ਪੰਜਾਬ ’ਚ ਨਸ਼ਾ ਤੇ ਗੈਂਗਸਟਰਵਾਦ ਬਣਿਆ ਕੌਮੀ ਸੁਰੱਖਿਆ ਦਾ ਮੁੱਦਾ- ਸੁਖਜਿੰਦਰ ਸਿੰਘ ਰੰਧਾਵਾ
ਅੰਮ੍ਰਿਤਸਰ, 22 ਸਤੰਬਰ (ਰੇਸ਼ਮ ਸਿੰਘ)-ਸਾਬਕਾ ਉਪ ਮੁੱਖ ਮੰਤਰੀ ਅਤੇ ਗੁਰਦਾਸਪੁਰ ਤੋਂ ਕਾਂਗਰਸ ਦੇ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਰਾਜ ਵਿਚ ਵਧ ਰਹੇ ਨਸ਼ਿਆਂ ਦੇ ਕਾਰੋਬਾਰ, ਗੈਂਗਸਟਰਵਾਦ ਤੇ ਸਰਹੱਦ ਪਾਰ ਤੋਂ ਆ ਰਹੇ ਡਰੋਨਾਂ ਅਤੇ ਹਥਿਆਰਾਂ ਨੂੰ ਲੈ ਕੇ ਗੰਭੀਰ ਚਿੰਤਾ ਜਤਾਈ ਤੇ ਕਿਹਾ ਕਿ ਇਹ ਕੌਮੀ ਸੁਰੱਖਿਆ ਦਾ ਮੁੱਦਾ ਬਣਦਾ ਜਾ ਰਿਹਾ ਹੈ। ਅੱਜ ਇਥੇ ਕਾਂਗਰਸ ਦੇ ਸੀਨੀ: ਆਗੂ ਭਗਵੰਤਪਾਲ ਸਿੰਘ ਸੱਚਰ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਰਾਜ ਦੇ ਹਾਲਾਤ ਸੰਬੰਧੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਹੁਣ ਤੱਕ 10 ਤੋਂ 15 ਪੱਤਰ ਲਿਖ ਚੁੱਕੇ ਹਨ।
ਸ
ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਪੱਤਰਕਾਰਾਂ ਨਾਲ ਗੱਲਬਾਤ ਹੋਏ ਨਾਲ ਬੈਠੇ ਭਗਵੰਤਪਾਲ ਸਿੰਘ ਸੱਚਰ, ਜੋਗਿੰਦਰ ਪਾਲ ਢੀਂਗਰਾ। ਤਸਵੀਰ : ਹਰਜੀਤ ਸਿੰਘ
23-09-2026
ਅੰਮ੍ਰਿਤਸਰ, 22 ਸਤੰਬਰ (ਰੇਸ਼ਮ ਸਿੰਘ)-ਸਾਬਕਾ ਉਪ ਮੁੱਖ ਮੰਤਰੀ ਅਤੇ ਗੁਰਦਾਸਪੁਰ ਤੋਂ ਕਾਂਗਰਸ ਦੇ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਰਾਜ ਵਿਚ ਵਧ ਰਹੇ ਨਸ਼ਿਆਂ ਦੇ ਕਾਰੋਬਾਰ, ਗੈਂਗਸਟਰਵਾਦ ਤੇ ਸਰਹੱਦ ਪਾਰ ਤੋਂ ਆ ਰਹੇ ਡਰੋਨਾਂ ਅਤੇ ਹਥਿਆਰਾਂ ਨੂੰ ਲੈ ਕੇ ਗੰਭੀਰ ਚਿੰਤਾ ਜਤਾਈ ਤੇ ਕਿਹਾ ਕਿ ਇਹ ਕੌਮੀ ਸੁਰੱਖਿਆ ਦਾ ਮੁੱਦਾ ਬਣਦਾ ਜਾ ਰਿਹਾ ਹੈ। ਅੱਜ ਇਥੇ ਕਾਂਗਰਸ ਦੇ ਸੀਨੀ: ਆਗੂ ਭਗਵੰਤਪਾਲ ਸਿੰਘ ਸੱਚਰ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਰਾਜ ਦੇ ਹਾਲਾਤ ਸੰਬੰਧੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਹੁਣ ਤੱਕ 10 ਤੋਂ 15 ਪੱਤਰ ਲਿਖ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਕ ਪਾਸੇ ਭਾਜਪਾ ਸਰਹੱਦ ਪਾਰ ਤੋਂ ਆ ਰਹੇ ਨਸ਼ਿਆਂ ਅਤੇ ਡਰੋਨਾਂ ਨੂੰ ਰੋਕਣ ਵਿਚ ਨਾਕਾਮ ਰਹੀ ਹੈ, ਦੂਜੇ ਪਾਸੇ ਪੰਜਾਬ ਪੁਲਿਸ ਅਜਿਹੇ ਹਾਲਾਤਾਂ ਵਿਚ ਪਹੁੰਚ ਗਈ ਹੈ ਕਿ ਲੋਕਾਂ ਦੇ ਸਾਹਮਣੇ ਆਉਣ ਤੋਂ ਵੀ ਬਚ ਰਹੀ ਹੈ ਅਤੇ ਗੈਂਗਸਟਰਾਂ ‘ਤੇ ਪ੍ਰਭਾਵਸ਼ਾਲੀ ਕਾਰਵਾਈ ਨਹੀਂ ਕਰ ਪਾ ਰਹੀ। ਭਾਜਪਾ ਵਲੋਂ ਸ਼ੁਰੂ ਕੀਤੀ ਗਈ ‘ਨਸ਼ਾ ਮੁਕਤ ਪੰਜਾਬ ਯਾਤਰਾ’ ’ਤੇ ਨਿਸ਼ਾਨਾ ਸਾਧਦਿਆਂ ਸ: ਰੰਧਾਵਾ ਨੇ ਦੋਸ਼ ਲਗਾਇਆ ਕਿ ਭਾਜਪਾ ਪੰਜਾਬ ਨੂੰ ਬਦਨਾਮ ਕਰਨ ਦੀ ਰਾਜਨੀਤੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸਿਰਫ਼ ਚਿੱਟੇ ਹੀ ਨਹੀਂ ਸਗੋਂ ਹੋਰ ਸਿੰਥੈਟਿਕ ਨਸ਼ਿਆਂ ’ਤੇ ਵੀ ਸਖ਼ਤ ਕਾਬੂ ਪਾਉਣ ਦੀ ਲੋੜ ਹੈ ਜੋ ਇਸ ਵੇਲੇ ਦੇਸ਼ ਵਿਚ 40 ਫੀਸਦੀ ਤੋਂ ਵੱਧ ਹਨ। ਉਨ੍ਹਾਂ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਕਿ ਉਹ 30 ਸਤੰਬਰ ਨੂੰ ਇਥੇ ਆ ਕੇ ਸਿਰਫ਼ ਭਾਸ਼ਣ ਨਾ ਦੇਣ, ਸਗੋਂ ਨਾਰਕੋਟਿਕਸ ਵਿਭਾਗ ਵਿਚ ਮਿਲੀਭੁਗਤ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ। ਗੈਂਗਸਟਰਵਾਦ ’ਤੇ ਬੋਲਦਿਆਂ ਰੰਧਾਵਾ ਨੇ ਕਿਹਾ ਕਿ ਗੈਂਗਸਟਰ ਜੱਗੂ ਭਗਵਾਨਪੁਰੀਆ ਖ਼ਿਲਾਫ਼ 128 ਕੇਸ ਦਰਜ ਹਨ, ਫਿਰ ਵੀ ਉਹ ਜੇਲ੍ਹ ਵਿਚ ਬੈਠ ਕੇ ਆਪਣਾ ਨੈੱਟਵਰਕ ਚਲਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਉਸ ਦਾ ਨੈੱਟਵਰਕ ਸਿਰਫ਼ ਪੰਜਾਬ ਹੀ ਨਹੀਂ ਸਗੋਂ ਵਿਦੇਸ਼ਾਂ ਤੱਕ ਫੈਲਿਆ ਹੋਇਆ ਹੈ । ਜਿਸ ਵਿਚ ਕਰੀਬ 100 ਮੈਂਬਰ ਅਮਰੀਕਾ ਵਿਚ ਹਨ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਜੱਗੂ ਪੰਜਾਬ ਪੁਲਿਸ ਦੀ ਮਿਲੀਭੁਗਤ ਨਾਲ ਆਪਣਾ ਨੈੱਟਵਰਕ ਚਲਾ ਰਿਹਾ ਹੈ। ਸਰਕਾਰ ਵਲੋਂ ਪੁਲਿਸ ਮੁਲਾਜ਼ਮਾਂ ਨੂੰ ਸਾਦੇ ਕੱਪੜਿਆਂ ਵਿਚ ਥਾਣਿਆਂ ਵਿਚ ਆਉਣ ਸੰਬੰਧੀ ਜਾਰੀ ਐਡਵਾਈਜ਼ਰੀ ‘ਤੇ ਵੀ ਰੰਧਾਵਾ ਨੇ ਤੰਜ ਕੱਸਿਆ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਸ਼ਰਮਨਾਕ ਗੱਲ ਹੈ ਕਿ ਪੰਜਾਬ ਪੁਲਿਸ ਨੂੰ ਆਪਣੀ ਪਛਾਣ ਲੁਕਾ ਕੇ ਥਾਣਿਆਂ ਵਿਚ ਜਾਣ ਲਈ ਕਿਹਾ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਹਾਲਾਤ ਇੱਥੋਂ ਤੱਕ ਪਹੁੰਚ ਗਏ ਹਨ ਕਿ ਪੁਲਿਸ ਮੁਲਾਜ਼ਮ ਦਿਨ ਵੇਲੇ ਘਰਾਂ ਤੋਂ ਨਿਕਲਣ ਤੋਂ ਵੀ ਡਰਦੇ ਹਨ। ਜਦਕਿ ਪੁਲਿਸ ਦੇ ਵੱਡੇ ਅਧਿਕਾਰੀ ਗੈਂਗਸਟਰਾਂ ਨਾਲ ਵੀਡੀਓ ਕਾਲਾਂ ’ਤੇ ਗੱਲਾਂ ਕਰਦੇ ਹਨ। ਇਸ ਮੌਕੇ ’ਤੇ ਹਲਕਾ ਇੰਚਾਰਜ ਮਜੀਠਾ ਭਗਵੰਤ ਪਾਲ ਸਿੰਘ ਸੱਚਰ, ਜੋਗਿੰਦਰ ਪਾਲ ਢੀਂਗਰਾ ਅਤੇ ਹੋਰ ਆਗੂ ਵੀ ਹਾਜ਼ਰ ਸਨ।