17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਹਲਕੇ ਦਾ ਕੋਈ ਵੀ ਪਿੰਡ ਵਿਕਾਸ ਕੰਮਾਂ ਤੋਂ ਸੱਖਣਾ ਨਹੀਂ ਰਹੇਗਾ -ਵਿਧਾਇਕ ਜਸਵਿੰਦਰ ਰਮਦਾਸ ਮੈਹਣੀਆਂ ਕੁਹਾਰਾਂ ’ਚ ਵਿਕਾਸ ਕੰਮਾਂ ਦੀ ਕੀਤੀ ਸ਼ੁਰੂਆਤ

ਜੇਠੂਵਾਲ, 16 ਸਤੰਬਰ ( ਮਿੱਤਰਪਾਲ ਸਿੰਘ ਰੰਧਾਵਾ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵਲੋਂ ਸੂਬੇ ਨੂੰ ਵਿਕਾਸ ਪੱਖੋਂ ਮੋਹਰੀ ਸੂਬਾ ਬਣਾਉਣ ਲਈ ਕੀਤੇ ਜਾ ਰਹੇ ਉਪਰਾਲੇ ਤਹਿਤ ਹਲਕਾ ਅਟਾਰੀ ਦੇ ਪਿੰਡਾਂ ਵਿਚ ਜੰਗੀ ਪੱਧਰ ’ਤੇ ਵਿਕਾਸ ਕੰਮ ਕਰਵਾਉਣ ਲਈ ਪੰਚਾਇਤਾਂ ਨੂੰ ਲੱਖਾਂ ਰੁਪਏ ਦੀਆਂ ਗ੍ਰਾਂਟਾਂ ਦਿੱਤੀਆਂ ਜਾ ਰਹੀਆਂ ਹਨ ਤਾਂ ਕਿ ਹਲਕੇ ਦਾ ਕੋਈ ਵੀ ਪਿੰਡ ਵਿਕਾਸ ਪੱਖੋਂ ਸੱਖਣਾ ਨਹੀਂ ਰਹੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਪ ਦੇ ਹਲਕਾ ਅਟਾਰੀ ਦੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਵਲੋਂ ਹਲਕੇ ਦੇ ਪਿੰਡ ਮੈਹਣੀਆਂ ਕੁਹਾਰਾਂ ਵਿਖੇ ਲੱਖਾਂ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕੰਮਾਂ ਦੀ ਸ਼ੁਰੂਆਤ ਕਰਨ ਮੌਕੇ ਕੀਤਾ।

ਅਜੀਤ ਡੈਸਕ 17-09-2026
ਜੇਠੂਵਾਲ, 16 ਸਤੰਬਰ ( ਮਿੱਤਰਪਾਲ ਸਿੰਘ ਰੰਧਾਵਾ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵਲੋਂ ਸੂਬੇ ਨੂੰ ਵਿਕਾਸ ਪੱਖੋਂ ਮੋਹਰੀ ਸੂਬਾ ਬਣਾਉਣ ਲਈ ਕੀਤੇ ਜਾ ਰਹੇ ਉਪਰਾਲੇ ਤਹਿਤ ਹਲਕਾ ਅਟਾਰੀ ਦੇ ਪਿੰਡਾਂ ਵਿਚ ਜੰਗੀ ਪੱਧਰ ’ਤੇ ਵਿਕਾਸ ਕੰਮ ਕਰਵਾਉਣ ਲਈ ਪੰਚਾਇਤਾਂ ਨੂੰ ਲੱਖਾਂ ਰੁਪਏ ਦੀਆਂ ਗ੍ਰਾਂਟਾਂ ਦਿੱਤੀਆਂ ਜਾ ਰਹੀਆਂ ਹਨ ਤਾਂ ਕਿ ਹਲਕੇ ਦਾ ਕੋਈ ਵੀ ਪਿੰਡ ਵਿਕਾਸ ਪੱਖੋਂ ਸੱਖਣਾ ਨਹੀਂ ਰਹੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਪ ਦੇ ਹਲਕਾ ਅਟਾਰੀ ਦੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਵਲੋਂ ਹਲਕੇ ਦੇ ਪਿੰਡ ਮੈਹਣੀਆਂ ਕੁਹਾਰਾਂ ਵਿਖੇ ਲੱਖਾਂ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕੰਮਾਂ ਦੀ ਸ਼ੁਰੂਆਤ ਕਰਨ ਮੌਕੇ ਕੀਤਾ। ਵਿਧਾਇਕ ਰਮਦਾਸ ਨੇ ਕਿਹਾ ਕਿ ਪਿੰਡਾਂ ਦੇ ਵਿਕਾਸ ਕਾਰਜ ਕਰਵਾਉਣ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ । ਇਸ ਮੌਕੇ ਸਰਪੰਚ ਮਾ: ਗੁਰਮੀਤ ਸਿੰਘ, ਪੀਏ ਨਿਸ਼ਾਨ ਸਿੰਘ ਵਿਧਾਇਕ ਰਮਦਾਸ, ਪੰਚ ਭੁਪਿੰਦਰ ਸਿੰਘ, ਪੰਚ ਬਲਕਾਰ ਸਿੰਘ, ਗਿਆਨੀ ਲਖਬੀਰ ਸਿੰਘ, ਪੰਚ ਸਰਬਜੀਤ ਸਿੰਘ, ਪੰਚ ਜਸ਼ਨਪ੍ਰੀਤ ਸਿੰਘ, ਪੰਚ ਜਗਤਾਰ ਸਿੰਘ, ਪੰਚ ਨੀਲਮ, ਪੰਚ ਸਰਬਜੀਤ ਕੌਰ, ਸਾਬਕਾ ਸਰਪੰਚ ਕਰਮ ਸਿੰਘ, ਵੱਸਣ ਸਿੰਘ,ਬਲਵੰਤ ਸਿੰਘ ਡੇਰੀ ਵਾਲਾ, ਰਮੇਸ਼ ਕੁਮਾਰ, ਰਸਪਾਲ ਸਿੰਘ, ਜੈਲ ਸਿੰਘ, ਸਮੇਤ ਹੋਰ ਮੁਹਤਬਰ ਸ਼ਾਮਿਲ ਸਨ
ਪਿਛਲੀ ਖ਼ਬਰ ਸਰਹੱਦੀ ਪਿੰਡ ਬੁਰਜ ਦੇ 50 ਪਰਿਵਾਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਿਚ ਸ਼ਾਮਿਲ ਪੰਜਾਬ ਦੇ ਅਸਲ ਮੁੱਦੇ ਅੱਜ ਪਿੱਛੇ ਕਿਉ... ਅਗਲੀ ਖ਼ਬਰ ਸਪੈਸ਼ਲ ਕਾਡਰ ਅਧਿਆਪਕ ਯੂਨੀਅਨ ਵਲੋਂ 20 ਨੂੰ ਮੋਹਾਲੀ ’ਚ ਵੱਡਾ ਐਕਸ਼ਨ : ਦੀਪਕ ਗੱਗੋਮਾਹਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।