29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਆਯੁਰਵੇਦ ਅਤੇ ਐੱਨ.ਐੱਸ.ਐੱਸ. ਦਿਵਸ ਮਨਾਇਆ

ਵੇਰਕਾ, 28 ਸਤੰਬਰ (ਲਖਵਿੰਦਰ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਪ੍ਰਬੰਧਾਂ ਅਧੀਨ, ਉੱਪ ਕੁਲਪਤੀ ਪ੍ਰੋ. ਡਾ.

ਅਜੀਤ ਡੈਸਕ 29-09-2026
ਵੇਰਕਾ, 28 ਸਤੰਬਰ (ਲਖਵਿੰਦਰ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਪ੍ਰਬੰਧਾਂ ਅਧੀਨ, ਉੱਪ ਕੁਲਪਤੀ ਪ੍ਰੋ. ਡਾ. ਕਰਮਜੀਤ ਸਿੰਘ ਦੀ ਅਗਵਾਈ ਅਤੇ ਡੀਨ ਕਾਲਜ ਵਿਕਾਸ ਕੌਂਸਲ ਪ੍ਰੋ. ਡਾ. ਸਰੋਜ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜੀ.ਐੱਨ.ਡੀ.ਯੂ. ਕਾਲਜ ਵੇਰਕਾ ਦੇ ਐੱਨ.ਐੱਸ.ਐੱਸ. ਵਿਭਾਗ ਵਲੋਂ ‘ ਆਯੁਰਵੇਦ ਦਿਵਸ’ ਅਤੇ ‘ਰਾਸ਼ਟਰੀ ਸੇਵਾ ਯੋਜਨ ਦਿਵਸ’ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕਾਲਜ ਦੇ ਪ੍ਰਿੰਸੀਪਲ ਡਾ. ਸੁੱਖਪ੍ਰੀਤ ਸਿੰਘ ਨੇ ਆਯੁਰਵੇਦ ਦੀ ਮਹੱਤਤਾ ’ਤੇ ਚਾਨਣਾ ਪਾਉਂਦਿਆਂ ਕਿਹਾ ਕਿ ਇਹ ਭਾਰਤ ਦੀ ਪ੍ਰਾਚੀਨ ਅਤੇ ਪ੍ਰਮਾਣਿਤ ਇਲਾਜ ਪ੍ਰਣਾਲੀ ਹੈ, ਜੋ ਸਰੀਰਕ, ਮਾਨਸਿਕ ਤੇ ਆਤਮਿਕ ਤੰਦਰੁਸਤੀ ਲਈ ਬਹੁਤ ਜਰੂਰੀ ਹੈ। ਇਸ ਮੌਕੇ ਬੀ.ਐੱਸ.ਸੀ. ਭਾਗ ਦੂਜਾ ਦੀ ਛਾਤਰਾ ਤਨਿਸ਼ਬੀਰ ਕੌਰ ਨੇ ਇਕ ਪ੍ਰਭਾਵਸ਼ਾਲੀ ਪਾਵਰ ਪੁਆਇੰਟ ਪ੍ਰੇਸੈਂਟੇਸ਼ਨ ਰਾਹੀਂ ਕੁਦਰਤੀ ਇਲਾਜ ਪ੍ਰਣਾਲੀ ਅਤੇ ਆਯੁਰਵੈਦਿਕ ਜੀਵਨ ਸ਼ੈਲੀ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਦੌਰਾਨ ਡਾ. ਮਨਜੀਤ ਕੌਰ ਨੇ ਵਿਦਿਆਰਥੀਆਂ ਨੂੰ ਸਮਾਜਿਕ ਜ਼ਿੰਮੇਵਾਰੀ, ਅਨੁਸ਼ਾਸਨ ਅਤੇ ਨੇਤ੍ਰਿਤਵ ਦੇ ਗੁਣਾਂ ਬਾਰੇ ਦੱਸਿਆ। ਇਸ ਦੌਰਾਨ ਯੂਨੀਵਰਸਿਟੀ ਵਲੋਂ ਕਰਵਾਏ ਗਏ ਆਊਟਰੀਚ ਪ੍ਰੋਗਰਾਮ ਵਿਚ ਡਾ. ਨਿਸ਼ਾ ਛਾਬੜਾ ਅਤੇ ਕੋਆਰਡੀਨੇਟਰ ਡਾ. ਜਤਿੰਦਰ ਕੌਰ ਦੀ ਅਗਵਾਈ ਹੇਠ ਵਲੰਟੀਅਰਾਂ ਨੇ ਭਾਗ ਲਿਆ।
ਪਿਛਲੀ ਖ਼ਬਰ ਖੇਤੀ ਮਾਹਿਰਾਂ ਵਲੋਂ ਪੰਜਾਬ ਸਰਕਾਰ ਦੀ ਬੇਰੁਖੀ ਵਿਰੁੱਧ ਜ਼ੋਨ ਪੱਧਰੀ ਧਰਨਾ ਅਗਲੀ ਖ਼ਬਰ ਦੁਕਾਨਦਾਰਾਂ ਤੇ ਇਲਾਕਾ ਵਾਸੀਆਂ ਨੇ ਪ੍ਰਸ਼ਾਸਨ ਤੋਂ ਕੂੜਾ ਪੱਕੇ ਤੌਰ ’ਤੇ ਚੁਕਵਾਉਣ ਦੀ ਕੀਤੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।