25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਗੁਰੂ ਨਾਨਕ ਦੇਵ ਜੀ ਦੇ ਅਨਿੰਨ ਸਿੱਖ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਉਤਸ਼ਾਹ ਸਹਿਤ ਮਨਾਇਆ

ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਨਿੰਨ ਤੇ ਮਹਾਨ ਕਿਰਤੀ ਸਿੱਖ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਸ਼ਰਧਾ ਉਤਸ਼ਾਹ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਗੁਰਦੇਵ ਸਿੰਘ ਦੇ ਹਜ਼ੂਰੀ ਰਾਗੀ ਜਥੇ ਵਲੋਂ ਗੁਰਬਾਣੀ ਕੀਰਤਨ ਗਾਇਣ ਕੀਤਾ ਗਿਆ।

ਅਜੀਤ ਡੈਸਕ 25-09-2026
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਨਿੰਨ ਤੇ ਮਹਾਨ ਕਿਰਤੀ ਸਿੱਖ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਸ਼ਰਧਾ ਉਤਸ਼ਾਹ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਗੁਰਦੇਵ ਸਿੰਘ ਦੇ ਹਜ਼ੂਰੀ ਰਾਗੀ ਜਥੇ ਵਲੋਂ ਗੁਰਬਾਣੀ ਕੀਰਤਨ ਗਾਇਣ ਕੀਤਾ ਗਿਆ। ਅਰਦਾਸ ਤੇ ਹੁਕਮਨਾਮੇ ਉਪ੍ਰੰਤ ਕਥਾਵਾਚਕ ਭਾਈ ਵਿਸ਼ਾਲ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਕਿਹਾ ਕਿ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਕਿਰਤੀ ਸਿੱਖ ਭਾਈ ਲਾਲੋ ਜੀ ਨੂੰ ਬੇਹੱਦ ਸਨਮਾਨ ਦੇ ਕੇ ਮਨੁੱਖਤਾ ਨੂੰ ਸੱਚੀ ਕਿਰਤ ਕਰਨ ਦਾ ਉਪਦੇਸ਼ ਕੀਤਾ ਹੈ। ਇਸ ਮੌਕੇ ਅਰਦਾਸੀਏ ਭਾਈ ਪ੍ਰੇਮ ਸਿੰਘ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਵਧੀਕ ਮੈਨੇਜਰ ਬਿਕਰਮਜੀਤ ਸਿੰਘ ਤੇ ਜਸਬੀਰ ਸਿੰਘ ਤੋਂ ਇਲਾਵਾ ਰਾਮਗੜ੍ਹੀਆ ਜਥੇਬੰਦੀ ਪੰਜਾਬ ਤੋਂ ਹਰਜੀਤ ਸਿੰਘ ਰਾਮਗੜ੍ਹੀਆ, ਜਗਜੀਤ ਸਿੰਘ ਸੱਗੂ, ਰਾਮ ਸਿੰਘ ਧੀਮਾਨ, ਕੰਵਰਬੀਰ ਸਿੰਘ ਮੰਜ਼ਲ, ਗੁਰਮੀਤ ਸਿੰਘ ਬਠਿੰਡਾ ਤੇ ਗੁਰਵਿੰਦਰ ਸਿੰਘ ਸਮੇਤ ਰਾਮਗੜੀਆ ਭਾਈਚਾਰੇ ਦੇ ਹੋਰ ਆਗੂ ਅਤੇ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਉਦਯੋਗ ਨਾਲ ਰਣਨੀਤਕ ਸਾਂਝ ਰਾਹੀਂ ਵਿਕਾਸ ਅਤੇ ਅਸਲ ਸਮੱਸਿਆਵਾਂ ਦੇ ਹੱਲ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਸੱਦਾ ਅਗਲੀ ਖ਼ਬਰ 14 ਸਾਲ ਪੜ੍ਹਾਈ ਦੇ ਗੈਪ ਵਾਲੀ ਵਿਦਿਆਰਥਣ ਦਾ ਔਜੀ ਹੱਬ ਨੇ ਲਗਵਾਇਆ ਯੂ.ਕੇ. ਦਾ ਵੀਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।