25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਚੌਥੇ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ: ਗੁਰਦੁਆਰਾ ਭਾਈ ਲਾਲੋ ਜੀ ਨਗਰ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਦੌਰਾਨ ਕਥਾ -ਕੀਰਤਨ ਦਾ ਚੱਲਿਆ ਅੰਮ੍ਰਿਤਮਈ ਪ੍ਰਵਾਹ

ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 13 ਸਤੰਬਰ ਤੋਂ ਆਰੰਭ ਕੀਤੀ ਗਈ 48 ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਲੜ੍ਹੀ ਦੌਰਾਨ ਅੱਜ 12ਵਾਂ ਗੁਰਮਤਿ ਸਮਾਗਮ ਗੁਰਦੁਆਰਾ ਭਾਈ ਲਾਲੋ ਜੀ ਨਗਰ, ਜੀ. ਟੀ.

ਅਜੀਤ ਡੈਸਕ 25-09-2026
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 13 ਸਤੰਬਰ ਤੋਂ ਆਰੰਭ ਕੀਤੀ ਗਈ 48 ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਲੜ੍ਹੀ ਦੌਰਾਨ ਅੱਜ 12ਵਾਂ ਗੁਰਮਤਿ ਸਮਾਗਮ ਗੁਰਦੁਆਰਾ ਭਾਈ ਲਾਲੋ ਜੀ ਨਗਰ, ਜੀ. ਟੀ. ਰੋਡ, ਨਜ਼ਦੀਕ ਅਲਫ਼ਾ ਵੰਨ ਮਾਲ ਵਿਖੇ ਸ਼ਰਧਾ ਸਹਿਤ ਸਜਾਇਆ ਗਿਆ। ਇਸ ਦੌਰਾਨ ਹਜ਼ੂਰੀ ਰਾਗੀ ਭਾਈ ਕੁਲਦੀਪ ਸਿੰਘ ਅਨੰਦਪੁਰੀ ਤੇ ਭਾਈ ਗੁਰਮੀਤ ਸਿੰਘ ਕੋਮਲ ਅਤੇ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਗਿਆਨੀ ਸਤਵੰਤ ਸਿੰਘ ਆਦਿ ਨੇ ਕਥਾ ਕੀਰਤਨ ਦੀ ਛਹਿਬਰ ਲਗਾ ਕੇ ਅਤੇ ਗੁਰੂ ਰਾਮਦਾਸ ਜੀ ਦੀਆਂ ਸਿੱਖਿਆਵਾਂ ਅਤੇ ਗੁਰੂ ਨਾਨਕ ਦੇਵ ਜੀ ਦੇ ਅਨਿੰਨ੍ਹ ਸੇਵਕ ਭਾਈ ਲਾਲੋ ਜੀ ਦਾ ਜੀਵਨ ਇਤਿਹਾਸ ਸਰਵਨ ਕਰਾ ਕੇ ਨਿਹਾਲ ਕੀਤਾ। ਸਟੇਜ ਸਕੱਤਰ ਦੇ ਫਰਜ਼ ਪ੍ਰਚਾਰਕ ਭਾਈ ਤਰਸੇਮ ਸਿੰਘ ਨੇ ਨਿਭਾਏ। ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਲਾਲ ਸਿੰਘ, ਗੁ: ਕਮੇਟੀ ਦੇ ਪ੍ਰਧਾਨ ਸੁਰਿੰਦਰਪਾਲ ਸਿੰਘ, ਭਾਈ ਨਵਜੋਤ ਸਿੰਘ ਸੀਤਲ ਪ੍ਰਚਾਰਕ ਆਦਿ ਵਲੋਂ ਰਾਗੀ ਜਥਿਆਂ ਤੇ ਕਥਾਵਾਚਕਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕੰਵਲਜੀਤ ਸਿੰਘ, ਨਿਸ਼ਾਨ ਸਿੰਘ ਗੁਰਦੁਆਰਾ ਇੰਸਪੈਕਟਰ, ਸੁਖਬੀਰ ਸਿੰਘ, ਜਸਪਾਲ ਸਿੰਘ, ਹਰਦੇਵ ਸਿੰਘ, ਪਲਵਿੰਦਰ ਸਿੰਘ, ਤਜਿੰਦਰ ਸਿੰਘ, ਸਤਨਾਮ ਸਿੰਘ, ਹਰਬੰਸ ਸਿੰਘ ਤੇ ਜਸਬੀਰ ਸਿੰਘ ਸਮੇਤ ਹੋਰ ਗੁ: ਕਮੇਟੀ ਮੈਂਬਰ ਤੇ ਇਲਾਵਾ ਨਿਵਾਸੀ ਸੰਗਤਾਂ ਹਾਜ਼ਰ ਸਨ। ਅੱਜ ਦਾ ਸਮਾਗਮ : ਮਿਤੀ : 25 ਸਤੰਬਰ, ਸ਼ੁੱਕਰਵਾਰ। ਸਥਾਨ: ਸ: ਜੱਸਾ ਸਿੰਘ ਰਾਮਗੜੀਆ ਭਵਨ, ਈਸਟ ਮੋਹਨ ਨਗਰ। ਸਮਾਂ: ਸ਼ਾਮ 7 ਤੋਂ ਰਾਤ 9.45 ਵਜੇ ਤੱਕ।
ਪਿਛਲੀ ਖ਼ਬਰ ਡੀ. ਏ. ਵੀ. ਕਾਲਜ ਦੇ ਨਿਸ਼ਾਨੇਬਾਜ਼ ਏਸ਼ੀਆਈ ਖੇਡਾਂ ’ਚ ਕਰਨਗੇ ਦੇਸ਼ ਦਾ ਨਾਂਅ ਰੌਸ਼ਨ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਦੇ ਵਿੱਦਿਅਕ ਅਦਾਰਿਆਂ ਦਾ ਦੋ ਰੋਜ਼ ਰਿਫਰੈਸ਼ਰ ਕੋਰਸ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।