23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਸ਼ਹਿਜ਼ਾਦਾ ਨੰਦ ਕਾਲਜ ਦੀ ਡਾ. ਬਲਜੀਤ ਰੰਧਾਵਾ ਦਾ ਬੈਸਟ ਟੀਚਰ ਐਵਾਰਡ-2026 ਨਾਲ ਸਨਮਾਨ

ਅੰਮ੍ਰਿਤਸਰ, 22 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਸ਼ਹਿਜ਼ਾਦਾ ਨੰਦ ਕਾਲਜ ਗ੍ਰੀਨ ਐਵੀਨਿਊ ਅੰਮ੍ਰਿਤਸਰ ਦੇ ਪੰਜਾਬੀ ਵਿਭਾਗ ਦੇ ਮੁਖੀ ਡਾ. ਬਲਜੀਤ ਰੰਧਾਵਾ ਨੂੰ ਸਿੱਖਿਆ ਦੇ ਖੇਤਰ ‘ਚ ਨਿਭਾਈਆਂ ਜਾ ਰਹੀਆਂ ਸ਼ਲਾਘਾਯੋਗ ਸੇਵਾਵਾਂ ਅਤੇ ਵਾਤਾਵਰਨਕ ਤੇ ਸਮਾਜਿਕ ਸਰੋਕਾਰਾਂ ਪ੍ਰਤੀ ਉਨ੍ਹਾਂ ਦੇ ਯੋਗਦਾਨ ਲਈ ਨੈਸ਼ਨਲ ਐਜੂਟਰਸਟ ਆਫ਼ ਇੰਡੀਆ ਵਲੋਂ ਬੈਸਟ ਟੀਚਰ ਐਵਾਰਡ-2026 ਨਾਲ ਸਨਮਾਨਿਤ ਕੀਤਾ ਗਿਆ।

ਅਜੀਤ ਡੈਸਕ 23-09-2026
ਅੰਮ੍ਰਿਤਸਰ, 22 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਸ਼ਹਿਜ਼ਾਦਾ ਨੰਦ ਕਾਲਜ ਗ੍ਰੀਨ ਐਵੀਨਿਊ ਅੰਮ੍ਰਿਤਸਰ ਦੇ ਪੰਜਾਬੀ ਵਿਭਾਗ ਦੇ ਮੁਖੀ ਡਾ. ਬਲਜੀਤ ਰੰਧਾਵਾ ਨੂੰ ਸਿੱਖਿਆ ਦੇ ਖੇਤਰ ‘ਚ ਨਿਭਾਈਆਂ ਜਾ ਰਹੀਆਂ ਸ਼ਲਾਘਾਯੋਗ ਸੇਵਾਵਾਂ ਅਤੇ ਵਾਤਾਵਰਨਕ ਤੇ ਸਮਾਜਿਕ ਸਰੋਕਾਰਾਂ ਪ੍ਰਤੀ ਉਨ੍ਹਾਂ ਦੇ ਯੋਗਦਾਨ ਲਈ ਨੈਸ਼ਨਲ ਐਜੂਟਰਸਟ ਆਫ਼ ਇੰਡੀਆ ਵਲੋਂ ਬੈਸਟ ਟੀਚਰ ਐਵਾਰਡ-2026 ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਉਨ੍ਹਾਂ ਦੀ ਅਧਿਆਪਨ ਪ੍ਰਤੀ ਸਮਰਪਣ ਭਾਵਨਾ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਮਾਨਤਾ ਵਜੋਂ ਪ੍ਰਾਪਤ ਹੋਇਆ। ਡਾ. ਬਲਜੀਤ ਰੰਧਾਵਾ ਵਲੋਂ ਅਧਿਆਪਨ ਦੇ ਨਾਲ-ਨਾਲ ਵਾਤਾਵਰਨ ਸੰਭਾਲ, ਸਮਾਜਿਕ ਜ਼ਿੰਮੇਵਾਰੀ, ਵਿਦਿਆਰਥੀ ਭਾਗੀਦਾਰੀ ਅਤੇ ਜਾਗਰੂਕਤਾ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ‘ਚ ਸਰਗਰਮ ਭੂਮਿਕਾ ਨਿਭਾਈ ਜਾ ਰਹੀ ਹੈ। ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸੁਸ਼ਮਾ ਮਹਿਰਾ ਦੀ ਸਰਪ੍ਰਸਤੀ ਅਤੇ ਪ੍ਰਿੰਸੀਪਲ ਡਾ. ਰੀਨਾ ਤਲਵਾੜ ਦੀ ਯੋਗ ਅਗਵਾਈ ਹੇਠ ਮਿਲੇ ਇਸ ਮਾਣਮੱਤੇ ਸਨਮਾਨ ‘ਤੇ ਕਾਲਜ ਪ੍ਰਬੰਧਕਾਂ ਅਤੇ ਸਮੂਹ ਸਟਾਫ਼ ਵਲੋਂ ਡਾ. ਬਲਜੀਤ ਰੰਧਾਵਾ ਨੂੰ ਹਾਰਦਿਕ ਵਧਾਈ ਦਿੱਤੀ ਗਈ। ਇਸ ਮੌਕੇ ਉਨ੍ਹਾਂ ਦੀ ਇਸ ਪ੍ਰਾਪਤੀ ਨੂੰ ਸੰਸਥਾ ਲਈ ਮਾਣ ਵਾਲੀ ਗੱਲ ਦੱਸਦਿਆਂ ਉਨ੍ਹਾਂ ਦੀ ਨਿਰੰਤਰ ਸਫਲਤਾ ਲਈ ਸ਼ੁਭਕਾਮਨਾਵਾਂ ਪ੍ਰਗਟ ਕੀਤੀਆਂ ਗਈਆਂ।
ਪਿਛਲੀ ਖ਼ਬਰ ਉੱਤਰੀ ਰੇਲਵੇ ਕਰਮਚਾਰੀ ਯੂਨੀਅਨ ਫਿਰੋਜ਼ਪੁਰ ਡਿਵੀਜ਼ਨ ਵਲੋਂ ਸ਼ਹੀਦ ਸੁੰਦਰ ਲਾਲ ਨੂੰ ਸ਼ਰਧਾਂਜਲੀ ਅਗਲੀ ਖ਼ਬਰ ਡੀ.ਏ.ਵੀ. ਵਿਖੇ ਐੱਨ. ਐੱਸ. ਸੀ. ਵਲੰਟੀਅਰਾਂ ਲਈ ਸੈਸ਼ਨ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।