22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਪੀੜਤ ਪਰਿਵਾਰ ਵਲੋਂ ਪੁਲਿਸ ਖਿਲਾਫ਼ ਰੋਸ ਪ੍ਰਦਰਸ਼ਨ

ਛੇਹਰਟਾ, 21 ਸਤੰਬਰ( ਪੱਤਰ ਪ੍ਰੇਰਕ)-ਬੀਤੇ ਦਿਨ ਕੋਟ ਖਾਲਸਾ ਇਲਾਕੇ ਨਾਲ ਸੰਬੰਧਿਤ 17 ਸਾਲਾ ਨੌਜਵਾਨ ਦੀ ਗੋਲੀ ਲੱਗਣ ਕਾਰਨ ਹੋਈ ਮੌਤ ਦਾ ਮਾਮਲਾ ਉਸ ਵਕਤ ਗਰਮਾ ਗਿਆ ਜਦੋਂ ਮਿ੍ਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਵਲੋਂ ਮਿ੍ਤਕ ਨੌਜਵਾਨ ਦੀ ਲਾਸ਼ ਨੂੰ ਕਬੀਰ ਪਾਰਕ ਚੌਕੀ ਦੇ ਬਾਹਰ ਮੁੱਖ ਸੜਕ ’ਤੇ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਪੁਲਿਸ ਦੀ ਕਾਰਵਾਈ ’ਤੇ ਸਵਾਲ ਚੁੱਕਦਿਆਂ ਕਥਿਤ ਤੌਰ ਤੇ ਦੋਸ਼ ਲਾਇਆ ਹੈ ਕਿ ਨੌਜਵਾਨ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰਿਆ ਗਿਆ, ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਨੌਜਵਾਨ ਪਲੱਸ-ਟੂ ਪਾਸ ਸੀ ਅਤੇ ਲੋਕਾਂ ਦੀ ਸੇਵਾ ਨਾਲ ਜੁੜਿਆ ਹੋਇਆ ਸੀ। ਪਰਿਵਾਰ ਦਾ ਕਹਿਣਾ ਹੈ ਕਿ ਨੌਜਵਾਨ ਦੀ ਲਾਸ਼ ਇਕ ਥ੍ਰੀ-ਵ੍ਹੀਲਰ ਵਿਚੋਂ ਮਿਲੀ ਸੀ ਅਤੇ ਉਸ ਦੇ ਨੇੜੇ ਇਕ ਵਾਹਨ ਵੀ ਮਿਲਿਆ।

ਅਜੀਤ ਡੈਸਕ 22-09-2026
ਛੇਹਰਟਾ, 21 ਸਤੰਬਰ( ਪੱਤਰ ਪ੍ਰੇਰਕ)-ਬੀਤੇ ਦਿਨ ਕੋਟ ਖਾਲਸਾ ਇਲਾਕੇ ਨਾਲ ਸੰਬੰਧਿਤ 17 ਸਾਲਾ ਨੌਜਵਾਨ ਦੀ ਗੋਲੀ ਲੱਗਣ ਕਾਰਨ ਹੋਈ ਮੌਤ ਦਾ ਮਾਮਲਾ ਉਸ ਵਕਤ ਗਰਮਾ ਗਿਆ ਜਦੋਂ ਮਿ੍ਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਵਲੋਂ ਮਿ੍ਤਕ ਨੌਜਵਾਨ ਦੀ ਲਾਸ਼ ਨੂੰ ਕਬੀਰ ਪਾਰਕ ਚੌਕੀ ਦੇ ਬਾਹਰ ਮੁੱਖ ਸੜਕ ’ਤੇ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਪੁਲਿਸ ਦੀ ਕਾਰਵਾਈ ’ਤੇ ਸਵਾਲ ਚੁੱਕਦਿਆਂ ਕਥਿਤ ਤੌਰ ਤੇ ਦੋਸ਼ ਲਾਇਆ ਹੈ ਕਿ ਨੌਜਵਾਨ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰਿਆ ਗਿਆ, ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਨੌਜਵਾਨ ਪਲੱਸ-ਟੂ ਪਾਸ ਸੀ ਅਤੇ ਲੋਕਾਂ ਦੀ ਸੇਵਾ ਨਾਲ ਜੁੜਿਆ ਹੋਇਆ ਸੀ। ਪਰਿਵਾਰ ਦਾ ਕਹਿਣਾ ਹੈ ਕਿ ਨੌਜਵਾਨ ਦੀ ਲਾਸ਼ ਇਕ ਥ੍ਰੀ-ਵ੍ਹੀਲਰ ਵਿਚੋਂ ਮਿਲੀ ਸੀ ਅਤੇ ਉਸ ਦੇ ਨੇੜੇ ਇਕ ਵਾਹਨ ਵੀ ਮਿਲਿਆ। ਇਸ ਤੋਂ ਬਾਅਦ ਲਾਸ਼ ਦਾ ਪੋਸਟਮਾਰਟਮ ਬਟਾਲਾ ਪੁਲਿਸ ਵਲੋਂ ਕਰਵਾਇਆ ਗਿਆ। ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਦੇ ਹਵਾਲੇ ਕਰ ਦਿੱਤੀ ਗਈ। ਪਰਿਵਾਰ ਨੇ ਇਸ ਮੌਤ ਨੂੰ ਖੁਦਕੁਸ਼ੀ ਮੰਨਣ ਤੋਂ ਇਨਕਾਰ ਕਰਦਿਆਂ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ। ਪਰਿਵਾਰ ਦਾ ਦੋਸ਼ ਹੈ ਕਿ ਨੌਜਵਾਨ ਨਾਲ ਪਹਿਲਾਂ ਵੀ ਪੁਲਿਸ ਵਲੋਂ ਕਥਿਤ ਤੌਰ ’ਤੇ ਕੁੱਟਮਾਰ ਕੀਤੀ ਗਈ ਸੀ ਜਦਕਿ ਪੁਲਿਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਕਤ ਮਾਮਲੇ ਸੰਬੰਧੀ ਏਸੀਪੀ ਅੰਮ੍ਰਿਤਸਰ ਸੈਂਟਰ ਸੁਰਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦਾ ਸੰਬੰਧ ਇਕ ਮਾਮਲੇ ਨਾਲ ਸੀ ਅਤੇ ਉਸ ਖ਼ਿਲਾਫ਼ ਕੇਸ ਦਰਜ ਹੋਇਆ ਸੀ। ਪੁਲਿਸ ਅਨੁਸਾਰ ਉਹ ਇਕ ਮਾਮਲੇ ਵਿਚ ਲੋੜੀਂਦਾ ਸੀ ਅਤੇ ਉਸ ਦੇ ਨਾਲ ਇਕ ਹੋਰ ਨੌਜਵਾਨ ਨੂੰ ਵੀ ਕਾਬੂ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਦੌਰਾਨ ਸੀਸੀਟੀਵੀ ਫੁਟੇਜ ਅਤੇ ਮਨੁੱਖੀ ਸੂਚਨਾ ਦੇ ਆਧਾਰ ’ਤੇ ਸ਼ੱਕੀ ਵਿਅਕਤੀਆਂ ਤੱਕ ਪਹੁੰਚ ਕੀਤੀ ਗਈ ਸੀ। ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ਵਿਚ ਇਕ ਵਿਅਕਤੀ ਨੂੰ 24 ਘੰਟਿਆਂ ਦੇ ਅੰਦਰ ਕਾਬੂ ਕੀਤਾ ਗਿਆ ਸੀ। ਮਿ੍ਤਕ ਨੌਜਵਾਨ ਦੀ ਮੌਤ ਦੇ ਮਾਮਲੇ ਵਿਚ ਪੁਲਿਸ ਦਾ ਕਹਿਣਾ ਹੈ ਕਿ ਪਰਿਵਾਰ ਵਲੋਂ ਇਕ ਅਰਜ਼ੀ ਦਿੱਤੀ ਗਈ ਹੈ, ਜਿਸ ਨੂੰ ਬਟਾਲਾ ਪੁਲਿਸ ਕੋਲ ਭੇਜਿਆ ਜਾਵੇਗਾ। ਪੁਲਿਸ ਮੁਤਾਬਕ ਪੋਸਟਮਾਰਟਮ ਰਿਪੋਰਟ ਮਿਲਣ ਤੋਂ ਬਾਅਦ ਮੌਤ ਦੇ ਅਸਲ ਕਾਰਨਾਂ ਬਾਰੇ ਹੋਰ ਸਪੱਸ਼ਟਤਾ ਆਵੇਗੀ ਅਤੇ ਰਿਪੋਰਟ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ।
ਪਿਛਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਮਹਾਰਾਜ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸਮਾਗਮ ਗੁਰਦੁਆਰਾ ਗੁਰ ਪ੍ਰਕਾਸ਼ ਮੋਹਨੀ ਪਾਰਕ ਵਿਖੇ ਕ... ਅਗਲੀ ਖ਼ਬਰ ਬੀਬੀ ਕੌਲਾਂ ਜੀ ਭਲਾਈ ਕੇਂਦਰ ਵਲੋਂ ਗੁਰਦੁਆਰਾ ਸ੍ਰੀ ਸੰਗਰਾਣਾ ਸਾਹਿਬ ਦੇ ਸਰੋਵਰ ਦੀ ਕਾਰ ਸੇਵਾ ਆਰੰਭ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।