24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਚੀਫ਼ ਖ਼ਾਲਸਾ ਦੀਵਾਨ ਵਲੋਂ ਪ੍ਰਕਾਸ਼ਿਤ ਅੱਠਵੀਂ ਜਮਾਤ ਦੀ ਗਣਿਤ ਵਰਕਬੁੱਕ ‘ਮੈਥ ਵਰਸ’ ’ਤੇ ਕਰਵਾਈ ਵਰਕਸ਼ਾਪ ’ਚ 100 ਅਧਿਆਪਕਾਂ ਨੇ ਕੀਤੀ ਸ਼ਿਰਕਤ

ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ)-ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾਇਰੈਕਟੋਰੇਟ ਆਫ ਐਜੂਕੇਸ਼ਨ ਵਲੋਂ ਗਣਿਤ ਅਧਿਆਪਕਾਂ ਲਈ ਦੀਵਾਨ ਵਲੋਂ ਪ੍ਰਕਾਸ਼ਿਤ ਅੱਠਵੀਂ ਜਮਾਤ ਦੀ ਗਣਿਤ ਵਰਕਬੁੱਕ ‘ਮੈਥ ਵਰਸ’ ਸੰਬੰਧੀ ਵਿਸ਼ੇਸ਼ ਅਧਿਆਪਕ ਵਰਕਸ਼ਾਪ ਲਗਾਈ ਗਈ, ਜਿਸ ਵਿਚ ਦੀਵਾਨ ਦੇ ਵੱਖ-ਵੱਖ ਸਕੂਲਾਂ ਦੇ ਲਗਭਗ 100 ਗਣਿਤ ਅਧਿਆਪਕਾਂ ਨੇ ਸ਼ਿਰਕਤ ਕੀਤੀ।

ਅਜੀਤ ਡੈਸਕ 24-09-2026
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ)-ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾਇਰੈਕਟੋਰੇਟ ਆਫ ਐਜੂਕੇਸ਼ਨ ਵਲੋਂ ਗਣਿਤ ਅਧਿਆਪਕਾਂ ਲਈ ਦੀਵਾਨ ਵਲੋਂ ਪ੍ਰਕਾਸ਼ਿਤ ਅੱਠਵੀਂ ਜਮਾਤ ਦੀ ਗਣਿਤ ਵਰਕਬੁੱਕ ‘ਮੈਥ ਵਰਸ’ ਸੰਬੰਧੀ ਵਿਸ਼ੇਸ਼ ਅਧਿਆਪਕ ਵਰਕਸ਼ਾਪ ਲਗਾਈ ਗਈ, ਜਿਸ ਵਿਚ ਦੀਵਾਨ ਦੇ ਵੱਖ-ਵੱਖ ਸਕੂਲਾਂ ਦੇ ਲਗਭਗ 100 ਗਣਿਤ ਅਧਿਆਪਕਾਂ ਨੇ ਸ਼ਿਰਕਤ ਕੀਤੀ। ਵਰਕਸ਼ਾਪ ਦੇ ਮੁੱਖ ਰਿਸੋਰਸ ਪਰਸਨ ਦਪਿੰਦਰ ਕੌਰ (ਪ੍ਰਿੰਸੀਪਲ ਅਤੇ ਸਹਾਇਕ ਡਾਇਰੈਕਟਰ) ਨੇ ਅਧਿਆਪਕਾਂ ਨੂੰ ਗਣਿਤ ਨੂੰ ਸਰਲ ਅਤੇ ਰੋਚਕ ਢੰਗ ਨਾਲ ਪੜ੍ਹਾਉਣ ਦੇ ਗੁਰ ਸਾਂਝੇ ਕਰਦਿਆਂ ਕਿਹਾ ਕਿ ਖੇਡਾਂ ਅਤੇ ਗਤੀਵਿਧੀਆਂ ਰਾਹੀਂ ਗਣਿਤ ਨੂੰ ਬੱਚਿਆਂ ਤੱਕ ਆਸਾਨੀ ਨਾਲ ਪਹੁੰਚਾਇਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਸਹੀ ਤਰੀਕਿਆਂ ਅਤੇ ਨਿਰੰਤਰ ਅਭਿਆਸ ਰਾਹੀਂ ਵੱਡੀਆਂ-ਵੱਡੀਆਂ ਗੁਣਾਂ ਦੀਆਂ ਗਣਨਾਵਾਂ ਨੂੰ ਵੀ ਕੁਝ ਹੀ ਮਿੰਟਾਂ ਵਿਚ ਹੱਲ ਕੀਤਾ ਜਾ ਸਕਦਾ ਹੈ। ਉਨ੍ਹਾਂ ਅਧਿਆਪਕਾਂ ਨੂੰ ਵਿਦਿਆਰਥੀਆਂ ਵਿਚ ਗਣਿਤ ਪ੍ਰਤੀ ਡਰ ਦੀ ਥਾਂ ਉਤਸ਼ਾਹ ਪੈਦਾ ਕਰਨ ਲਈ ਪ੍ਰੈਕਟਿਸ ਨੂੰ ਬਹੁਤ ਜ਼ਰੂਰੀ ਦੱਸਿਆ। ਦੀਵਾਨ ਦੇ ਆਨਰੇਰੀ ਸਕੱਤਰ ਰਮਣੀਕ ਸਿੰਘ ਫ੍ਰੀਡਮ ਨੇ ਕਿਹਾ ਕਿ ਅਧਿਆਪਕਾਂ ਦੀ ਭੂਮਿਕਾ ਸਿਰਫ਼ ਪਾਠਕ੍ਰਮ ਪੂਰਾ ਕਰਨ ਤੱਕ ਸੀਮਿਤ ਨਹੀਂ, ਬਲਕਿ ਵਿਦਿਆਰਥੀਆਂ ਵਿਚ ਵਿਸ਼ੇ ਪ੍ਰਤੀ ਦਿਲਚਸਪੀ ਅਤੇ ਆਤਮ-ਵਿਸ਼ਵਾਸ ਪੈਦਾ ਕਰਨਾ ਵੀ ਹੈ। ਡਿਪਟੀ ਡਾਇਰੈਕਟਰ ਉਰਮਿੰਦਰ ਕੌਰ ਨੇ ਗਣਿਤ ਨੂੰ ‘ਕਵੀਨ ਆਫ ਸਾਇੰਸ’ ਦੱਸਦਿਆਂ ਕਿਹਾ ਕਿ ‘ਮੈਥ ਵਰਸ’ ਵਰਗੀਆਂ ਗਤੀਵਿਧੀਆਂ-ਆਧਾਰਿਤ ਸਿੱਖਿਆ ਸਮੱਗਰੀਆਂ ਰਾਹੀਂ ਵਿਦਿਆਰਥੀਆਂ ਨੂੰ ਗਣਿਤ ਨਾਲ ਜੋੜਨਾ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਸਕਦਾ ਹੈ।
ਪਿਛਲੀ ਖ਼ਬਰ ਵੰਦੇ ਮਾਤਰਮ ਦੀ 50ਵੀਂ ਵਰ੍ਹੇਗੰਢ ’ਤੇ ਮਾਧਵ ਵਿਦਿਆ ਨਿਕੇਤਨ ਸਕੂਲ ’ਚ ਹੋਵੇਗਾ ਦੇਸ਼ ਵਿਆਪੀ ਸਮੂਹਿਕ ਗਾਇਨ –ਅਰੁਣ ਮਹਿਰਾ ਅਗਲੀ ਖ਼ਬਰ ਅੰਮ੍ਰਿਤਬੀਰ ਸਿੰਘ ਨੂੰ ਹਲਕਾ ਦੱਖਣੀ ਯੂਥ ਵਿੰਗ ਦਾ ਮੀਤ ਪ੍ਰਧਾਨ ਕੀਤਾ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।