18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਪਿੰਡ ਸੁਲਤਾਨਵਿੰਡ ਦੇ ਵੱਖ-ਵੱਖ ਇਲਾਕਿਆਂ ’ਚ ਕੂੜੇ ਦੇ ਢੇਰਾਂ ਤੋਂ ਲੋਕ ਪ੍ਰੇਸ਼ਾਨ

ਸੁਲਤਾਨਵਿੰਡ, 17 ਸਤੰਬਰ (ਗੁਰਨਾਮ ਸਿੰਘ ਬੁੱਟਰ)- ਹਲਕਾ ਦੱਖਣੀ ਦੇ ਅਧੀਨ ਆਉਂਦੇ ਪਿੰਡ ਸੁਲਤਾਨਵਿੰਡ ਦੇ ਵੱਖ-ਵੱਖ ਇਲਾਕਿਆਂ ’ਚ ਕੂੜੇ ਦੇ ਲੱਗੇ ਢੇਰ ਇਲਾਕਾ ਵਾਸੀਆਂ ਤੇ ਰਾਹਗੀਰਾਂ ਲਈ ਭਾਰੀ ਪ੍ਰੇਸ਼ਾਨੀ ਦਾ ਕਾਰਨ ਬਣੇ ਹੋਏ ਹਨ। ਕਈ ਥਾਵਾਂ ’ਤੇ ਪਿਛਲੇ ਕਈ ਦਿਨਾਂ ਤੋਂ ਕੂੜਾ ਇਕੱਠਾ ਹੋਣ ਕਾਰਨ ਗੰਦਗੀ ਦੇ ਢੇਰ ਵਧਦੇ ਜਾ ਰਹੇ ਹਨ।

ਅਜੀਤ ਡੈਸਕ 18-09-2026
ਸੁਲਤਾਨਵਿੰਡ, 17 ਸਤੰਬਰ (ਗੁਰਨਾਮ ਸਿੰਘ ਬੁੱਟਰ)- ਹਲਕਾ ਦੱਖਣੀ ਦੇ ਅਧੀਨ ਆਉਂਦੇ ਪਿੰਡ ਸੁਲਤਾਨਵਿੰਡ ਦੇ ਵੱਖ-ਵੱਖ ਇਲਾਕਿਆਂ ’ਚ ਕੂੜੇ ਦੇ ਲੱਗੇ ਢੇਰ ਇਲਾਕਾ ਵਾਸੀਆਂ ਤੇ ਰਾਹਗੀਰਾਂ ਲਈ ਭਾਰੀ ਪ੍ਰੇਸ਼ਾਨੀ ਦਾ ਕਾਰਨ ਬਣੇ ਹੋਏ ਹਨ। ਕਈ ਥਾਵਾਂ ’ਤੇ ਪਿਛਲੇ ਕਈ ਦਿਨਾਂ ਤੋਂ ਕੂੜਾ ਇਕੱਠਾ ਹੋਣ ਕਾਰਨ ਗੰਦਗੀ ਦੇ ਢੇਰ ਵਧਦੇ ਜਾ ਰਹੇ ਹਨ। ਇਲਾਕਾ ਵਾਸੀਆਂ ਨੇ ਦੱਸਿਆ ਕਿ ਸੁਲਤਾਨਵਿੰਡ ਦੇ ਕਈ ਮੁੱਖ ਤੇ ਅੰਦਰੂਨੀ ਰਸਤਿਆਂ ਦੇ ਕਿਨਾਰਿਆਂ ’ਤੇ ਕੂੜੇ ਦੇ ਢੇਰ ਲੱਗੇ ਹੋਏ ਹਨ। ਕੂੜਾ ਕਈ ਦਿਨਾਂ ਤੱਕ ਪਿਆ ਰਹਿਣ ਕਾਰਨ ਇਸ ਵਿਚੋਂ ਬਦਬੂ ਆਉਣੀ ਸ਼ੁਰੂ ਹੋ ਗਈ ਹੈ। ਇਸ ਕਾਰਨ ਆਸ-ਪਾਸ ਰਹਿਣ ਵਾਲੇ ਲੋਕਾਂ ਦੇ ਨਾਲ-ਨਾਲ ਇਨ੍ਹਾਂ ਰਸਤਿਆਂ ਤੋਂ ਰੋਜ਼ਾਨਾ ਲੰਘਣ ਵਾਲੇ ਰਾਹਗੀਰਾਂ ਨੂੰ ਵੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਕੂੜੇ ਦੇ ਢੇਰਾਂ ਕਾਰਨ ਮੱਖੀਆਂ ਤੇ ਮੱਛਰਾਂ ਦੀ ਸਮੱਸਿਆ ਵੀ ਵਧ ਰਹੀ ਹੈ। ਸਥਾਨਕ ਵਸਨੀਕਾਂ ਨੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਜੇਕਰ ਕੂੜਾ ਲੰਬੇ ਸਮੇਂ ਤੱਕ ਇਸੇ ਤਰ੍ਹਾਂ ਪਿਆ ਰਿਹਾ ਤਾਂ ਇਲਾਕੇ ਵਿਚ ਬਿਮਾਰੀਆਂ ਫੈਲਣ ਦਾ ਖਦਸ਼ਾ ਬਣਿਆ ਰਹੇਗਾ । ਲੋਕਾਂ ਨੇ ਸੰਬੰਧਿਤ ਵਿਭਾਗ ਤੋਂ ਮੰਗ ਕੀਤੀ ਕਿ ਸਫ਼ਾਈ ਪ੍ਰਬੰਧਾਂ ਵੱਲ ਤੁਰੰਤ ਧਿਆਨ ਦਿੱਤਾ ਜਾਵੇ। ਇਲਾਕਾ ਵਾਸੀਆਂ ਨੇ ਕਿਹਾ ਕਿ ਕੂੜਾ ਚੁੱਕਣ ਵਾਲੀਆਂ ਗੱਡੀਆਂ ਦੀ ਆਮਦ ਨੂੰ ਨਿਯਮਤ ਕੀਤਾ ਜਾਵੇ ਅਤੇ ਜਿਨ੍ਹਾਂ ਥਾਵਾਂ ’ਤੇ ਕੂੜੇ ਦੇ ਵੱਡੇ ਢੇਰ ਲੱਗੇ ਹੋਏ ਹਨ, ਉੱਥੇ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾ ਕੇ ਕੂੜਾ ਚੁਕਵਾਇਆ ਜਾਵੇ। ਲੋਕਾਂ ਨੇ ਨਗਰ ਨਿਗਮ ਅਤੇ ਸੰਬੰਧਿਤ ਸਫ਼ਾਈ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਸੁਲਤਾਨਵਿੰਡ ਦੇ ਵੱਖ-ਵੱਖ ਇਲਾਕਿਆਂ ਵਿਚ ਸਫ਼ਾਈ ਵਿਵਸਥਾ ਨੂੰ ਸੁਚਾਰੂ ਬਣਾਇਆ ਜਾਵੇ, ਤਾਂ ਜੋ ਲੋਕਾਂ ਨੂੰ ਗੰਦਗੀ, ਬਦਬੂ ਅਤੇ ਬਿਮਾਰੀਆਂ ਦੇ ਖਤਰੇ ਤੋਂ ਰਾਹਤ ਮਿਲ ਸਕੇ।
ਪਿਛਲੀ ਖ਼ਬਰ ਦੋ ਹਜ਼ਾਰ ਰੁਪਏ ਤੋਂ ਵੱਧ ਦੇ ਯੂ. ਪੀ. ਆਈ. ਭੁਗਤਾਨਾਂ ’ਤੇ 0.4 ਫ਼ੀਸਦੀ ਐੱਮ. ਡੀ. ਆਰ. ਲਗਾਉਣ ਦੇ ਫ਼ੈਸਲੇ ਦਾ ਵਿਰੋਧ ਛੋਟ... ਅਗਲੀ ਖ਼ਬਰ ‘ ਹਮਾਰੇ ਰਾਮ’ ਨਾਟਕ ਨੂੰ ਦੂਜੇ ਦਿਨ ਵੀ ਮਿਲਿਆ ਦਰਸ਼ਕਾਂ ਦਾ ਭਰਵਾਂ ਹੁੰਗਾਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।