25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਅੰਮ੍ਰਿਤਸਰ ਦੇ ਅੱਧੀ ਦਰਜਨ ਨਿੱਜੀ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈਮੇਲ

ਅੰਮ੍ਰਿਤਸਰ, 24 ਸਤੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਦੇ ਅੱਧੀ ਦਰਜ਼ਨ ਦੇ ਕਰੀਬ ਨਿੱਜੀ ਸਕੂਲਾਂ ਨੂੰ ਅੱਜ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈਮੇਲ ਪ੍ਰਾਪਤ ਹੋਈਆਂ ਹਨ ਜਿਸ ਉਪੰਰਤ ਇਕ ਵਾਰ ਫਿਰ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਦੂਜੇ ਪਾਸੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮਿਲੀਆਂ ਧਮਕੀਆ ਦੇ ਮੱਦੇਨਜ਼ਰ ਸਕੂਲਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।

ਅਜੀਤ ਡੈਸਕ 25-09-2026
ਅੰਮ੍ਰਿਤਸਰ, 24 ਸਤੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਦੇ ਅੱਧੀ ਦਰਜ਼ਨ ਦੇ ਕਰੀਬ ਨਿੱਜੀ ਸਕੂਲਾਂ ਨੂੰ ਅੱਜ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈਮੇਲ ਪ੍ਰਾਪਤ ਹੋਈਆਂ ਹਨ ਜਿਸ ਉਪੰਰਤ ਇਕ ਵਾਰ ਫਿਰ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਦੂਜੇ ਪਾਸੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮਿਲੀਆਂ ਧਮਕੀਆ ਦੇ ਮੱਦੇਨਜ਼ਰ ਸਕੂਲਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਅਤੇ ਡੀ.ਸੀ. ਵਲੋਂ ਪੁਲਿਸ ਨੂੰ ਸਕੂਲਾਂ ਦੀ ਸੁਰੱਖਿਆ ਲਈ ਹਦਾਇਤਾਂ ਜ਼ਾਰੀ ਕਰ ਦਿੱਤੀਆਂ ਗਈਆਂ ਹਨ। ਮਿਲੇ ਵੇਰਵਿਆਂ ਅਨੁਸਾਰ ਅੱਜ ਸਵੇਰੇ ਸਕੂਲਾਂ ਦੀ ਅਧਿਕਾਰਿਤ ਮੇਲ ’ਤੇ ਕੁਝ ਸਕੂਲਾਂ ਨੂੰ ਪਹਿਲਾਂ ਵਾਂਗ ਹੀ ਧਮਕੀਂ ਭਰੀਆਂ ਈਮੇਲ ਪ੍ਰਾਪਤ ਹੋਈਆਂ ਜਿਸ ਅਨੁਸਾਰ 30 ਸਤੰਬਰ ਨੂੰ ਸਕੂਲਾਂ ’ਚ ਬੰਬ ਧਮਾਕੇ ਕਰਨ ਦੀ ਗੱਲ ਕਹੀ ਗਈ ਹੈ। ਇਸ ਤੋੀ ਇਲਾਵਾ ਟਾਈਮ ਬੰਬ ਲਾਉਣ ਦੀ ਧਮਕੀ ਵੀ ਦਿੱਤੀ ਹੈ ਅਤੇ ਮਾਪਿਆਂ ਨੂੰ ਸੁਚੇਤ ਕੀਤਾ ਗਿਆ ਹੈ ਕਿ ਆਪਣੇ ਬੱਚੇ ਸਕੂਲਾਂ ’ਚ ਨਾਂ ਭੇਜੋ ਤੇ ਬੱਚਿਆਂ ਨੂੰ ਬਚਾਓ। ਦੱਸਣਯੋਗ ਹੈ ਕਿ ਅੱਜ ਸਕੂਲਾਂ ਨੂੰ ਮਿਲੀਆਂ ਧਮਕੀਆਂ ਕੋਈ ਨਵੀਂ ਗੱਲ ਨਹੀਂ ਹੈ ਅਤੇ ਇਸ ਤੋਂ ਪਹਿਲਾਂ ਵੀ ਕਰੀਬ ਤਿੰਨ ਚਾਰ ਵਾਰ ਸਕੂਲਾਂ ਨੂੰ ਧਮਕੀਆਂ ਮਿਲ ਚੁੱਕੀਆਂ ਹਨ। ਜਿਸ ਉਪਰੰਤ ਪੁਲਿਸ ਕੁਝ ਸਮੇਂ ਲਈ ਸੁਰੱਖਿਆ ਵੀ ਵਧਾਉਂਦੀ ਰਹੀ ਹੈ। ਡੀ. ਸੀ. ਦਲਵਿੰਦਰਜੀਤ ਸਿੰਘ ਨੇ ਸਕੂਲਾਂ ਨੂੰ ਈਮੇਲ ਰਾਹੀਂ ਮਿਲੀਆਂ ਧਮਕੀਆਂ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਪੁਲਿਸ ਨੂੰ ਸਕੂਲਾਂ ਦੀ ਚੈਕਿੰਗ ਵਧਾਉਣ । ਫੋਰੈਂਸਿਕ ਤੇ ਹੋਰ ਮਾਹਿਰਾਂ ਦੀ ਮਦਦ ਨਾਲ ਧਮਕੀਆ ਦੇ ਸਰੋਤ ਦਾ ਪਤਾ ਲਗਾਉਣ ਤੇ ਸਕੂਲਾਂ ਦੇ ਬੱਚਿਆਂ ਦੀ ਸੁਰੱਖਿਆ ਲਈ ਫੌਰੀ ਕਦਮ ਚੁੱਕਣ ਦੀ ਹਦਾਇਤ ਕੀਤੀ ਗਈ ਹੈ ।
ਪਿਛਲੀ ਖ਼ਬਰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜ ਕੇ ਸੰਪੂਰਨ ਹੋਵੇਗਾ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਅਗਲੀ ਖ਼ਬਰ ਅੰਮ੍ਰਿਤਸਰ ’ਚ ਕੱਢੀ ‘ਨਸ਼ਾ ਮੁਕਤ ਪੰਜਾਬ ਯਾਤਰਾ’

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।