29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਆਤਮਾ ਸਕੀਮ ਤਹਿਤ ਖੁੰਬਾਂ ਦੀ ਕਾਸ਼ਤ ਸੰਬੰਧੀ ਸਿਖਲਾਈ ਪ੍ਰੋਗਰਾਮ ਕਰਵਾਇਆ

ਅੰਮ੍ਰਿਤਸਰ, 28 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਮੁੱਖ ਖੇਤੀਬਾੜੀ ਅਫ਼ਸਰ ਅਮਰਜੀਤ ਸਿੰਘ ਦੋਸਾਂਝ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਆਤਮਾ ਸਕੀਮ ਤਹਿਤ ਕਿਸਾਨ ਸਿਖਲਾਈ ਕੇਂਦਰ, ਖਾਲਸਾ ਕਾਲਜ ਵਿਖੇ ਖੁੰਬਾਂ ਦੀ ਕਾਸ਼ਤ ਸੰਬੰਧੀ 6 ਰੋਜ਼ਾ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ । ਇਸ ਸਿਖਲਾਈ ਕੈਂਪ ਵਿਚ ਅਗਾਂਹਵਧੂ ਕਿਸਾਨਾਂ, ਨੌਜਵਾਨਾਂ ਅਤੇ ਕਿਸਾਨ ਬੀਬੀਆਂ ਨੇ ਭਾਗ ਲਿਆ ਗਿਆ।

ਅਜੀਤ ਡੈਸਕ 29-09-2026
ਅੰਮ੍ਰਿਤਸਰ, 28 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਮੁੱਖ ਖੇਤੀਬਾੜੀ ਅਫ਼ਸਰ ਅਮਰਜੀਤ ਸਿੰਘ ਦੋਸਾਂਝ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਆਤਮਾ ਸਕੀਮ ਤਹਿਤ ਕਿਸਾਨ ਸਿਖਲਾਈ ਕੇਂਦਰ, ਖਾਲਸਾ ਕਾਲਜ ਵਿਖੇ ਖੁੰਬਾਂ ਦੀ ਕਾਸ਼ਤ ਸੰਬੰਧੀ 6 ਰੋਜ਼ਾ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ । ਇਸ ਸਿਖਲਾਈ ਕੈਂਪ ਵਿਚ ਅਗਾਂਹਵਧੂ ਕਿਸਾਨਾਂ, ਨੌਜਵਾਨਾਂ ਅਤੇ ਕਿਸਾਨ ਬੀਬੀਆਂ ਨੇ ਭਾਗ ਲਿਆ ਗਿਆ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਅਮਰਜੀਤ ਸਿੰਘ ਦੋਸਾਂਝ ਨੇ ਕਿਹਾ ਕਿ ਖੁੰਬਾਂ ਦੀ ਕਾਸ਼ਤ ਇਕ ਲਾਹੇਵੰਦ ਸਹਾਇਕ ਧੰਦਾ ਹੈ । ਸਿਖਲਾਈ ਦੌਰਾਨ ਡਾ. ਜਸਵਿੰਦਰ ਸਿੰਘ, ਖੇਤੀਬਾੜੀ ਸੂਚਨਾ ਅਫ਼ਸਰ, ਖਾਲਸਾ ਕਾਲਜ ਵਲੋਂ ਖੁੰਬਾਂ ਦੀ ਕਾਸ਼ਤ ਲਈ ਕੰਪੋਸਟ ਦੀ ਤਿਆਰੀ, ਵੱਖ-ਵੱਖ ਕਿਸਮਾਂ ਦੀ ਚੋਣ ਅਤੇ ਬਿਜਾਈ ਤੋਂ ਇਲਾਵਾ ਪਰਾਲੀ ਖੁੰਬਾਂ ਅਤੇ ਢੀਂਗਰੀ ਦੀ ਕਾਸ਼ਤ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਡਿਪਟੀ ਡਾਇਰੈਕਟਰ ਬਾਗਬਾਨੀ, ਤਰਨ ਤਾਰਨ ਤੇਜਿੰਦਰ ਸਿੰਘ ਵਲੋਂ ਬਾਗਬਾਨੀ ਵਿਭਾਗ ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਕਿਸਾਨਾਂ ਨੂੰ ਜਾਣੂ ਕਰਵਾਇਆ ਗਿਆ। ਇਸੇ ਤਰ੍ਹਾਂ ਸੁਖਚੈਨ ਸਿੰਘ, ਡਿਪਟੀ ਡਾਇਰੈਕਟਰ ਖੇਤੀਬਾੜੀ ਵਲੋਂ ਆਤਮਾ ਸਕੀਮ ਤਹਿਤ ਕਿਸਾਨਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਅਤੇ ਵਿਭਾਗੀ ਗਤੀਵਿਧੀਆਂ ਸੰਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਜ਼ਿਲ੍ਹਾ ਵਿਕਾਸ ਮੈਨੇਜਰ, ਨਾਬਾਰਡ ਮਨਜੀਤ ਸਿੰਘ ਵਲੋਂ ਖੇਤੀਬਾੜੀ ਨਾਲ ਸੰਬੰਧਿਤ ਸਹਾਇਕ ਧੰਦਿਆਂ ਨੂੰ ਉਤਸ਼ਾਹਿਤ ਕਰਨ ਲਈ ਕੇਂਦਰ ਅਤੇ ਰਾਜ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਪ੍ਰੋਗਰਾਮ ਦੀ ਸਮਾਪਤੀ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਅਮਰਜੀਤ ਸਿੰਘ ਦੋਸਾਂਝ ਵਲੋਂ ਸਿਖਲਾਈ ਵਿਚ ਭਾਗ ਲੈਣ ਵਾਲੇ ਕਿਸਾਨਾਂ ਨੂੰ ਸਰਟੀਫਿਕੇਟ ਪ੍ਰਦਾਨ ਕੀਤੇ ਗਏ ਅਤੇ ਉਨ੍ਹਾਂ ਦੀ ਸਰਗਰਮ ਭਾਗੀਦਾਰੀ ਲਈ ਵਧਾਈ ਦਿੱਤੀ ਗਈ। ਇਸ ਮੌਕੇ ਸੁਖਚੈਨ ਸਿੰਘ, ਪ੍ਰੋਜੈਕਟ ਡਾਇਰੈਕਟਰ ਆਤਮਾ, ਹਰਜੀਤ ਸਿੰਘ, ਡਿਪਟੀ ਪ੍ਰੋਜੈਕਟ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਨਹਿਰੂ ਸ਼ਾਪਿੰਗ ਕੰਪਲੈਕਸ ਦੇ ਬਾਹਰੋਂ ਨਗਰ ਨਿਗਮ ਨੇ ਨਾਜਾਇਜ਼ ਕਬਜ਼ਾ ਹਟਾਇਆ ਅਗਲੀ ਖ਼ਬਰ ਲੋਕ ਭਲਾਈ ਮੰਚ ਪੰਜਾਬ ਤੇ ਲਿਬਰੇਸ਼ਨ ਨੇ ਸ਼ਹੀਦ ਭਗਤ ਸਿੰਘ ਦਾ 119ਵਾਂ ਜਨਮ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।