24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਪੰਜਾਬ ਸਰਕਾਰ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਕੱਢੇਗੀ 4 ਵਿਸ਼ਾਲ ਸ਼ੋਭਾ ਯਾਤਰਾਵਾਂ : ਗੁਰਪ੍ਰਤਾਪ ਸਿੰਘ ਮੀਆਂਵਿੰਡ

ਅੰਮ੍ਰਿਤਸਰ, 23 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ-ਅੰਮ੍ਰਿਤਸਰ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਪ੍ਰਤਾਪ ਸਿੰਘ ਮੀਆਂਵਿੰਡ ਨੇ ਕਿਹਾ ਕਿ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਦੀ ਮਾਨ ਸਰਕਾਰ ਵਲੋਂ ਵੱਡੇ ਪੱਧਰ ’ਤੇ ਧਾਰਮਿਕ ਅਤੇ ਸ਼ਰਧਾਮਈ ਸਮਾਗਮ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਸਰਕਾਰ ਵਲੋਂ 4 ਵਿਸ਼ਾਲ ਸ਼ੋਭਾ ਯਾਤਰਾਵਾਂ ਕੱਢੀਆਂ ਜਾਣਗੀਆਂ।

ਗੁਰਪ੍ਰਤਾਪ ਸਿੰਘ ਮੀਆਂਵਿੰਡ। 24-09-2026
ਅੰਮ੍ਰਿਤਸਰ, 23 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ-ਅੰਮ੍ਰਿਤਸਰ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਪ੍ਰਤਾਪ ਸਿੰਘ ਮੀਆਂਵਿੰਡ ਨੇ ਕਿਹਾ ਕਿ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਦੀ ਮਾਨ ਸਰਕਾਰ ਵਲੋਂ ਵੱਡੇ ਪੱਧਰ ’ਤੇ ਧਾਰਮਿਕ ਅਤੇ ਸ਼ਰਧਾਮਈ ਸਮਾਗਮ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਸਰਕਾਰ ਵਲੋਂ 4 ਵਿਸ਼ਾਲ ਸ਼ੋਭਾ ਯਾਤਰਾਵਾਂ ਕੱਢੀਆਂ ਜਾਣਗੀਆਂ। ਗੁਰਪ੍ਰਤਾਪ ਸਿੰਘ ਮੀਆਂਵਿੰਡ ਨੇ ਦੱਸਿਆ ਕਿ ਵਾਰਾਣਸੀ ਤੋਂ ਸ਼ੋਭਾ ਯਾਤਰਾ 30 ਨਵੰਬਰ, ਜੰਮੂ ਤੋਂ 30 ਨਵੰਬਰ , ਬਠਿੰਡਾ ਤੋਂ 1 ਦਸੰਬਰ ਅਤੇ ਫ਼ਰੀਦਕੋਟ ਤੋਂ 2 ਦਸੰਬਰ ਨੂੰ ਰਵਾਨਾ ਹੋਵੇਗੀ। ਚਾਰੋਂ ਸ਼ੋਭਾ ਯਾਤਰਾਵਾਂ ਵੱਖ-ਵੱਖ ਰੂਟਾਂ ਰਾਹੀਂ ਹੁੰਦੀਆਂ ਹੋਈਆਂ 3 ਦਸੰਬਰ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਪਹੁੰਚਣਗੀਆਂ। ਉਨ੍ਹਾਂ ਦੱਸਿਆ ਕਿ ਜੰਮੂ ਤੋਂ ਆਉਣ ਵਾਲੀ ਸ਼ੋਭਾ ਯਾਤਰਾ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਕਪੂਰਥਲਾ, ਜਲੰਧਰ ਅਤੇ ਹੁਸ਼ਿਆਰਪੁਰ ਰਾਹੀਂ ਸ੍ਰੀ ਖੁਰਾਲਗੜ੍ਹ ਸਾਹਿਬ ਪਹੁੰਚੇਗੀ। ਇਸੇ ਤਰ੍ਹਾਂ ਹੋਰ ਸ਼ੋਭਾ ਯਾਤਰਾਵਾਂ ਵੀ ਪੰਜਾਬ ਅਤੇ ਦੇਸ਼ ਦੇ ਵੱਖ-ਵੱਖ ਇਲਾਕਿਆਂ ’ਚੋਂ ਹੁੰਦੀਆਂ ਹੋਈਆਂ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਇਕੱਤਰ ਹੋਣਗੀਆਂ। ਉਨ੍ਹਾਂ ਦੱਸਿਆ ਕਿ ਇਸ ਮੌਕੇ ਡਰੋਨ ਸ਼ੋਅ ਅਤੇ ਵੱਖ-ਵੱਖ ਸ਼ਹਿਰਾਂ ’ਚ ਕੀਰਤਨ ਦਰਬਾਰ ਵੀ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ 3 ਦਸੰਬਰ ਨੂੰ ਚਾਰੋਂ ਸ਼ੋਭਾ ਯਾਤਰਾਵਾਂ ਦੇ ਸ੍ਰੀ ਖੁਰਾਲਗੜ੍ਹ ਸਾਹਿਬ ਪਹੁੰਚਣ ਉਪਰੰਤ ਵਿਸ਼ਾਲ ਸਮਾਗਮ ਹੋਣਗੇ। ਇਸ ਤੋਂ ਬਾਅਦ 4 ਦਸੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੋਵੇਗੀ ਅਤੇ 6 ਦਸੰਬਰ ਨੂੰ ਭੋਗ ਪਾਏ ਜਾਣਗੇ।
ਪਿਛਲੀ ਖ਼ਬਰ ਭਲਕੇ ਮਨਾਇਆ ਜਾਵੇਗਾ ਕੌਮੀ ਫਾਰਮੇਸੀ ਦਿਵਸ – ਜ਼ਿਲ੍ਹਾ ਪੱਧਰੀ ਪ੍ਰੋਗਰਾਮ ਸਿਵਲ ਸਰਜਨ ਦਫਤਰ ਵਿਖੇ ਅਗਲੀ ਖ਼ਬਰ ਤੀਰਥ ਯਾਤਰਾ ਬੱਸ ਨੂੰ ਚੇਅਰਮੈਨ ਰਿੰਕੂ ਨੇ ਹਰੀ ਝੰਡੀ ਦੇ ਕਿ ਕੀਤਾ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।