸਥਾਨਕ ਮੁਖੀ ਗੁਰਜੀਤ ਸਿੰਘ ਨੇ ਸਮੂਹ ਸਾਧ ਸੰਗਤ, ਪ੍ਰਬੰਧਕਾਂ, ਸੇਵਾਦਾਰਾਂ ਅਤੇ ਖੂਨਦਾਨੀਆਂ ਦਾ ਹਾਰਦਿਕ ਧੰਨਵਾਦ ਕੀਤਾ।
ਪਿਛਲੀ ਖ਼ਬਰ ਅਰੁਣ ਭੱਲਾ ਨੇ ਖ਼ਾਲਸਾ ਕਾਲਜ ਵਲੋਂ ਬਾਹਰੀ ਖਿਡਾਰੀਆਂ ਦੇ ਕੈਂਪਸ ’ਚ ਦਾਖ਼ਲੇ ’ਤੇ ਰੋਕ ਲਗਾਉਣ ਦਾ ਜਤਾਇਆ ਇਤਰਾਜ਼ ਅਗਲੀ ਖ਼ਬਰ ਈਸ਼ਾਨ ਮੀਡੀਆ ਹਾਊਸ ਵਲੋਂ ਅਧਿਆਪਕ ਸਨਮਾਨ ਸਮਾਰੋਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।