ਲੈਕ: ਮੁਖਤਾਰ ਸਿੰਘ ਨਾਰਲੀ ਲਾਈਨਜ਼ ਕਲੱਬ ਇੰਟਰਨੈਸ਼ਨਲ ਵਲੋਂ ਲਾਈਫ ਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 15 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਹਾਂ ਸਿੰਘ ਗੇਟ ਵਿਖੇ ਸ਼ਿਵਾਲਾ ਵਿਖੇ ਬਤੌਰ ਲੈਕਚਰਾਰ ਡਿਊਟੀ ਨਿਭਾਅ ਰਹੇ ਮੁਖਤਾਰ ਸਿੰਘ ਨਾਰਲੀ (ਸਟੇਟ ਐਵਾਰਡੀ) ਨੂੰ ਲਾਈਨਜ ਕਲੱਬ ਇੰਟਰਨੈਸ਼ਨਲ ਵਲੋਂ ‘ਲਾਈਫ ਟਾਈਮ ਅਚੀਵਮੈਂਟ’ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ । ਪੰਜਾਬ ਦਾ ਪਹਿਲਾ ਗਣਿਤ ਪਾਰਕ ਬਣਾਉਣ ਵਾਲੇ ਲੈਕ: ਮੁਖਤਾਰ ਸਿੰਘ ਨਾਰਲੀ ਨੇ ਲੋਕਾਂ ਕੋਲੋਂ ਪੈਸੇ ਇਕੱਤਰ ਕਰਕੇ ਸਕੂਲ ਦੀ ਨੁਹਾਰ ਬਦਲਣ ਲਈ ਆਪਣਾ ਵਡਮੁੱਲਾ ਯੋਗਦਾਨ ਪਾਇਆ ਜਿਸ ਸਦਕਾ ਪੰਜਾਬ ਸਰਕਾਰ ਵਲੋਂ ਉਨ੍ਹਾਂ ਨੂੰ ਸਟੇਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।
ਲੈਕ: ਮੁਖਤਾਰ ਸਿੰਘ ਨਾਰਲੀ ਨੂੰ ਲਾਈਫ ਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨਿਤ ਕਰਦੇ ਹੋਏ ਲਾਈਨਜ਼ ਕਲੱਬ ਇੰਟਰਨੈਸ਼ਨਲ ਵਲੋਂ ਪ੍ਰਧਾਨ ਮਨਿੰਦਰਪਾਲ ਕੌਰ, ਜਨਰਲ ਸਕੱਤਰ ਰਜੇਸ਼ ਸੇਠੀ ਤੇ ਹੋਰ। ਤਸਵੀਰ : ਹਰਜੀਤ ਸਿੰਘ
16-09-2026