17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਮਾਰਕੀਟ ਕਮੇਟੀ ਗਹਿਰੀ ਮੰਡੀ (ਜੰਡਿਆਲਾ ਗੁਰੂ) ਦੇ ਨਵ ਨਿਯੁਕਤ ਚੇਅਰਮੈਨ ਹਰਪਾਲ ਸਿੰਘ ਚੌਹਾਨ ਮਾਰਕੀਟ ਕਮੇਟੀ ਦੇ ਦਫਤਰ ’ਚ ਅਹੁਦਾ ਸੰਭਾਲਦੇ ਹੋਏ ਅਤੇ ਨਾਲ ਹਨ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਤੇ ਹੋਰ । ਹਰਪਾਲ ਸਿੰਘ ਚੌਹਾਨ ਨੇ ਮਾਰਕੀਟ ਕਮੇਟੀ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ ਈ. ਟੀ. ਓ. ਨੇ ਚੇਅਰਮੈਨ ਹਰਪਾਲ ਸਿੰਘ ਚੌਹਾਨ ਦਾ ਕੀਤਾ ਸਨਮਾਨ

ਜੰਡਿਆਲਾ ਗੁਰੂ, 16 ਸਤੰਬਰ (ਪ੍ਰਮਿੰਦਰ ਸਿੰਘ ਜੋਸਨ)-ਮਾਰਕੀਟ ਕਮੇਟੀ ਗਹਿਰੀ ਮੰਡੀ (ਜੰਡਿਆਲਾ ਗੁਰੂ) ਦੇ ਬੀਤੇ ਦਿਨੀ ਨਿਯੁਕਤ ਕੀਤੇ ਗਏ ਚੇਅਰਮੈਨ ਹਰਪਾਲ ਸਿੰਘ ਚੌਹਾਨ ਨੇ ਅੱਜ ਮਾਰਕੀਟ ਕਮੇਟੀ ਦੇ ਦਫਤਰ ਵਿਖੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਅਤੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ.

ਅਜੀਤ ਡੈਸਕ 17-09-2026
ਜੰਡਿਆਲਾ ਗੁਰੂ, 16 ਸਤੰਬਰ (ਪ੍ਰਮਿੰਦਰ ਸਿੰਘ ਜੋਸਨ)-ਮਾਰਕੀਟ ਕਮੇਟੀ ਗਹਿਰੀ ਮੰਡੀ (ਜੰਡਿਆਲਾ ਗੁਰੂ) ਦੇ ਬੀਤੇ ਦਿਨੀ ਨਿਯੁਕਤ ਕੀਤੇ ਗਏ ਚੇਅਰਮੈਨ ਹਰਪਾਲ ਸਿੰਘ ਚੌਹਾਨ ਨੇ ਅੱਜ ਮਾਰਕੀਟ ਕਮੇਟੀ ਦੇ ਦਫਤਰ ਵਿਖੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਅਤੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਦੀ ਹਾਜ਼ਰੀ ਵਿਚ ਆਪਣਾ ਅਹੁਦਾ ਸੰਭਾਲਿਆ ਜਿੱਥੇ ਹਰਭਜਨ ਸਿੰਘ ਈ. ਟੀ. ਓ. ਨੇ ਹਰਪਾਲ ਸਿੰਘ ਚੌਹਾਨ ਨੂੰ ਸਿਰੋਪਾਓ ਦੇ ਕੇ ਸਨਮਾਨ ਕੀਤਾ, ਉਨ੍ਹਾਂ ਦਾ ਮੂੰਹ ਮਿੱਠਾ ਕਰਾਇਆ । ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਕਿਹਾ ਕਿ ਹਰਪਾਲ ਸਿੰਘ ਚੌਹਾਨ ਦੀ ਅਗਵਾਈ ਹੇਠ ਮਾਰਕੀਟ ਕਮੇਟੀ ਹੋਰ ਤਰੱਕੀ ਕਰੇਗੀ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਅਨਾਜ ਮੰਡੀ ਜੰਡਿਆਲਾ ਗੁਰੂ ਵਿਚ ਸ਼ੈੱਡ ਬਣੇ ਹਨ ਗੁਦਾਮ ਬਣ ਰਹੇ ਹਨ ਅਤੇ ਲੋਕਾਂ ਦੇ ਬੈਠਣ ਵਾਸਤੇ ਪ੍ਰਬੰਧ ਕੀਤੇ ਜਾ ਰਹੇ ਹਨ । ਇਸ ਮੌਕੇ ਚੇਅਰਮੈਨ ਹਰਪਾਲ ਸਿੰਘ ਨੇ ਚੌਹਾਨ ਨੇ ਆਪਣਾ ਅਹੁੱਦਾ ਸੰਭਾਲਣ ਉਪਰੰਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਉਸ ਤੇ ਵਿਸ਼ਵਾਸ ਪ੍ਰਗਟ ਕਰਦਿਆਂ ਉਸਨੂੰ ਜਿੰਮੇਵਾਰੀ ਦਿੱਤੀ ਗਈ ਹੈ ਉਹ ਉਸ ਨੂੰ ਬਖੂਬੀ ਨਿਭਾਉਣ ਵਿਚ ਕੋਈ ਕਸਰ ਨਹੀਂ ਛੱਡਣਗੇ ਅਤੇ ਪਾਰਟੀ ਦੀ ਮਜਬੂਤੀ ਲਈ ਦਿਨ ਰਾਤ ਇਕ ਕਰ ਦੇਣਗੇ । ਇਸ ਮੌਕੇ ਸ੍ਰੀਮਤੀ ਸੁਹਿੰਦਰ ਕੌਰ (ਧਰਮ ਪਤਨੀ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ., ਸਤਿੰਦਰ ਸਿੰਘ ਪ੍ਰਧਾਨ ਨਗਰ ਕੌਂਸਲ ਜੰਡਿਆਲਾ ਗੁਰੂ, ਸੁਨੀਲ ਪਾਸੀ ਪ੍ਰਧਾਨ ਆੜਤੀ ਐਸੋਸੀਏਸ਼ਨ, ਅਮਰੀਕ ਸਿੰਘ ਸੋਢੀ ਚੇਅਰਮੈਨ ਬਲਾਕ ਸੰਮਤੀ, ਮਹਿੰਦਰ ਸਿੰਘ ਛੱਜਲਵੱਡੀ ਸਾਬਕਾ ਚੇਅਰਮੈਨ, ਸੁਰਜੀਤ ਸਿੰਘ ਕੰਗ ਸਾਬਕਾ ਪ੍ਰਧਾਨ, ਅਮਨਦੀਪ ਸਿੰਘ ਵਿਰਕ ਮੀਤ ਪ੍ਰਧਾਨ, ਗੁਰਮੁਖ ਸਿੰਘ ਸਰਜਾ, ਜਗਦੀਪ ਸਿੰਘ ਜੱਜ ਨਿੱਜਰਪੁਰਾ, ਐਡਵੋਕੇਟ ਰਾਜ ਕੁਮਾਰ ਮਲਹੋਤਰਾ, ਸੁਨੈਨਾ ਰੰਧਾਵਾ ਕੌਂਸਲਰ, ਜਗਦੀਪ ਸਿੰਘ ਸਰਪੰਚ ਤਰਸਿੱਕਾ, ਬਲਰਾਜ ਸਿੰਘ ਤਰਸਿੱਕਾ, ਸੰਦੀਪ ਸਿੰਘ ਸਰਪੰਚ ਖੇਲਾ, ਜਗਮੋਹਨ ਸਿੰਘ ਸਰਪੰਚ ਤਾਰਾਗੜ੍ਹ, ਅਨੋਖ ਸਿੰਘ ਸਰਪੰਚ ਧਾਰੜ, ਸੁਖਵਿੰਦਰ ਸਿੰਘ ਸ਼ਾਹ ਸਰਪੰਚ ਰਾਣਾ ਕਾਲਾ, ਲਵਲੀ ਸਰਪੰਚ ਭੱਟੀ ਕੇ, ਹੀਰਾ ਸਿੰਘ ਬਾਲੀਆ ਸਰਪੰਚ, ਸੁਖਵਿੰਦਰ ਸਿੰਘ ਨਰਾਇਣਗੜ੍ਹ ਸਰਪੰਚ, ਗੁਰਦੀਪ ਸਿੰਘ ਸਰਪੰਚ ਕੋਟਲਾ ਬਥੂੰਨਗੜ੍ਹ, ਮਨੂੰ ਸਰਪੰਚ ਜੱਬੋਵਾਲ, ਪਰਮਿੰਦਰ ਸਿੰਘ ਸਰਪੰਚ ਡੇਹਰੀਵਾਲ ਅਸੀਂ ਹੋਰ ਆਗੂ ਹਾਜ਼ਰ ਸਨ
ਪਿਛਲੀ ਖ਼ਬਰ ਆਈ.ਕੇ.ਜੀ.ਪੀ.ਟੀ.ਯੂ. ’ਚ ਕਰਵਾਇਆ ‘ਨਵੀਨਤਾ ਦੀ ਰੱਖਿਆ, ਭਵਿੱਖ ਨੂੰ ਸਸ਼ਕਤ ਬਣਾਉਣ’ ਵਿਸ਼ੇ ਸੰਬੰਧੀ ਲੈਕਚਰ ਅਗਲੀ ਖ਼ਬਰ ਸਰਹੱਦੀ ਪਿੰਡ ਬੁਰਜ ਦੇ 50 ਪਰਿਵਾਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਿਚ ਸ਼ਾਮਿਲ ਪੰਜਾਬ ਦੇ ਅਸਲ ਮੁੱਦੇ ਅੱਜ ਪਿੱਛੇ ਕਿਉ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।