28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਮੋਬਾਈਲ ਖੋਹ ਕੇ ਭੱਜਣ ਵਾਲੇ ਦੋ ਲੁਟੇਰਿਆਂ ਨੂੰ ਲੋਕਾਂ ਕੀਤਾ ਕਾਬੂ

ਅੰਮ੍ਰਿਤਸਰ, 27 ਸਤੰਬਰ (ਹਰਮਿੰਦਰ ਸਿੰਘ)-ਡੀ ਮਾਰਟ ਤੋਂ ਆਪਣੀ ਡਿਊਟੀ ਖ਼ਤਮ ਕਰਕੇ ਘਰ ਜਾ ਰਹੀ ਲੜਕੀ ਤੋਂ ਮੋਬਾਈਲ ਖੋਹਣ ਵਾਲੇ ਮੋਟਰ ਸਾਈਕਲ ਸਵਾਰ ਦੋ ਵਿਅਕਤੀਆਂ ਨੂੰ ਮੌਕੇ ’ਤੇ ਲੋਕਾਂ ਵਲੋਂ ਕਾਬੂ ਕਰਕੇ ਪੁਲਿਸ ਦੇ ਹਵਾਲੇ ਕੀਤਾ ਹੈ। ਉਕਤ ਵਿਅਕਤੀਆਂ ਕੋਲੋਂ ਵਾਰਦਾਤ ਵਿਚ ਵਰਤਿਆ ਗਿਆ ਮੋਟਰ ਸਾਈਕਲ ਅਤੇ ਖੋਹਿਆ ਹੋਇਆ ਫ਼ੋਨ ਬਰਾਮਦ ਹੋ ਗਿਆ ਹੈ।

ਅਜੀਤ ਡੈਸਕ 28-09-2026
ਅੰਮ੍ਰਿਤਸਰ, 27 ਸਤੰਬਰ (ਹਰਮਿੰਦਰ ਸਿੰਘ)-ਡੀ ਮਾਰਟ ਤੋਂ ਆਪਣੀ ਡਿਊਟੀ ਖ਼ਤਮ ਕਰਕੇ ਘਰ ਜਾ ਰਹੀ ਲੜਕੀ ਤੋਂ ਮੋਬਾਈਲ ਖੋਹਣ ਵਾਲੇ ਮੋਟਰ ਸਾਈਕਲ ਸਵਾਰ ਦੋ ਵਿਅਕਤੀਆਂ ਨੂੰ ਮੌਕੇ ’ਤੇ ਲੋਕਾਂ ਵਲੋਂ ਕਾਬੂ ਕਰਕੇ ਪੁਲਿਸ ਦੇ ਹਵਾਲੇ ਕੀਤਾ ਹੈ। ਉਕਤ ਵਿਅਕਤੀਆਂ ਕੋਲੋਂ ਵਾਰਦਾਤ ਵਿਚ ਵਰਤਿਆ ਗਿਆ ਮੋਟਰ ਸਾਈਕਲ ਅਤੇ ਖੋਹਿਆ ਹੋਇਆ ਫ਼ੋਨ ਬਰਾਮਦ ਹੋ ਗਿਆ ਹੈ। ਇਸ ਸੰਬੰਧ ਵਿਚ ਜਸਪ੍ਰੀਤ ਕੌਰ ਨਾਮਕ ਲੜਕੀ ਨੇ ਦੱਸਿਆ ਕਿ ਉਹ ਡੀ.ਮਾਰਟ ਤੋਂ ਆਪਣੀ ਡਿਊਟੀ ਖ਼ਤਮ ਕਰਕੇ ਘਰ ਜਾ ਰਹੀ ਸੀ ਕਿ ਇਕ ਮੋਟਰ ਸਾਈਕਲ ਸਵਾਰ ਦੋ ਨੌਜਵਾਨ ਉਸ ਦਾ ਮੋਬਾਈਲ ਖੋਹ ਕੇ ਭੱਜਣ ਲੱਗੇ ਅਤੇ ਉਹ ਫਿਸਲ ਕੇ ਡਿੱਗ ਗਏ। ਉਸ ਵਲੋਂ ਮੋਬਾਈਲ ਖੋਹਣ ਦਾ ਰੋਲਾ ਪਾਏ ਜਾਣ ’ਤੇ ਲੋਕ ਇਕੱਠੇ ਹੋ ਗਏ ਅਤੇ ਉਨ੍ਹਾਂ ਨੇ ਕਥਿਤ ਦੋਸ਼ੀਆਂ ਅਨਮੋਲ ਸਿੰਘ, ਜੋਧਾ ਸਿੰਘ ਵਾਸੀ ਪੰਡੋਰੀ ਨੂੰ ਕਾਬੂ ਕਰਕੇ ਪੁਲਿਸ ਦੇ ਹਵਾਲੇ ਕੀਤਾ ਜਿਨ੍ਹਾਂ ਦੇ ਕਬਜ਼ੇ ’ਚੋਂ ਖੋਹਿਆ ਹੋਇਆ ਮੋਬਾਈਲ ਫ਼ੋਨ ਅਤੇ ਮੋਟਰ ਸਾਈਕਲ ਬਰਾਮਦ ਕਰਕੇ ਪੁਲਿਸ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਬੈਂਕ ਕਰਮੀਆਂ ਦੀ ਤਿੰਨ ਦਿਨਾਂ ਹੜਤਾਲ ਤੋਂ ਪਹਿਲਾਂ ਐਤਵਾਰ ਛੁੱਟੀ ਵਾਲੇ ਦਿਨ ਵੀ ਖੁੱਲ੍ਹੇ ਰਹੇ ਬੈਂਕ ਅਗਲੀ ਖ਼ਬਰ ਹੈਰੋਇਨ ਸਮੇਤ ਨੌਜਵਾਨ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।