ਭਾਰਤ ’ਚ ਅਮਰੀਕੀ ਰਾਜਦੂਤ ਸਰਜੀਓ ਗੋਰ ਦੇ 28 ਸਤੰਬਰ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜਣ ਦੀ ਸੰਭਾਵਨਾ!
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ)-ਭਾਰਤ ਵਿਚ ਅਮਰੀਕੀ ਰਾਜਦੂਤ ਮਿਸਟਰ ਸਰਜੀਓ ਗੋਰ ਦੇ 28 ਸਤੰਬਰ ਨੂੰ ਅੰਮ੍ਰਿਤਸਰ ਵਿਖੇ ਆਉਣ ਦੀ ਸੰਭਾਵਨਾ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਮਿਸਟਰ ਗੋਰ ਇਸ ਦਿਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਆ ਰਹੇ ਹਨ ਤੇ ਇਸ ਉਪ੍ਰੰਤ ਉਹ ਜਲ੍ਹਿਆਂ ਵਾਲਾ ਬਾਗ ਅਤੇ ਪਾਰਟੀਸ਼ਨ ਮਿਊਜ਼ੀਅਮ ਦਾ ਦੌਰਾ ਵੀ ਕਰਨਗੇ।
ਅਜੀਤ ਡੈਸਕ
24-09-2026