ਚੋਣ ਕਮਿਸ਼ਨ ਦੀ ਜਵਾਬਦੇਹੀ ਤੇ ਵੋਟਰਾਂ ਦੇ ਹੱਕ ਲਈ ਅੱਜ ਜ਼ਿਲ੍ਹਾ ਪੱਧਰ ’ਤੇ ਰੋਸ ਪ੍ਰਦਰਸ਼ਨ ਕਰੇਗੀ ਕਾਂਗਰਸ- ਸੱਚਰ
ਅੰਮ੍ਰਿਤਸਰ, 27 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਆਲ ਇੰਡੀਆ ਕਾਂਗਰਸ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚੋਣ ਕਮਿਸ਼ਨ ਦੀ ਕਾਰਗੁਜ਼ਾਰੀ, ਵੋਟਰ ਸੂਚੀਆਂ ਅਤੇ ਚੋਣ ਪ੍ਰਕਿਰਿਆ ਵਿਚ ਪਾਰਦਰਸ਼ਤਾ ਨੂੰ ਲੈ ਕੇ ਕਾਂਗਰਸ ਵਲੋਂ ਜ਼ਿਲ੍ਹਾ ਪੱਧਰ ’ਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਹ ਮੁਹਿੰਮ ਦੇਸ਼ ਭਰ ਵਿਚ ਕਾਂਗਰਸ ਵਲੋਂ ਚਲਾਏ ਜਾ ਰਹੇ ਵਿਰੋਧ ਦਾ ਅਗਲਾ ਪੜਾਅ ਹੈ।
ਮ
ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਗਵੰਤ ਪਾਲ ਸਿੰਘ ਸੱਚਰ ਤੇ ਸਾਥੀ। ਅਜੀਤ ਤਸਵੀਰ
28-09-2026
ਅੰਮ੍ਰਿਤਸਰ, 27 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਆਲ ਇੰਡੀਆ ਕਾਂਗਰਸ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚੋਣ ਕਮਿਸ਼ਨ ਦੀ ਕਾਰਗੁਜ਼ਾਰੀ, ਵੋਟਰ ਸੂਚੀਆਂ ਅਤੇ ਚੋਣ ਪ੍ਰਕਿਰਿਆ ਵਿਚ ਪਾਰਦਰਸ਼ਤਾ ਨੂੰ ਲੈ ਕੇ ਕਾਂਗਰਸ ਵਲੋਂ ਜ਼ਿਲ੍ਹਾ ਪੱਧਰ ’ਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਹ ਮੁਹਿੰਮ ਦੇਸ਼ ਭਰ ਵਿਚ ਕਾਂਗਰਸ ਵਲੋਂ ਚਲਾਏ ਜਾ ਰਹੇ ਵਿਰੋਧ ਦਾ ਅਗਲਾ ਪੜਾਅ ਹੈ। ਇਸ ਸੰਬੰਧੀ ਹਲਕਾ ਮਜੀਠਾ ਦੇ ਇੰਚਾਰਜ ਭਗਵੰਤ ਪਾਲ ਸਿੰਘ ਸੱਚਰ ਨੇ ਕਿਹਾ ਕਿ ਕੱਲ੍ਹ ਸੋਮਵਾਰ ਸ਼ਾਮ ਚਾਰ ਵਜੇੇ ਅੰਮ੍ਰਿਤਸਰ ਸ਼ਹਿਰੀ ਤੇ ਦਿਹਾਤੀ ਕਾਂਗਰਸ ਵਲੋਂ ਕੰਪਨੀ ਬਾਗ ਦੇ ਕੋਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ, ਇਸ ਦੀ ਤਿਆਰੀ ਲਈ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਮੀਟਿੰਗਾਂ ਵਿਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਨਾਲ ਵਿਚਾਰ-ਵਟਾਂਦਰਾ ਕਰਕੇ ਉਨ੍ਹਾਂ ਨੂੰ ਜ਼ਿਲ੍ਹਾ ਪੱਧਰੀ ਪ੍ਰਦਰਸ਼ਨ ਵਿਚ ਵੱਡੀ ਗਿਣਤੀ ਵਿਚ ਸ਼ਾਮਿਲ ਹੋਣ ਲਈ ਲਾਮਬੰਦ ਕੀਤਾ ਜਾ ਰਿਹਾ ਹੈ। ਸੱਚਰ ਨੇ ਕਿਹਾ ਕਿ ਚੋਣ ਕਮਿਸ਼ਨ ਦੇ ਅੰਦਰੂਨੀ ਕੰਮਕਾਜ ਅਤੇ ਵੋਟਰ ਸੂਚੀਆਂ ਨਾਲ ਸੰਬੰਧਿਤ ਮਾਮਲਿਆਂ ’ਤੇ ਉੱਠੇ ਸਵਾਲਾਂ ਦਾ ਪਾਰਦਰਸ਼ੀ ਅਤੇ ਤੱਥਾਂ ’ਤੇ ਆਧਾਰਿਤ ਜਵਾਬ ਦੇਣਾ ਜ਼ਰੂਰੀ ਹੈ। ਹਾਲ ਹੀ ਵਿਚ ਸਾਹਮਣੇ ਆਈ ਰਿਪੋਰਟ ਮੁਤਾਬਕ ਚੋਣ ਕਮਿਸ਼ਨਰ ਸੁਖਬੀਰ ਸਿੰਘ ਸੰਧੂ ਅਤੇ ਵਿਵੇਕ ਜੋਸ਼ੀ ਵਲੋਂ ਕਈ ਮੌਕਿਆਂ ’ਤੇ ਅੰਦਰੂਨੀ ਤੌਰ ’ਤੇ ਇਤਰਾਜ਼ ਦਰਜ ਕੀਤੇ ਗਏ ਸਨ। ਉਨ੍ਹਾਂ ਕਿਹ ਾ ਕਿ ਵੋਟਰ ਸੂਚੀ ਵਿਚ ਕਿਸੇ ਵੀ ਯੋਗ ਨਾਗਰਿਕ ਦਾ ਨਾਮ ਗਲਤ ਢੰਗ ਨਾਲ ਨਹੀਂ ਕੱਟਿਆ ਜਾਣਾ ਚਾਹੀਦਾ ਅਤੇ ਹਰ ਵੋਟਰ ਨੂੰ ਆਪਣੇ ਵੋਟ ਦੇ ਅਧਿਕਾਰ ਬਾਰੇ ਪੂਰਾ ਭਰੋਸਾ ਹੋਣਾ ਚਾਹੀਦਾ ਹੈ। ਸੱਚਰ ਨੇ ਕਾਂਗਰਸ ਦੇ ਸਮੂਹ ਆਗੂਆਂ, ਅਹੁਦੇਦਾਰਾਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਵਿਚ ਵੱਡੀ ਗਿਣਤੀ ਵਿਚ ਪਹੁੰਚ ਕੇ ਵੋਟਰਾਂ ਦੇ ਹੱਕ ਅਤੇ ਲੋਕਤੰਤਰ ਦੀ ਮਜ਼ਬੂਤੀ ਲਈ ਆਪਣੀ ਆਵਾਜ਼ ਬੁਲੰਦ ਕਰਨ। ਉਨ੍ਹਾਂ ਕਿਹਾ, ‘ਇਹ ਕਿਸੇ ਇਕ ਵਿਅਕਤੀ ਜਾਂ ਪਾਰਟੀ ਦਾ ਮੁੱਦਾ ਨਹੀਂ। ਸਵਾਲ ਹਰ ਭਾਰਤੀ ਦੀ ਵੋਟ, ਵੋਟਰ ਦੇ ਹੱਕ ਅਤੇ ਚੋਣ ਪ੍ਰਕਿਰਿਆ ’ਤੇ ਲੋਕਾਂ ਦੇ ਭਰੋਸੇ ਦਾ ਹੈ।’ ਮੀਟਿੰਗ ਵਿਚ ਰਾਜਵਿੰਦਰ ਸਿੰਘ ਅਰਜਨਮਾਗਾ, ਹਰਭਜਨ ਸਿੰਘ, ਗੁਰਮੁੱਖ ਸਿੰਘ, ਰਣਜੀਤ ਸਿੰਘ ਰਾਣਾ,ਨਿਸ਼ਾਨ ਸਿੰਘ, ਸਤਨਾਮ ਸਿੰਘ ਮਾਗਾ ਥੇਹ, ਸਰਬਜੀਤ ਸਿੰਘ ਚੰਨਣਕੇ, ਪ੍ਰਗਟ ਸਿੰਘ, ਪਰਮਜੀਤ ਸਿੰਘ , ਸ਼ਮਸ਼ੇਰ ਸਿੰਘ ਸਰਪੰਚ, ਸੁਲੱਖਣ ਸਿੰਘ ਤੇ ਹ ੋਰ ਵੀ ਆਗੂ ਹਾਜ਼ਰ ਸਨ ।